ਹਰਿਆਣਾ ਦੇ ਸਾਬਕਾ ਖੇਡ ਮੰਤਰੀ ਅਤੇ ਪਿਹੋਵਾ ਤੋਂ ਵਿਧਾਇਕ ਸੰਦੀਪ ਸਿੰਘ ਦੀ ਮਾਤਾ ਦਲਜੀਤ ਕੌਰ ਦਾ ਦੇਹਾਂਤ ਹੋ ਗਿਆ ਹੈ। ਦਲਜੀਤ ਕੌਰ ਦੀ ਸਿਹਤ ਬੁੱਧਵਾਰ ਸਵੇਰੇ ਅਚਾਨਕ ਵਿਗੜ ਗਈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਨੇੜਲੇ ਨਿੱਜੀ ਹਸਪਤਾਲ ਲਿਜਾਇਆ ਗਿਆ।

ਹਸਪਤਾਲ ‘ਚ ਡਾਕਟਰਾਂ ਨੇ ਚੈੱਕਅਪ ਤੋਂ ਬਾਅਦ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਦਲਜੀਤ ਕੌਰ ਦੀ ਉਮਰ 62 ਸਾਲ ਸੀ। ਉਹ ਅੱਜ ਦਿੱਲੀ ਸਥਿਤ ਆਪਣੀ ਰਿਹਾਇਸ਼ ‘ਤੇ ਸਨ। ਸਵੇਰੇ ਕਰੀਬ ਸਾਢੇ ਅੱਠ ਵਜੇ ਉਨ੍ਹਾਂ ਦੀ ਸਿਹਤ ਅਚਾਨਕ ਵਿਗੜ ਗਈ ਸੀ। ਪਰਿਵਾਰਕ ਮੈਂਬਰ ਉਨ੍ਹਾਂ ਨੂੰ ਤੁਰੰਤ ਨੇੜਲੇ ਨਿੱਜੀ ਹਸਪਤਾਲ ਲੈ ਗਏ ਪਰ ਓਥੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦਾ ਸਸਕਾਰ ਸ਼ਾਹਬਾਦ ਮਾਰਕੰਡਾ ਦੇ ਬਰਾੜਾ ਰੋਡ ‘ਤੇ ਗੁਰਦੁਆਰਾ ਮੰਜੀ ਸਾਹਿਬ ਨੇੜੇ ਸਥਿਤ ਸਵਰਗ ਧਾਮ ਵਿਖੇ ਸ਼ਾਮ 5 ਵਜੇ ਕੀਤਾ ਜਾਵੇਗਾ।