July 27, 2026, 7:30 pm
----------- Advertisement -----------
HomeNewsBreaking Newsਚਾਰ ਧਾਮ ਯਾਤਰਾ ਸ਼ੁਰੂ: ਪੂਰੇ ਰੀਤੀ ਰਿਵਾਜ਼ਾਂ ਅਤੇ ਵੈਦਿਕ ਜਾਪ ਨਾਲ ਖੋਲ੍ਹੇ...

ਚਾਰ ਧਾਮ ਯਾਤਰਾ ਸ਼ੁਰੂ: ਪੂਰੇ ਰੀਤੀ ਰਿਵਾਜ਼ਾਂ ਅਤੇ ਵੈਦਿਕ ਜਾਪ ਨਾਲ ਖੋਲ੍ਹੇ ਗਏ ਕੇਦਾਰਨਾਥ ਧਾਮ ਦੇ ਕਿਵਾੜ

Published on

----------- Advertisement -----------
  • ਪਹਿਲੇ ਹੀ ਦਿਨ ਭਾਰੀ ਭੀੜ ਪ੍ਰਸ਼ਾਸਨ ਲਈ ਚੁਣੌਤੀ ਬਣੀ; ਸੀਐਮ ਧਾਮੀ ਨੇ ਦੌਰਾ ਕੀਤਾ

ਉੱਤਰਾਖੰਡ, 10 ਮਈ 2024 – ਉੱਤਰਾਖੰਡ ਦੀ ਚਾਰਧਾਮ ਯਾਤਰਾ ਅੱਜ ਤੋਂ ਸ਼ੁਰੂ ਹੋ ਗਈ ਹੈ। ਕੇਦਾਰਨਾਥ ਦੇ ਦਰਵਾਜ਼ੇ ਸਵੇਰੇ 6:55 ਵਜੇ ਖੋਲ੍ਹੇ ਗਏ। ਸੀਐਮ ਪੁਸ਼ਕਰ ਸਿੰਘ ਧਾਮੀ ਵੀ ਆਪਣੀ ਪਤਨੀ ਨਾਲ ਦਰਸ਼ਨਾਂ ਲਈ ਪਹੁੰਚੇ।

ਕੇਦਾਰਨਾਥ ‘ਚ ਪਹਿਲੇ ਹੀ ਦਿਨ ਭਾਰੀ ਭੀੜ ਰਹੀ। ਸ਼ਰਧਾਲੂਆਂ ਦੇ ਇਕੱਠੇ ਆਉਣ ਕਾਰਨ ਪ੍ਰਸ਼ਾਸਨ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕੇਦਾਰਨਾਥ ਤੋਂ ਇਲਾਵਾ ਗੰਗੋਤਰੀ ਅਤੇ ਯਮੁਨੋਤਰੀ ਦੇ ਦਰਵਾਜ਼ੇ ਵੀ ਅੱਜ ਖੁੱਲ੍ਹਣਗੇ। ਬਦਰੀਨਾਥ ਮੰਦਰ ‘ਚ ਦਰਸ਼ਨ 12 ਮਈ ਤੋਂ ਸ਼ੁਰੂ ਹੋਣਗੇ।

ਇਨ੍ਹਾਂ ਥਾਵਾਂ ‘ਤੇ ਦਿਨ ਦਾ ਤਾਪਮਾਨ 0 ਤੋਂ 3 ਡਿਗਰੀ ਦਰਜ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਰਾਤ ਨੂੰ ਪਾਰਾ ਮਾਈਨਸ ਤੱਕ ਪਹੁੰਚ ਰਿਹਾ ਹੈ। ਇਸ ਦੇ ਬਾਵਜੂਦ ਕਰੀਬ 10 ਹਜ਼ਾਰ ਸ਼ਰਧਾਲੂ ਕੇਦਾਰਨਾਥ ਧਾਮ ਤੋਂ 16 ਕਿਲੋਮੀਟਰ ਪਹਿਲਾਂ ਗੌਰੀਕੁੰਡ ਪਹੁੰਚ ਚੁੱਕੇ ਹਨ।

