ਹਰਿਆਣਾ ਦੇ ਸਾਬਕਾ ਕਿਰਤ ਮੰਤਰੀ ਅਨੂਪ ਧਾਨਕ ਨੇ ਜਨਨਾਇਕ ਜਨਤਾ ਪਾਰਟੀ (ਜੇਜੇਪੀ) ਛੱਡ ਦਿੱਤੀ ਹੈ। ਉਨ੍ਹਾਂ ਨੇ ਪਾਰਟੀ ਦੇ ਅਹੁਦਿਆਂ ਅਤੇ ਜ਼ਿੰਮੇਵਾਰੀਆਂ ਤੋਂ ਅਸਤੀਫਾ ਦੇ ਦਿੱਤਾ ਹੈ। ਸਾਬਕਾ ਮੰਤਰੀ ਨੇ ਖੁਦ ਸੋਸ਼ਲ ਮੀਡੀਆ ‘ਤੇ ਇਕ ਪੋਸਟ ‘ਚ ਇਹ ਜਾਣਕਾਰੀ ਸਾਂਝੀ ਕੀਤੀ ਹੈ।

ਜੇਜੇਪੀ ਦੇ ਕੌਮੀ ਪ੍ਰਧਾਨ ਅਜੈ ਸਿੰਘ ਚੌਟਾਲਾ ਨੂੰ ਭੇਜੇ ਪੱਤਰ ਵਿੱਚ ਸਾਬਕਾ ਮੰਤਰੀ ਨੇ ਲਿਖਿਆ, ‘ਮੈਂ, ਅਨੂਪ ਧਾਨਕ ਵਿਧਾਇਕ ਉਕਲਾਨਾ, ਤੁਹਾਨੂੰ ਬੇਨਤੀ ਕਰਦਾ ਹਾਂ ਕਿ ਨਿੱਜੀ ਕਾਰਨਾਂ ਕਰਕੇ, ਮੈਂ ਜਨਨਾਇਕ ਜਨਤਾ ਪਾਰਟੀ ਦੇ ਸਾਰੇ ਅਹੁਦਿਆਂ/ਜ਼ਿੰਮੇਵਾਰੀਆਂ ਤੋਂ ਅਸਤੀਫਾ ਦੇ ਰਿਹਾ ਹਾਂ। ਕਿਰਪਾ ਕਰਕੇ ਮੇਰਾ ਅਸਤੀਫਾ ਸਵੀਕਾਰ ਕਰੋ।” ਦੱਸ ਦਈਏ ਕਿ ਸਾਬਕਾ ਮੰਤਰੀ ਅਨੂਪ ਧਾਨਕ ਪਿਛਲੇ ਕਈ ਸਮੇਂ ਤੋਂ ਜੇਜੇਪੀ ਵਿੱਚ ਗੈਰ-ਸਰਗਰਮ ਸਨ। ਉਨ੍ਹਾਂ ਨੇ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਵੀ ਪੂਰੀ ਦੂਰੀ ਬਣਾਈ ਰੱਖੀ।












