September 28, 2026, 2:46 am
----------- Advertisement -----------
HomeNewsLatest Newsਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਨੂੰ ਵੱਡੀ ਰਾਹਤ, ਇਕ ਸਾਲ...

ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਨੂੰ ਵੱਡੀ ਰਾਹਤ, ਇਕ ਸਾਲ ਬਾਅਦ ਜੇਲ੍ਹ ਤੋਂ ਆਏ ਬਾਹਰ

Published on

----------- Advertisement -----------

ਮਹਾਰਾਸ਼ਟਰ ਦੇ ਸਾਬਕਾ ਗ੍ਰਹਿ ਮੰਤਰੀ ਅਤੇ NCP ਨੇਤਾ ਅਨਿਲ ਦੇਸ਼ਮੁਖ ਨੂੰ ਬੁੱਧਵਾਰ ਨੂੰ ਜੇਲ ਤੋਂ ਰਿਹਾਅ ਕਰ ਦਿੱਤਾ ਗਿਆ। ਮੁੰਬਈ ਦੀ ਆਰਥਰ ਰੋਡ ਜੇਲ੍ਹ ਦੇ ਬਾਹਰ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਦੇਸ਼ਮੁਖ ਦੇ ਰਿਹਾਅ ਹੋਣ ਤੋਂ ਪਹਿਲਾਂ ਹੀ ਉਨ੍ਹਾਂ ਦੇ ਸਮਰਥਕ ਜੇਲ੍ਹ ਦੇ ਬਾਹਰ ਮੌਜੂਦ ਸਨ। ਦੇਸ਼ਮੁਖ ਇੱਕ ਸਾਲ ਤੋਂ ਵੱਧ ਸਮੇਂ ਤੋਂ ਜੇਲ੍ਹ ਵਿੱਚ ਸਨ।
ਦੱਸ ਦਈਏ ਕਿ ਦੇਸ਼ਮੁਖ ਨੂੰ ਮਨੀ ਲਾਂਡਰਿੰਗ ਦੇ ਦੋਸ਼ ‘ਚ ਗ੍ਰਿਫਤਾਰ ਕੀਤਾ ਗਿਆ ਸੀ। ਉਸ ‘ਤੇ ਮੁੰਬਈ ਪੁਲਿਸ ਕਮਿਸ਼ਨਰ ਤੋਂ 100 ਕਰੋੜ ਰੁਪਏ ਦੀ ਵਸੂਲੀ ਕਰਨ ਦਾ ਵੀ ਦੋਸ਼ ਹੈ। ਦੇਸ਼ਮੁਖ ਇੱਕ ਸਾਲ ਇੱਕ ਮਹੀਨੇ 27 ਦਿਨਾਂ ਬਾਅਦ ਜੇਲ੍ਹ ਤੋਂ ਬਾਹਰ ਆਏ ਹਨ। ਹਾਲਾਂਕਿ ਬੰਬੇ ਹਾਈ ਕੋਰਟ ਨੇ 12 ਦਸੰਬਰ ਨੂੰ ਇਕ ਲੱਖ ਰੁਪਏ ਦੇ ਮੁਚਲਕੇ ‘ਤੇ ਸ਼ਰਤੀਆ ਜ਼ਮਾਨਤ ਦਿੱਤੀ ਸੀ। ਪਰ ਸੀਬੀਆਈ ਦੀ ਬੇਨਤੀ ’ਤੇ ਜ਼ਮਾਨਤ ਦੇ ਹੁਕਮ ’ਤੇ 27 ਦਸੰਬਰ ਤੱਕ ਰੋਕ ਲਾ ਦਿੱਤੀ ਗਈ ਸੀ। ਹੁਣ ਮੰਗਲਵਾਰ ਨੂੰ ਅਦਾਲਤ ਨੇ ਸਟੇਅ ਦਾ ਸਮਾਂ ਵਧਾਉਣ ਦੀ ਮੰਗ ਨੂੰ ਰੱਦ ਕਰ ਦਿੱਤਾ।
ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਅਨਿਲ ਦੇਸ਼ਮੁਖ ਨੇ ਕਿਹਾ- ਮੈਨੂੰ ਝੂਠੇ ਕੇਸ ਵਿੱਚ ਫਸਾਇਆ ਗਿਆ ਹੈ। ਸਚਿਨ ਵਜੇ ਦੇ ਦੋਸ਼ਾਂ ਵਿੱਚ ਕੋਈ ਸੱਚਾਈ ਨਹੀਂ ਹੈ। ਪੁਲਿਸ ਅਤੇ ਸੀਬੀਆਈ ਮੇਰੇ ਖਿਲਾਫ ਸਬੂਤ ਪੇਸ਼ ਨਹੀਂ ਕਰ ਸਕੇ। ਮੈਨੂੰ ਝੂਠੇ ਕੇਸ ਵਿੱਚ 14 ਮਹੀਨੇ ਜੇਲ੍ਹ ਵਿੱਚ ਰੱਖਿਆ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਫ਼ਿਰੋਜ਼ਪੁਰ ‘ਚ ਵੱਡੀ ਕਾਰਵਾਈ, ਸੀਆਈ ਇੰਸਪੈਕਟਰ ਨੂੰ 3 ਕਿਲੋ ਹੈਰੋਇਨ ਤੇ ਹਥਿਆਰ ਸਣੇ ਨੂੰ ਕੀਤਾ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਵਿਚ ਤਾਇਨਾਤ ਇਕ ਇੰਸਪੈਕਟਰ ਨੂੰ ਫਿਰੋਜ਼ਪੁਰ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਉਸ...

ਭਾਜਪਾ ਨੇ 125 ਦਿਨਾਂ ਦੇ ਰੁਜ਼ਗਾਰ ਦਾ ਵਾਅਦਾ ਕੀਤਾ ਸੀ, ਪਰ ਮਜ਼ਦੂਰਾਂ ਅਤੇ ਗਰੀਬਾਂ ਲਈ ਕੰਮ ਦੇ ਮੌਕੇ ਘਟਾ ਦਿੱਤੇ ਹਨ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 26 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ...

ਕਮੇਟੀ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਦੇ ਉਪਬੰਧਾਂ ਅਤੇ ਲਾਗੂਕਰਨ ਬਾਰੇ ਕਰੇਗੀ ਚਰਚਾ

ਚੰਡੀਗੜ੍ਹ, 26 ਸਤੰਬਰ:ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਵਉੱਚ ਪਵਿੱਤਰਤਾ ਅਤੇ ਮਰਿਆਦਾ ਪ੍ਰਤੀ ਡੂੰਘੀ...

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...