ਪਿਛਲੇ ਸਾਲ ਇਹ ਅੰਕੜਾ 7 ਤੋਂ 8 ਹਜ਼ਾਰ ਦੇ ਵਿਚਕਾਰ ਸੀ। ਇੱਥੇ ਕਰੀਬ 1500 ਕਮਰੇ ਹਨ, ਜੋ ਕਿ ਭਰੇ ਹੋਏ ਹਨ। ਰਜਿਸਟਰਡ 5,545 ਖੱਚਰਾਂ ਨੂੰ ਬੁੱਕ ਕੀਤਾ ਗਿਆ ਹੈ।

15 ਹਜ਼ਾਰ ਤੋਂ ਵੱਧ ਯਾਤਰੀ ਹਰਿਦੁਆਰ ਅਤੇ ਰਿਸ਼ੀਕੇਸ਼ ਪਹੁੰਚ ਚੁੱਕੇ ਹਨ। ਹੁਣ ਤੱਕ 22.15 ਲੱਖ ਤੋਂ ਵੱਧ ਸ਼ਰਧਾਲੂ ਚਾਰਧਾਮ ਯਾਤਰਾ ਲਈ ਰਜਿਸਟ੍ਰੇਸ਼ਨ ਕਰਵਾ ਚੁੱਕੇ ਹਨ। ਪਿਛਲੇ ਸਾਲ ਰਿਕਾਰਡ 55 ਲੱਖ ਲੋਕਾਂ ਨੇ ਦੌਰਾ ਕੀਤਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

25 ਸਾਲ ਦੀ ਸਜ਼ਾ ਪੂਰੀ ਕਰਕੇ ਅਬੂ ਸਲੇਮ ਨੇ ਕੀਤੀ ਰਿਹਾਈ ਦੀ ਮੰਗ, ਸੁਪਰੀਮ ਕੋਰਟ ਨੇ ਪਟੀਸ਼ਨ ‘ਤੇ ਫ਼ੈਸਲਾ ਰੱਖਿਆ ਸੁਰੱਖਿਅਤ

1993 ਮੁੰਬਈ ਸੀਰੀਅਲ ਬਲਾਸਟ ਕੇਸ ’ਚ ਦੋਸ਼ੀ ਅੱਤਵਾਦੀ ਅਬੂ ਸਲੇਮ ਦੀ ਸਮੇਂ ਤੋਂ ਪਹਿਲਾਂ...

ਪੇਪਰ ਲੀਕ ਨਾਲ ਸਬੰਧਿਤ ਬਿੱਲ ਲੋਕ ਸਭਾ ‘ਚ ਪੇਸ਼, ਕੇਂਦਰੀ ਮੰਤਰੀ ਜਿਤੇਂਦਰ ਸਿੰਘ ਨੇ ਪੇਸ਼ ਕੀਤਾ ਬਿੱਲ

ਪੇਪਰ ਲੀਕ ਨਾਲ ਸਬੰਧਤ ਬਿੱਲ ਲੋਕ ਸਭਾ ਵਿਚ ਪੇਸ਼ ਕੀਤਾ ਗਿਆ ਤੇ ਕੇਂਦਰੀ ਮੰਤਰੀ...

ਆਸਟ੍ਰੇਲੀਆ ਦੇ ਵਰਜੀਨੀਆ ‘ਚ ਗੁਰੂ ਘਰ ‘ਚ ਲੱਗੀ ਅੱਗ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਅਗਨ ਭੇਟ ਹੋਣ ਦਾ ਖ਼ਦਸ਼ਾ

ਆਸਟ੍ਰੇਲੀਆ ਦੇ ਵਰਜੀਨੀਆ ਸਥਿਤ ਗੁਰਦੁਆਰਾ ਦਸਮੇਸ਼ ਦਰਬਾਰ ਵਿੱਚ ਦੇਰ ਭਿਆਨਕ ਅੱਗ ਲੱਗ ਗਈ, ਜਿਸ...

