September 11, 2026, 7:02 pm
----------- Advertisement -----------
HomeNewsBreaking News4 ਸਾਲ ਬਾਅਦ ਪਾਕਿਸਤਾਨ ਪਰਤੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ

4 ਸਾਲ ਬਾਅਦ ਪਾਕਿਸਤਾਨ ਪਰਤੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ

Published on

----------- Advertisement -----------

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ 4 ਸਾਲ ਬਾਅਦ ਪਾਕਿਸਤਾਨ ਪਰਤ ਆਏ ਹਨ। ਨਵਾਜ਼ ਦਾ ਜਹਾਜ਼ ਕਰੀਬ 2:05 ਵਜੇ ਉਮੀਦ-ਏ-ਪਾਕਿਸਤਾਨ ਇਸਲਾਮਾਬਾਦ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਉਤਰਿਆ। ਇੱਥੇ ਉਨ੍ਹਾਂ ਇਮੀਗ੍ਰੇਸ਼ਨ ਦੀ ਪ੍ਰਕਿਰਿਆ ਪੂਰੀ ਕੀਤੀ। ਇਸ ਦੌਰਾਨ ਨਵਾਜ਼ ਨਾਲ ਸਾਬਕਾ ਵਿੱਤ ਮੰਤਰੀ ਇਸ਼ਾਕ ਡਾਰ ਅਤੇ ਉਨ੍ਹਾਂ ਦੀ ਕਾਨੂੰਨੀ ਟੀਮ ਮੌਜੂਦ ਸੀ।
ਪ੍ਰਾਪਤ ਜਾਣਕਾਰੀ ਅਨੁਸਾਰ ਇਸ ਤੋਂ ਬਾਅਦ ਨਵਾਜ਼ ਆਪਣੇ ਪਰਿਵਾਰ ਨਾਲ ਲਾਹੌਰ ਜਾਣਗੇ। ਇੱਥੋਂ ਉਹ ਸ਼ਾਮ ਨੂੰ ਮੀਨਾਰ-ਏ-ਪਾਕਿਸਤਾਨ ਜਾਣਗੇ। ਲੋਕਾਂ ਨੂੰ ਸੰਬੋਧਨ ਕਰਦੇ ਹੋਏ ਨਵਾਜ਼ ਪਾਕਿਸਤਾਨ ਨੂੰ ਆਰਥਿਕ ਸੰਕਟ ‘ਚੋਂ ਕੱਢਣ ਦੀ ਯੋਜਨਾ ਦੱਸਣਗੇ। ਨਵਾਜ਼ ਦੀ ਪਾਰਟੀ ਪਾਕਿਸਤਾਨ ਮੁਸਲਿਮ ਲੀਗ ਨਵਾਜ਼ (PML-N) ਨੇ ਆਪਣੇ ਨੇਤਾ ਦੇ ਸਵਾਗਤ ਲਈ ਜ਼ਬਰਦਸਤ ਤਿਆਰੀਆਂ ਕੀਤੀਆਂ ਹਨ।
ਦੱਸ ਦਈਏ ਕਿ ਨਵਾਜ਼ ਨੂੰ ਕਾਨੂੰਨੀ ਤੌਰ ‘ਤੇ 2018 ਦੀਆਂ ਚੋਣਾਂ ਲੜਨ ਲਈ ਅਯੋਗ ਕਰਾਰ ਦਿੱਤਾ ਗਿਆ ਸੀ। ਜੇਲ੍ਹ ਤੋਂ ਹੀ ਉਨ੍ਹਾਂ ਨੂੰ ਇਲਾਜ ਲਈ ਲੰਡਨ ਜਾਣ ਦੀ ਇਜਾਜ਼ਤ ਦਿੱਤੀ ਗਈ ਸੀ। 24 ਅਕਤੂਬਰ ਨੂੰ ਉਨ੍ਹਾਂ ਨੂੰ ਪੱਕੀ ਜ਼ਮਾਨਤ ਲਈ ਇਸਲਾਮਾਬਾਦ ਹਾਈ ਕੋਰਟ ਵਿੱਚ ਪੇਸ਼ ਹੋਣਾ ਪਵੇਗਾ। ਨਵਾਜ਼ ਨੂੰ ਜੇਲ੍ਹ ਭੇਜਣ ਵਾਲੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਇਸ ਸਮੇਂ ਖ਼ੁਦ ਜੇਲ੍ਹ ਵਿੱਚ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...

ਚੰਡੀਗੜ੍ਹ ‘ਚ ਪ੍ਰਾਪਰਟੀ ਕਿਰਾਏ ‘ਤੇ ਦੇਣ ਨੂੰ ਲੈ ਕੇ ਨਵੇਂ ਨਿਯਮ ਲਾਗੂ, ਐਗਰੀਮੈਂਟ ਦੀ ਜਾਣਕਾਰੀ ਦੇਣੀ ਲਾਜ਼ਮੀ

ਚੰਡੀਗੜ੍ਹ ਵਿੱਚ ਨਵੇਂ ਕਿਰਾਏਦਾਰੀ ਨਿਯਮ ਵੀਰਵਾਰ (10 ਸਤੰਬਰ) ਤੋਂ ਲਾਗੂ ਹੋ ਗਏ ਹਨ। ਚੰਡੀਗੜ੍ਹ...

ਬਹਿਬਲ ਕਲਾਂ ਮਾਮਲੇ ‘ਚ ਅੱਜ SIT ਸਾਹਮਣੇ ਪੇਸ਼ ਹੋਣਗੇ ਸੁਖਬੀਰ ਬਾਦਲ; ਚੰਡੀਗੜ੍ਹ ‘ਚ ਹੋਵੇਗੀ ਅਹਿਮ ਪੁੱਛ-ਗਿਛ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...