September 12, 2026, 10:14 pm
----------- Advertisement -----------
HomeNewsLatest Newsਬਿਹਾਰ ਦੇ ਸਾਬਕਾ ਮੰਤਰੀ ਸੁਭਾਸ਼ ਸਿੰਘ ਦਾ ਦੇਹਾਂਤ, ਮੁੱਖ ਮੰਤਰੀ ਨਿਤੀਸ਼ ਕੁਮਾਰ...

ਬਿਹਾਰ ਦੇ ਸਾਬਕਾ ਮੰਤਰੀ ਸੁਭਾਸ਼ ਸਿੰਘ ਦਾ ਦੇਹਾਂਤ, ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਜਤਾਇਆ ਦੁੱਖ

Published on

----------- Advertisement -----------

ਬਿਹਾਰ ਦੇ ਸਾਬਕਾ ਮੰਤਰੀ ਸੁਭਾਸ਼ ਸਿੰਘ ਦਾ ਮੰਗਲਵਾਰ ਸਵੇਰੇ ਦਿੱਲੀ ‘ਚ ਦਿਹਾਂਤ ਹੋ ਗਿਆ। ਸਾਬਕਾ ਮੰਤਰੀ ਦੀ ਮੌਤ ਦੀ ਖ਼ਬਰ ਸੁਣਦਿਆਂ ਹੀ ਭਾਜਪਾ ਆਗੂਆਂ ਵਿੱਚ ਸੋਗ ਦੀ ਲਹਿਰ ਦੌੜ ਗਈ। ਉਨ੍ਹਾਂ ਮੰਗਲਵਾਰ ਤੜਕੇ 3 ਵਜੇ ਦਿੱਲੀ ਦੇ ਏਮਜ਼ ਹਸਪਤਾਲ ‘ਚ ਆਖਰੀ ਸਾਹ ਲਿਆ।
ਇਸ ਗੱਲ ਦੀ ਪੁਸ਼ਟੀ ਬਿਹਾਰ ਦੇ ਸਾਬਕਾ ਉਪ ਮੁੱਖ ਮੰਤਰੀ ਤਾਰਕਿਸ਼ੋਰ ਪ੍ਰਸਾਦ ਨੇ ਇੱਕ ਟਵੀਟ ਰਾਹੀਂ ਕੀਤੀ ਉਨ੍ਹਾਂ ਟਵੀਟ ਵਿੱਚ ਲਿਖਿਆ ਕਿ ਬਿਹਾਰ ਸਰਕਾਰ ਦੇ ਸਾਬਕਾ ਮੰਤਰੀ ਅਤੇ ਗੋਪਾਲਗੰਜ ਦੇ ਵਿਧਾਇਕ ਸੁਭਾਸ਼ ਸਿੰਘ ਨੂੰ ਉਨ੍ਹਾਂ ਦੇ ਦਿਹਾਂਤ ‘ਤੇ ਉਨ੍ਹਾਂ ਨੂੰ ਦਿਲੋਂ ਸ਼ਰਧਾਂਜਲੀ। ਪ੍ਰਮਾਤਮਾ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਅਤੇ ਦੁਖੀ ਪਰਿਵਾਰ ਨੂੰ ਬਲ ਬਖਸ਼ੇ। ਉਨ੍ਹਾਂ ਦਾ ਦਿਹਾਂਤ ਬਿਹਾਰ ਅਤੇ ਭਾਜਪਾ ਦੀ ਰਾਜਨੀਤੀ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਹੈ। ਓਮ ਸ਼ਾਂਤੀ।
ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਨੇ ਬਿਹਾਰ ਦੇ ਸਾਬਕਾ ਮੰਤਰੀ ਅਤੇ ਭਾਜਪਾ ਵਿਧਾਇਕ ਸੁਭਾਸ਼ ਸਿੰਘ ਦੇ ਦੇਹਾਂਤ ‘ਤੇ ਸੋਗ ਪ੍ਰਗਟ ਕੀਤਾ ਹੈ। ਉਨ੍ਹਾਂ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ ਕੀਤਾ ਜਾਵੇਗਾ। ਦੱਸ ਦਈਏ ਕਿ ਸੁਭਾਸ਼ ਸਿੰਘ ਸਾਲ 2005, 2010, 2015 ਅਤੇ 2020 ਵਿੱਚ ਲਗਾਤਾਰ ਵਿਧਾਇਕ ਚੁਣੇ ਗਏ। ਜਿਸ ਤੋਂ ਬਾਅਦ ਉਨ੍ਹਾਂ ਨੂੰ ਐਨਡੀਏ ਸਰਕਾਰ ਵਿੱਚ ਸਹਿਕਾਰਤਾ ਮੰਤਰੀ ਬਣਾਇਆ ਗਿਆ ਸੀ। ਮੰਤਰੀ ਵਜੋਂ ਸਹੁੰ ਚੁੱਕਣ ਤੋਂ ਬਾਅਦ ਉਨ੍ਹਾਂ ਨੇ ਕਿਡਨੀ ਟਰਾਂਸਪਲਾਂਟ ਕਰਵਾਇਆ। ਪਰ ਇਨਫੈਕਸ਼ਨ ਕਾਰਨ ਉਨ੍ਹਾਂ ਨੂੰ ਦੁਬਾਰਾ ਏਮਜ਼ ‘ਚ ਭਰਤੀ ਕਰਵਾਇਆ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...