ਫਰੀਦਕੋਟ ਦੇ ਗੁਰੂ ਘਰ ‘ਚ ਯੋਗਾ ਕਰਨ ‘ਤੇ ਜਥੇਦਾਰ ਗੜਗੱਜ ਦਾ ਬਿਆਨ, ਕਿਹਾ- “ਗੁਰੂ ਘਰਾਂ ‘ਚ ਯੋਗ ਆਸਣ ਕਰਨਾ ਸਹੀ ਨਹੀਂ”

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗੁਰਦੁਆਰਿਆਂ ਵਿੱਚ ਯੋਗਾ...

ਆਸਟ੍ਰੇਲੀਆ ਵਿੱਚ H5N1 ਬਰਡ ਫਲੂ ਦੇ 7 ਨਵੇਂ ਸ਼ੱਕੀ ਮਾਮਲੇ ਆਏ ਸਾਹਮਣੇ 

ਦੱਖਣੀ ਆਸਟ੍ਰੇਲੀਆ (ਐਸਏ) ਦੇ ਅਧਿਕਾਰੀਆਂ ਨੇ ਸੋਮਵਾਰ ਨੂੰ ਘਾਤਕ H5N1 ਬਰਡ ਫਲੂ ਸਟ੍ਰੇਨ ਦੇ...

ਬਿਜਲੀ ਮੁਲਾਜ਼ਮਾਂ ਵੱਲੋਂ ਹੜਤਾਲ ਖ਼ਤਮ: 6 ਦਿਨਾਂ ਬਾਅਦ ਕੰਮ ’ਤੇ ਪਰਤੇ ਹਜ਼ਾਰਾਂ ਕਰਮਚਾਰੀ

ਲਗਾਤਾਰ ਛੇ ਦਿਨ ਸਮੂਹਿਕ ਛੁੱਟੀ ਲੈ ਕੇ ਹੜਤਾਲ ’ਤੇ ਰਹੇ ਪੰਜਾਬ ਦੇ ਹਜ਼ਾਰਾਂ ਬਿਜਲੀ...

ਵਾਲਮੀਕਿ ਭਾਈਚਾਰੇ ਦੇ ਸੱਦੇ ‘ਤੇ ਦੋਆਬਾ ‘ਚ ‘ਪੰਜਾਬ ਬੰਦ’ ਵਰਗਾ ਮਾਹੌਲ

ਵਾਲਮੀਕਿ ਭਾਈਚਾਰੇ ਵੱਲੋਂ ਦਿੱਤੇ ਗਏ ‘ਪੰਜਾਬ ਬੰਦ’ ਦੇ ਸੱਦੇ ਕਾਰਨ ਸੋਮਵਾਰ ਨੂੰ ਪੂਰੇ ਦੋਆਬਾ...

ਰੋਜ਼ੀ-ਰੋਟੀ ਕਮਾਉਣ ਦੁਬਈ ਗਏ ਪੰਜਾਬੀ ਵਿਅਕਤੀ ਦੀ ਮੌਤ, ਸੜਕੀ ਹਾਦਸੇ ‘ਚ ਰਾਜਬੀਰ ਸਿੰਘ ਦੀ ਗਈ ਜਾਨ

ਦੁਬਈ ‘ਚ 36 ਸਾਲ ਦੇ ਪੰਜਾਬੀ ਵਿਅਕਤੀ ਦੀ ਮੌਤ ਹੋਣ ਦੀ ਖਬਰ ਹੈ। ਮ੍ਰਿਤਕ...

ਲੋਕ ਸਭਾ ’ਚ ਅੱਜ ਪੇਸ਼ ਹੋਵੇਗਾ ਪੇਪਰ ਲੀਕ ਨਾਲ ਸਬੰਧਿਤ ਬਿੱਲ, 2024 ‘ਚ ਬਣੇ ਕਾਨੂੰਨ ਵਿਚ ਹੋਣਗੇ ਬਦਲਾਅ

ਧਰਮਿੰਦਰ ਪ੍ਰਧਾਨ ਦੇ ਅਸਤੀਫੇ ਤੇ ਵਿਦਿਆਰਥੀ ਅੰਦੋਲਨ ਖਤਮ ਹੋਣ ਦੇ 2 ਦਿਨ ਬਾਅਦ ਅੱਜ...