ਹਰਿਆਣਾ ਦੇ ਨਾਮੀ ਗੈਂਗਸਟਰ ਕਾਲਾ ਜਠੇੜੀ ਦੀ ਮਾਂ ਦਾ ਬੁੱਧਵਾਰ ਨੂੰ ਦੇਹਾਂਤ ਹੋ ਗਿਆ। ਪ੍ਰਾਪਤ ਜਾਣਕਾਰ ਅਨੁਸਾਰ ਗੈਂਗਸਟਰ ਦੀ ਮਾਂ ਨੇ ਗਲਤੀ ਨਾਲ ਘਰ ‘ਚ ਜ਼ਹਿਰੀਲਾ ਪਦਾਰਥ ਨਿਗਲ ਲਿਆ। ਗੰਭੀਰ ਹਾਲਤ ਵਿੱਚ ਉਸ ਨੂੰ ਤੁਰੰਤ ਨੇੜਲੇ ਨਿੱਜੀ ਹਸਪਤਾਲ ਵਿੱਚ ਲਿਜਾਇਆ ਗਿਆ। ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਇਸ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਨਿੱਜੀ ਹਸਪਤਾਲ ਤੋਂ ਸਿਵਲ ਹਸਪਤਾਲ ਪਹੁੰਚਾਇਆ। ਜਿੱਥੇ ਉਸਦਾ ਪੰਚਨਾਮਾ ਭਰ ਕੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ। ਪੁਲਿਸ ਨੇ ਮਾਮਲੇ ਦੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਰਿਵਾਰਕ ਮੈਂਬਰਾਂ ਨੇ ਪੁਲੀਸ ਨੂੰ ਦੱਸਿਆ ਹੈ ਕਿ ਕਾਲਾ ਜਠੇੜੀ ਦੀ ਮਾਂ ਕਮਲਾ ਲੰਮੇ ਸਮੇਂ ਤੋਂ ਬਿਮਾਰ ਸੀ। ਉਹ ਬੁੱਧਵਾਰ ਨੂੰ ਪਲਾਟ ‘ਤੇ ਸੀ ਅਤੇ ਉਸਦੀ ਦਵਾਈ ਦਾ ਸਮਾਂ ਹੋ ਗਿਆ ਸੀ। ਇਸ ਦੌਰਾਨ ਉਸ ਨੇ ਦਵਾਈ ਸਮਝ ਕੇ ਕੀਟਨਾਸ਼ਕ ਪੀ ਲਈ। ਜਿਸ ਕਾਰਨ ਉਸ ਦੀ ਮੌਤ ਹੋ ਗਈ। ਕਾਲਾ ਜਠੇੜੀ ਦੀ ਮਾਂ ਦਾ ਅੰਤਿਮ ਸੰਸਕਾਰ ਕੱਲ੍ਹ ਹੋਵੇਗਾ।
----------- Advertisement -----------
ਗੈਂਗਸਟਰ ਕਾਲਾ ਜਠੇੜੀ ਦੀ ਮਾਂ ਨੇ ਨਿਗਲਿਆ ਜ਼ਹਿਰੀਲਾ ਪਦਾਰਥ; ਹਸਪਤਾਲ ‘ਚ ਇਲਾਜ ਦੌਰਾਨ ਹੋਈ ਮੌਤ
Published on
----------- Advertisement -----------

----------- Advertisement -----------