ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ਜ਼ਿਲ੍ਹੇ ਵਿੱਚ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਇਥੇ ਇਕ ਸਕੂਲ ਬੱਸ ਅਤੇ ਕਾਰ ਦੀ ਭਿਆਨਕ ਟੱਕਰ ਹੋ ਗਈ। ਹਾਦਸੇ ਵਿੱਚ ਛੇ ਲੋਕਾਂ ਦੀ ਮੌਤ ਹੋ ਗਈ। ਜਦਕਿ ਦੋ ਲੋਕ ਜ਼ਖਮੀ ਹੋਏ ਹਨ। ਜ਼ਖਮੀਆਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆ ਗਈ ਹੈ।
ਜਾਣਕਾਰੀ ਮੁਤਾਬਕ ਮੰਗਲਵਾਰ ਸਵੇਰੇ ਕਰਾਸਿੰਗ ਥਾਣਾ ਖੇਤਰ ‘ਚ ਦਿੱਲੀ-ਮੇਰਠ ਐਕਸਪ੍ਰੈੱਸਵੇਅ ‘ਤੇ ਤਾਜ ਹਾਈਵੇਅ ਦੇ ਫਲਾਈਓਵਰ ‘ਤੇ ਇਕ ਸਕੂਲ ਬੱਸ ਅਤੇ ਇਕ ਟੀਯੂਵੀ ਕਾਰ ਦੀ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ। ਹਾਦਸੇ ਦੌਰਾਨ ਲਾਸ਼ਾਂ ਕਾਰ ਵਿਚ ਫਸ ਗਈਆਂ। ਕਾਰ ਨੂੰ ਗੈਸ ਕਟਰ ਨਾਲ ਕੱਟ ਕੇ ਲਾਸ਼ਾਂ ਨੂੰ ਬਾਹਰ ਕੱਢਿਆ ਗਿਆ। ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।
ਦੱਸ ਦਈਏ ਕਿ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਗਾਜ਼ੀਆਬਾਦ ‘ਚ ਸੜਕ ਹਾਦਸੇ ‘ਚ ਜਾਨੀ ਨੁਕਸਾਨ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਵਿਛੜੀਆਂ ਰੂਹਾਂ ਦੀ ਸ਼ਾਂਤੀ ਦੀ ਕਾਮਨਾ ਕਰਦਿਆਂ ਮੁੱਖ ਮੰਤਰੀ ਨੇ ਦੁਖੀ ਪਰਿਵਾਰ ਦੇ ਮੈਂਬਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ।
----------- Advertisement -----------
ਸਕੂਲ ਬੱਸ ਅਤੇ ਕਾਰ ਦੀ ਭਿਆਨਕ ਟੱਕਰ ‘ਚ 6 ਦੀ ਮੌ+ਤ, ਦੋ ਜ਼ਖਮੀ
Published on
----------- Advertisement -----------
----------- Advertisement -----------












