ਕੇਂਦਰ ਸਰਕਾਰ ਵੱਲੋਂ ਕਰੋੜਾਂ ਰਾਸ਼ਨ ਕਾਰਡ ਧਾਰਕਾਂ ਨੂੰ ਮੁਫਤ ਰਾਸ਼ਨ ਦੀ ਸਹੂਲਤ ਦਿੱਤੀ ਜਾ ਰਹੀ ਹੈ। ਜੇਕਰ ਤੁਸੀਂ ਵੀ ਲੈ ਰਹੇ ਹੋ ਮੁਫਤ ਰਾਸ਼ਨ, ਤਾਂ ਤੁਹਾਡੇ ਲਈ ਵੱਡੀ ਖਬਰ ਆ ਰਹੀ ਹੈ। ਕੀ ਹੁਣ ਤੋਂ ਕਣਕ ਮਿਲਣੀ ਬੰਦ ਹੋ ਜਾਵੇਗੀ…?
ਹਾਲ ਹੀ ‘ਚ ਇਕ ਵੀਡੀਓ ਸਾਹਮਣੇ ਆਈ ਹੈ, ਜਿਸ ‘ਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਕੇਂਦਰ ਸਰਕਾਰ 1 ਮਾਰਚ ਤੋਂ ਬਾਅਦ ਰਾਸ਼ਨ ਕਾਰਡ ਧਾਰਕਾਂ ਨੂੰ ਕਣਕ ਨਹੀਂ ਦੇਵੇਗੀ। ਦੱਸ ਦੇਈਏ ਕਿ ਇਨ੍ਹੀਂ ਦਿਨੀਂ ਸਰਕਾਰ ਕਾਰਡ ਧਾਰਕਾਂ ਨੂੰ ਮੁਫਤ ਰਾਸ਼ਨ ਵਿੱਚ ਕਣਕ ਅਤੇ ਚੌਲ ਦੇ ਰਹੀ ਹੈ। ਇਸ ਦੇ ਨਾਲ ਹੀ ਕਈ ਰਾਜਾਂ ਵਿੱਚ ਨਮਕ ਅਤੇ ਚੀਨੀ ਵੀ ਦਿੱਤੀ ਜਾ ਰਹੀ ਹੈ। ਇਸ ਵਾਇਰਲ ਵੀਡੀਓ ਨੂੰ ਦੇਖਣ ਤੋਂ ਬਾਅਦ ਤੱਥਾਂ ਦੀ ਜਾਂਚ ਕੀਤੀ ਗਈ। ਜਿਸ ਤੋਂ ਬਾਅਦ ਪਤਾ ਲੱਗਿਆ ਕਿ ਇਹ ਖਬਰ ਦੀ ਵੀਡੀਓ ਫਰਜ਼ੀ ਹੈ। ਭਾਰਤ ਸਰਕਾਰ ਵੱਲੋਂ ਅਜਿਹਾ ਕੋਈ ਫੈਸਲਾ ਨਹੀਂ ਲਿਆ ਗਿਆ ਹੈ।
ਕੇਂਦਰ ਸਰਕਾਰ ਨੇ ਅੱਗੇ ਕਿਹਾ ਹੈ ਕਿ ਅਜਿਹੇ ਸੰਦੇਸ਼ ਕਿਸੇ ਨਾਲ ਵੀ ਸਾਂਝੇ ਨਹੀਂ ਕੀਤੇ ਜਾਣੇ ਚਾਹੀਦੇ। ਇਸ ਦੇ ਨਾਲ ਹੀ ਜੇਕਰ ਤੁਸੀਂ ਸਰਕਾਰ ਨਾਲ ਜੁੜੀ ਕਿਸੇ ਵੀ ਸਕੀਮ ਬਾਰੇ ਜਾਣਕਾਰੀ ਲੈਣਾ ਚਾਹੁੰਦੇ ਹੋ, ਤਾਂ ਤੁਹਾਨੂੰ ਸਿਰਫ਼ ਅਧਿਕਾਰਤ ਵੈੱਬਸਾਈਟ ‘ਤੇ ਹੀ ਸੰਪਰਕ ਕਰਨਾ ਚਾਹੀਦਾ ਹੈ।
----------- Advertisement -----------
ਮੁਫਤ ਰਾਸ਼ਨ ਲੈਣ ਵਾਲਿਆਂ ਨੂੰ ਲੱਗਾ ਵੱਡਾ ਝਟਕਾ, ਸਰਕਾਰ ਹੁਣ ਨਹੀਂ ਵੰਡੇਗੀ ਕਣਕ?
Published on
----------- Advertisement -----------
----------- Advertisement -----------












