November 10, 2026, 6:59 am
----------- Advertisement -----------
HomeNewsLatest Newsਹਰਿਆਣਾ : ਚੋਣ ਕਮਿਸ਼ਨ ਨੇ ਸਟਾਰ ਨਿਸ਼ਾਨੇਬਾਜ਼ ਗੌਰੀ ਸ਼ਿਓਰਾਨ ਅਤੇ ਪੈਰਾਲੰਪੀਅਨ ਅਮਿਤ...

ਹਰਿਆਣਾ : ਚੋਣ ਕਮਿਸ਼ਨ ਨੇ ਸਟਾਰ ਨਿਸ਼ਾਨੇਬਾਜ਼ ਗੌਰੀ ਸ਼ਿਓਰਾਨ ਅਤੇ ਪੈਰਾਲੰਪੀਅਨ ਅਮਿਤ ਨੂੰ ਬਣਾਇਆ ‘ਯੂਥ ਆਈਕਨ’

Published on

----------- Advertisement -----------

ਰਾਜ ਚੋਣ ਕਮਿਸ਼ਨ ਹਰਿਆਣਾ ਨੇ ਅੰਤਰਰਾਸ਼ਟਰੀ ਸ਼ੂਟਿੰਗ ਸਟਾਰ ਗੌਰੀ ਸ਼ਿਓਰਾਨ ਅਤੇ ਤਿੰਨ ਵਾਰ ਦੇ ਪੈਰਾਲੰਪੀਅਨ ਅਮਿਤ ਸਰੋਹਾ ਨੂੰ ਰਾਜ ਦੀਆਂ ਚੋਣਾਂ ਲਈ ਯੂਥ ਆਈਕਨ ਵਜੋਂ ਨਾਮਜ਼ਦ ਕੀਤਾ ਹੈ। ਉਨ੍ਹਾਂ ਨੂੰ 19 ਜੁਲਾਈ ਨੂੰ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਦੇ ਨਾਲ-ਨਾਲ ਇਕ ਸਾਲ ਲਈ ਹੋਣ ਵਾਲੀਆਂ ਸਾਰੀਆਂ ਚੋਣਾਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਸਵੈ-ਇੱਛਾ ਨਾਲ ਦਿੱਤੀ ਗਈ ਹੈ ਅਤੇ ਇਸ ਲਈ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ। ਇੱਕ ਸਾਲ ਤੱਕ ਉਹ ਚੋਣ ਕਮਿਸ਼ਨ ਲਈ ਯੂਥ ਆਈਕਨ ਬਣੇ ਰਹਿਣਗੇ ਅਤੇ ਨੌਜਵਾਨਾਂ ਨੂੰ ਪ੍ਰੇਰਿਤ ਕਰਦੇ ਰਹਿਣਗੇ।


ਦੱਸ ਦਈਏ ਕਿ ਅਮਿਤ ਇੱਕ ਪੈਰਾਲੰਪੀਅਨ ਐਥਲੀਟ ਹੈ। ਉਸਨੇ ਲੰਡਨ ਪੈਰਾਲੰਪਿਕ ਵਿੱਚ ਪਹਿਲੀ ਵਾਰ ਦੇਸ਼ ਦੀ ਨੁਮਾਇੰਦਗੀ ਕੀਤੀ,ਰੀਓ ਅਤੇ ਟੋਕੀਓ ਵਿੱਚ ਦੇਸ਼ ਦੀ ਪ੍ਰਤੀਨਿਧਤਾ ਵੀ ਕੀਤੀ। ਉਨ੍ਹਾਂ ਨੂੰ ਖੇਡ ਵਿੱਚ ਸ਼ਾਨਦਾਰ ਪ੍ਰਦਰਸ਼ਨ ਲਈ ਅਰਜੁਨ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ ਅਤੇ ਵਿਸ਼ਵ ਚੈਂਪੀਅਨਸ਼ਿਪ ਵਿੱਚ ਦੇਸ਼ ਲਈ ਤਮਗਾ ਜਿੱਤਣ ਵਾਲਾ ਪਹਿਲਾ ਅਥਲੀਟ ਵੀ ਬਣ ਗਿਆ ਹੈ। ਅਮਿਤ ਨੇ ਕਿਹਾ ਕਿ ਇਹ ਮੇਰੇ ਲਈ ਮਾਣ ਵਾਲੀ ਗੱਲ ਹੈ ਕਿ ਮੈਨੂੰ ਚੋਣਾਂ ਵਿਚ ਨੌਜਵਾਨਾਂ ਨੂੰ ਪ੍ਰੇਰਿਤ ਕਰਨ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਇੱਕ ਖਿਡਾਰੀ ਹੋਣ ਦੇ ਨਾਤੇ ਮੈਂ ਇਸ ਨੂੰ ਪੂਰੀ ਇਮਾਨਦਾਰੀ ਨਾਲ ਕਰਨ ਦੀ ਕੋਸ਼ਿਸ਼ ਕਰਾਂਗਾ।

