July 29, 2026, 5:44 pm
----------- Advertisement -----------
HomeNewsLatest Newsਕਾਬੁਲ 'ਚ ਹੋਏ ਇਕ ਤੋਂ ਬਾਅਦ ਇਕ ਚਾਰ ਬੰਬ ਧਮਾਕੇ, 16 ਦੀ...

ਕਾਬੁਲ ‘ਚ ਹੋਏ ਇਕ ਤੋਂ ਬਾਅਦ ਇਕ ਚਾਰ ਬੰਬ ਧਮਾਕੇ, 16 ਦੀ ਮੌਤ

Published on

----------- Advertisement -----------

ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ‘ਚ ਬੁੱਧਵਾਰ ਦੇਰ ਸ਼ਾਮ ਇਕ ਤੋਂ ਬਾਅਦ ਇਕ ਚਾਰ ਧਮਾਕੇ ਹੋਏ। ਰਾਜਧਾਨੀ ਕਾਬੁਲ ਦੀ ਇੱਕ ਮਸਜਿਦ ਅਤੇ ਉੱਤਰੀ ਸ਼ਹਿਰ ਮਜ਼ਾਰ-ਏ-ਸ਼ਰੀਫ ਵਿੱਚ ਤਿੰਨ ਮਿੰਨੀ ਬੱਸਾਂ ਵਿੱਚ ਬੁੱਧਵਾਰ ਨੂੰ ਹੋਏ ਧਮਾਕੇ ਵਿੱਚ ਘੱਟੋ-ਘੱਟ 16 ਲੋਕ ਮਾਰੇ ਗਏ।
ਕਾਬੁਲ ਵਿੱਚ ਇੱਕ ਮਸਜਿਦ ਦੇ ਅੰਦਰ ਹੋਏ ਬੰਬ ਧਮਾਕੇ ਵਿੱਚ ਜ਼ਖਮੀਆਂ ਨੂੰ ਬਚਾਉਣ ਲਈ ਐਂਬੂਲੈਂਸਾਂ ਮਸਜਿਦ ਵਿੱਚ ਪਹੁੰਚੀਆਂ। ਜਾਣਕਾਰੀ ਮੁਤਾਬਕ ਮਸਜਿਦ ‘ਚ ਇਕ ਪੱਖੇ ਦੇ ਅੰਦਰ ਬੰਬ ਰੱਖਿਆ ਗਿਆ ਸੀ। ਬੁੱਧਵਾਰ ਨੂੰ ਹੋਏ ਚਾਰ ਬੰਬ ਹਮਲਿਆਂ ਦੀ ਅਜੇ ਤੱਕ ਕਿਸੇ ਅੱਤਵਾਦੀ ਸਮੂਹ ਨੇ ਜ਼ਿੰਮੇਵਾਰੀ ਨਹੀਂ ਲਈ ਹੈ। ਕਾਬੁਲ ਦੇ ਰਹਿਣ ਵਾਲੇ ਇੱਕ ਚਸ਼ਮਦੀਦ ਨੇ ਦੱਸਿਆ ਕਿ “ਅਸੀਂ ਇਥੇ ਨੇੜੇ ਹੀ ਮੌਜੂਦ ਸੀ ਜਦੋਂ ਇੱਕ ਜ਼ੋਰਦਾਰ ਧਮਾਕਾ ਹੋਇਆ। ਆਵਾਜ਼ ਇੰਨੀ ਜ਼ਬਰਦਸਤ ਸੀ ਕਿ ਅਸੀਂ ਸਾਰੇ ਹੋਸ਼ ਗੁਆ ਬੈਠੇ। ਇਹ ਧਮਾਕਾ ਮਸਜਿਦ ਵਿੱਚ ਨਮਾਜ਼ ਤੋਂ ਬਾਅਦ ਹੋਇਆ।ਮਸਜਿਦ ‘ਚ 7 ਲੋਕਾਂ ਦੀ ਮੌਤ ਹੋਣ ਦੀ ਖਬਰ ਹੈ ਅਤੇ 22 ਲੋਕ ਜ਼ਖਮੀ ਹੋਏ ਹਨ।
ਬਲਖ ਸੂਬਾਈ ਪੁਲਸ ਦੇ ਬੁਲਾਰੇ ਨੇ ਦੱਸਿਆ ਕਿ ਸ਼ਹਿਰ ਦੇ ਵੱਖ-ਵੱਖ ਜ਼ਿਲਿਆਂ ‘ਚ ਤਿੰਨ ਮਿੰਨੀ ਬੱਸਾਂ ‘ਤੇ ਬੰਬ ਰੱਖੇ ਗਏ ਸਨ। ਇਨ੍ਹਾਂ ਤਿੰਨ ਧਮਾਕਿਆਂ ‘ਚ ਘੱਟੋ-ਘੱਟ 9 ਲੋਕਾਂ ਦੀ ਮੌਤ ਹੋ ਗਈ ਅਤੇ 15 ਜ਼ਖਮੀ ਹੋ ਗਏ। ਬਲਖ ਦੇ ਸਿਹਤ ਵਿਭਾਗ ਦੇ ਮੁਖੀ ਨਜੀਬੁੱਲਾ ਤਵਾਨਾ ਨੇ ਕਿਹਾ ਕਿ ਵਾਹਨ ਧਮਾਕਿਆਂ ਵਿੱਚ ਮਾਰੇ ਗਏ ਲੋਕਾਂ ਵਿੱਚ ਤਿੰਨ ਔਰਤਾਂ ਵੀ ਸ਼ਾਮਲ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੇਅਦਬੀ ਕਾਨੂੰਨ: ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੌਂਪਿਆ ਸੋਧਾਂ ਸਬੰਧੀ ਖਰੜਾ