ਇਸ ਦੇ ਨਾਲ ਹੀ ਵਿਸ਼ਵ ਯੂਨੀਵਰਸਿਟੀ ਖੇਡਾਂ ਦੀ ਸੋਨ ਤਗਮਾ ਜੇਤੂ ਗੌਰੀ ਸ਼ਿਓਰਨ ਨੂੰ ਵੀ ਯੂਥ ਆਈਕਨ ਬਣਾਇਆ ਗਿਆ ਹੈ। ਗੌਰੀ ਇਸ ਤੋਂ ਪਹਿਲਾਂ ਰਾਸ਼ਟਰੀ ਬਾਲ ਸਿਹਤ ਪ੍ਰੋਗਰਾਮ (ਸਿਹਤ ਵਿਭਾਗ) ਅਤੇ ਅੰਤਰਰਾਸ਼ਟਰੀ ਮਹਿਲਾ ਕਲੱਬ ਦੀ ਬ੍ਰਾਂਡ ਅੰਬੈਸਡਰ ਰਹਿ ਚੁੱਕੀ ਹੈ। ਵਿਸ਼ਵ ਕੱਪ, ਵਿਸ਼ਵ ਚੈਂਪੀਅਨਸ਼ਿਪ ਤੋਂ ਲੈ ਕੇ ਸਾਊਥ ਏਸ਼ੀਅਨ ਖੇਡਾਂ ਤੱਕ, ਉਸ ਦੇ ਨਾਮ 26 ਅੰਤਰਰਾਸ਼ਟਰੀ ਤਗਮੇ ਹਨ। ਗੌਰੀ ਨੂੰ ਕਈ ਵਾਰ ਅੰਤਰਰਾਸ਼ਟਰੀ ਪੱਧਰ ‘ਤੇ ਐਵਾਰਡ ਵੀ ਮਿਲ ਚੁੱਕੇ ਹਨ ਅਤੇ ਕੋਵਿਡ ਦੇ ਸਮੇਂ ਵੀ ਉਨ੍ਹਾਂ ਨੇ ਕਾਫੀ ਕੰਮ ਕੀਤਾ ਹੈ।
ਉਨ੍ਹਾਂ ਕਿਹਾ ਕਿ ਕਿਸੇ ਖਿਡਾਰੀ ਲਈ ਉਸ ਵਰਗੇ ਨੌਜਵਾਨਾਂ ਨੂੰ ਅੱਗੇ ਲਿਆਉਣ ਦਾ ਮੌਕਾ ਮਿਲਣ ਤੋਂ ਵਧੀਆ ਹੋਰ ਕੋਈ ਚੀਜ਼ ਨਹੀਂ ਹੋ ਸਕਦੀ। ਖੇਡ ਦਾ ਮੈਦਾਨ ਹੋਵੇ ਜਾਂ ਚੋਣ, ਖਿਡਾਰੀਆਂ ਦਾ ਯੋਗਦਾਨ ਹਮੇਸ਼ਾ ਮਹੱਤਵਪੂਰਨ ਹੁੰਦਾ ਹੈ। ਮੈਂ ਨੌਜਵਾਨਾਂ ਨੂੰ ਵੋਟ ਪਾਉਣ ਦੀ ਬੇਨਤੀ ਕਰਦੀ ਹਾਂ। ਤੁਹਾਡੀ ਵੋਟ ਮਹੱਤਵਪੂਰਨ ਹੈ ਅਤੇ ਕੇਵਲ ਤੁਸੀਂ ਹੀ ਇੱਕ ਚੰਗੀ ਸਰਕਾਰ ਬਣਾ ਸਕਦੇ ਹੋ। ਨਵੇਂ ਅਤੇ ਪਹਿਲੀ ਵਾਰ ਵੋਟਰਾਂ ਨੂੰ ਅੱਗੇ ਆਉਣ ਅਤੇ ਵੋਟ ਪਾਉਣੀ ਚਾਹੀਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਵਿਧਾਨ ਸਭਾ ਚੋਣਾਂ ‘ਤੇ ਵੱਡੀ ਅਪਡੇਟ! ਜਨਵਰੀ ਦੀ ਸ਼ੁਰੂਆਤ ‘ਚ ਹੋ ਸਕਦੈ ਚੋਣਾਂ ਦਾ ਐਲਾਨ

2027 ਦੀਆਂ ਵਿਧਾਨ ਸਭਾ ਚੋਣਾਂ ਦੇ ਐਲਾਨ ਨੂੰ ਲੈ ਕੇ ਪੰਜਾਬ ਵਿੱਚ ਸਿਆਸੀ ਸਰਗਰਮੀਆਂ...

ਪਰਵਿੰਦਰ ਝੋਟਾ ਦੇ ਫੁੱਲ ਚੁੱਗ ਕੇ ਜੱਦੀ ਖੇਤਾਂ ‘ਚ ਦੱਬ ਕੇ ਉੱਤੇ ਲਾਇਆ ਬੂਟਾ, ਅੰਤਿਮ ਅਰਦਾਸ ਦੀ ਜਗ੍ਹਾ ਬਦਲੀ

ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੀ ਯਾਦ ਨੂੰ ਜ਼ਿੰਦਾ ਰੱਖਣ ਲਈ...

ਦੀਵਾਲੀ ਦੀ ਰਾਤ ਚੱਲੀ ਆਤਿਸ਼ਬਾਜੀ ਕਾਰਣ 31 ਥਾਵਾਂ ਤੇ ਵਾਪਰੀਆਂ ਅੱਗ ਲੱਗਣ ਦੀਆਂ ਘਟਨਾਵਾਂ

ਦੀਵਾਲੀ ਦੀ ਰਾਤ ਨੂੰ ਚੱਲੀ ਆਤਿਸ਼ਬਾਜੀ ਕਾਰਣ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ 31 ਥਾਵਾਂ...

ਦਲੇਰ ਮਹਿੰਦੀ ਨੇ ਉਤਰਾਖੰਡ ਵਿਵਾਦ ‘ਤੇ ਤੋੜੀ ਚੁੱਪੀ, ਕਿਹਾ- “ਸ਼ਬਦਾਂ ‘ਚ ਬਿਆਨ ਕਰਨਾ ਮੁਸ਼ਕਿਲ

ਗਾਇਕ ਦਲੇਰ ਮਹਿੰਦੀ ਨੇ ਉਤਰਾਖੰਡ ਦੇ ਮਾਂ ਕੁੰਜਾਪੁਰੀ ਟੂਰਿਜ਼ਮ ਅਤੇ ਵਿਕਾਸ ਮੇਲੇ ਵਿੱਚ ਆਪਣੇ...

ਭਿਆਨਕ ਹਾਦਸੇ ’ਚ ਇੱਕੋ ਪਰਿਵਾਰ ਦੇ 6 ਜੀਆਂ ਦੀ ਮੌਤ

ਪਾਣੀਪਤ-ਖਾਤਿਮਾ ਹਾਈਵੇਅ 'ਤੇ ਟੀਟਾਵੀ ਖੇਤਰ ਵਿੱਚ ਸੋਮਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕ...

ਛੱਤੀਸਗੜ੍ਹ : ਦੀਵਾਲੀ ਮਨਾ ਕੇ ਪਿੰਡ ਵਾਪਸ ਪਰਤ ਰਹੇ ਪਰਿਵਾਰ ਦੀ ਨਦੀ ‘ਚ ਡਿੱਗੀ ਕਾਰ, ਪਤੀ-ਪਤਨੀ ਸਣੇ 2 ਬੱਚਿਆਂ ਦੀ ਮੌਤ

ਛੱਤੀਸਗੜ੍ਹ ਦੇ ਗਰੀਆਬੰਦ ਜ਼ਿਲ੍ਹੇ ਵਿੱਚ ਦੀਵਾਲੀ ਵਾਲੀ ਰਾਤ ਇੱਕ ਬਹੁਤ ਹੀ ਦਰਦਨਾਕ ਹਾਦਸਾ ਵਾਪਰਿਆ...

ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ ਹੋਵੇਗੀ 15 ਨਵੰਬਰ ਨੂੰ, ਕੱਲ੍ਹ ਮਾਨਸਾ ‘ਚ ਹੋਇਆ ਸੀ ਅੰਤਿਮ ਸਸਕਾਰ

ਮਾਨਸਾ ਦੇ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ 15 ਨਵੰਬਰ ਨੂੰ ਹੋਵੇਗੀ।...

MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦਾ ਹੋਇਆ ਦਿਹਾਂਤ, 84 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦਾ ਐਤਵਾਰ ਸ਼ਾਮ...

ਦੀਵਾਲੀ ਮਗਰੋਂ ਲੁਧਿਆਣਾ ਦੀ ਹਵਾ ਹੋਈ ਜ਼ਹਿਰੀਲੀ, AQI 300 ਪਾਰ; 3 ਦਿਨ ਧੁੰਦ ਦਾ ਅਲਰਟ

ਦੀਵਾਲੀ ਤੋਂ ਬਾਅਦ ਪੰਜਾਬ ਵਿਚ ਪ੍ਰਦੂਸ਼ਣ ਦਾ ਪੱਧਰ ਵਧ ਗਿਆ ਹੈ। ਲੁਧਿਆਣਾ ਤੇ ਮੰਡੀ...