ਬੇਅਦਬੀ ਕਾਨੂੰਨ ‘ਚ ਸੋਧਾਂ ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਪੰਜਾਬ ਸਰਕਾਰ ਨੇ...

 ਚੰਡੀਗੜ੍ਹ ਮਾਰਚ ਦੌਰਾਨ ਵਧਿਆ ਤਣਾਅ: ‘ਵਾਰਿਸ ਪੰਜਾਬ ਦੇ’ ਦਾ ਸਮਰਥਕ ਪੁਲੀਸ ਦੀ ਵਾਟਰ ਕੈਨਨ ’ਤੇ ਚੜ੍ਹਿਆ

ਚੰਡੀਗੜ੍ਹ ਸਰਹੱਦ ’ਤੇ ਮੁਹਾਲੀ ਵੱਲੋਂ ਆ ਰਹੇ ਰੋਸ ਮਾਰਚ ਨੂੰ ਰੋਕਣ ਲਈ ਪੁਲੀਸ ਵੱਲੋਂ...

ਸ੍ਰੀ ਦਰਬਾਰ ਸਾਹਿਬ ਨੇੜੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਰੋਕਣ ਦਾ ਮਾਮਲਾ, ਨਿਹੰਗ ਸਿੰਘ ਨੇ ਦਿੱਤੀ ਚੇਤਾਵਨੀ; ਵੀਡੀਓ ਵਾਇਰਲ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਪਰੇਸ਼ਾਨ ਕੀਤੇ ਜਾਣ ਦਾ...

ਪਤੀ,ਪਤਨੀ ਦੋਵੇਂ ਕਮਾਉਂਦੇ ਹਨ ਤਾਂ ਮਿਲ ਕੇ ਚੁੱਕਣ ਘਰ ਤੇ ਬੱਚੇ ਦੀ ਸਿੱਖਿਆ ਦਾ ਖਰਚ, ਹਾਈ ਕੋਰਟ ਨੇ ਸੁਣਾਇਆ ਅਹਿਮ ਫ਼ੈਸਲਾ

ਬਾਂਬੇ ਹਾਈ ਕੋਰਟ ਨੇ ਕਿਹਾ ਕਿ ਬਰਾਬਰੀ ਦਾ ਦਾਅਵਾ ਚੁਣੇ ਹੋਏ ਢੰਗ ਨਾਲ ਨਹੀਂ...

ਚੋਰੀ ਦਾ ਇਲਜ਼ਾਮ ਲਗਾ ਮਾਸੜ ਨੇ ਕੀਤਾ ਨਾਬਾਲਗ ਭਾਣਜੀ ਦਾ ਕਤਲ, ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ 15 ਸਾਲਾ ਨਾਬਾਲਗ ਲੜਕੀ ਨੂੰ ਬੇਰਹਮੀ ਨਾਲ ਕੁੱਟ-ਕੁੱਟ ਕੇ ਮੌਤ ਦੇ ਘਾਟ...

ਸੰਗਰੂਰ ਅਦਾਲਤ ਦਾ ਵੱਡਾ ਫੈਸਲਾ, ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ ਜਾਰੀ

ਸੰਗਰੂਰ ਦੀ ਇੱਕ ਅਦਾਲਤ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ...

ਪੰਜਾਬ ਦੇ ਕਿਸਾਨ ਦੀ ਧੀ ਹਰਜਿੰਦਰ ਕੌਰ ਨੇ ਵੇਟਲਿਫਟਿੰਗ ਵਿੱਚ ਜਿੱਤਿਆ ਚਾਂਦੀ ਦਾ ਤਗ਼ਮਾ

 ਨਾਭਾ ਦੇ ਪਿੰਡ ਮੈਹਸ ਦੀ ਜਮਪਲ ਹਰਜਿੰਦਰ ਕੌਰ ਨੇ ਗਲਾਸਗੋ ਵਿਖੇ ਖੇਡੀਆਂ ਜਾ ਰਹੀਆਂ...

ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਵੀਂ ਦਿੱਲੀ / ਪੰਜਾਬ; 28 ਜੁਲਾਈ:ਝੂਠੇ ਪੇਪਰ ਲੀਕ ਦੇ ਦੋਸ਼ਾਂ ਰਾਹੀਂ ਪੰਜਾਬ ਅਤੇ ਇਸ...