June 25, 2026, 4:59 pm
----------- Advertisement -----------
HomeNewsLatest Newsਗੁਲਾਮ ਨਬੀ ਆਜ਼ਾਦ ਨੇ ਛੱਡੀ ਕਾਂਗਰਸ, ਸੋਨੀਆ ਗਾਂਧੀ ਨੂੰ ਭੇਜਿਆ 5 ਪੰਨਿਆਂ...

ਗੁਲਾਮ ਨਬੀ ਆਜ਼ਾਦ ਨੇ ਛੱਡੀ ਕਾਂਗਰਸ, ਸੋਨੀਆ ਗਾਂਧੀ ਨੂੰ ਭੇਜਿਆ 5 ਪੰਨਿਆਂ ਦਾ ਅਸਤੀਫਾ

Published on

----------- Advertisement -----------

ਕਾਂਗਰਸ ਦੇ ਸੀਨੀਅਰ ਨੇਤਾ ਗੁਲਾਮ ਨਬੀ ਆਜ਼ਾਦ ਨੇ ਸ਼ੁੱਕਰਵਾਰ ਨੂੰ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਉਹ ਲੰਬੇ ਸਮੇਂ ਤੋਂ ਪਾਰਟੀ ਦੀਆਂ ਨੀਤੀਆਂ ਤੋਂ ਨਾਰਾਜ਼ ਸਨ। ਗੁਲਾਮ ਨਬੀ ਆਜ਼ਾਦ ਨੇ ਕਾਂਗਰਸ ਪਾਰਟੀ ਦੀ ਪ੍ਰਧਾਨ ਸੋਨੀਆ ਗਾਂਧੀ ਨੂੰ ਪੰਜ ਪੰਨਿਆਂ ਦਾ ਅਸਤੀਫਾ ਪੱਤਰ ਭੇਜਿਆ ਹੈ। ਇਸ ਦੇ ਨਾਲ ਹੀ ਪਾਰਟੀ ਨੇਤਾ ਰਾਹੁਲ ਗਾਂਧੀ ਲਈ ਉਨ੍ਹਾਂ ਦੀ ਤਰਫੋਂ ਕਿਹਾ ਗਿਆ ਹੈ ਕਿ ਉਹ ਅਨੁਭਵਹੀਣ ਲੋਕਾਂ ਨਾਲ ਘਿਰੇ ਹੋਏ ਹਨ।
ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਗ਼ੁਲਾਮ ਨਬੀ ਆਜ਼ਾਦ ਦੇ ਅਸਤੀਫ਼ੇ ਦੇ ਪੱਤਰ ਵਿੱਚ ਲਿਖਿਆ ਗਿਆ ਹੈ, “ਬਹੁਤ ਹੀ ਅਫ਼ਸੋਸ ਅਤੇ ਬਹੁਤ ਭਾਵੁਕ ਦਿਲ ਨਾਲ ਮੈਂ ਭਾਰਤੀ ਰਾਸ਼ਟਰੀ ਕਾਂਗਰਸ ਨਾਲ ਆਪਣੀ ਅੱਧੀ ਸਦੀ ਪੁਰਾਣੀ ਸਾਂਝ ਨੂੰ ਤੋੜਨ ਦਾ ਫੈਸਲਾ ਕੀਤਾ ਹੈ। ਰਾਹੁਲ ਨੂੰ ਉਪ ਪ੍ਰਧਾਨ ਬਣਾਉਣ ਤੋਂ ਬਾਅਦ ਕਾਂਗਰਸ ਬਰਬਾਦ ਹੋ ਗਈ”
ਦੱਸ ਦਈਏ ਕਿ ਕੁਝ ਦਿਨ ਪਹਿਲਾਂ ਕਾਂਗਰਸ ਨੇ ਉਨ੍ਹਾਂ ਨੂੰ ਜੰਮੂ-ਕਸ਼ਮੀਰ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਾਇਆ ਸੀ ਪਰ ਆਜ਼ਾਦ ਨੇ ਦੋ ਘੰਟੇ ਬਾਅਦ ਹੀ ਇਸ ਤੋਂ ਅਸਤੀਫਾ ਦੇ ਦਿੱਤਾ ਸੀ। ਗੁਲਾਮ ਨਬੀ ਆਜ਼ਾਦ ਪਾਰਟੀ ਤੋਂ ਇਲਾਵਾ ਜੀ23 ਗਰੁੱਪ ਦਾ ਵੀ ਹਿੱਸਾ ਸਨ, ਜੋ ਪਾਰਟੀ ਵਿੱਚ ਕਈ ਵੱਡੇ ਬਦਲਾਅ ਦੀ ਵਕਾਲਤ ਕਰਦੀ ਹੈ। ਉਨ੍ਹਾਂ ਸਾਰੀਆਂ ਗਤੀਵਿਧੀਆਂ ਦੇ ਵਿਚਕਾਰ ਇਸ ਅਸਤੀਫੇ ਨੇ ਗੁਲਾਮ ਨਬੀ ਆਜ਼ਾਦ ਅਤੇ ਕਾਂਗਰਸ ਨਾਲ ਉਨ੍ਹਾਂ ਦੇ ਸਬੰਧਾਂ ‘ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਕੇਂਦਰ ਨੇ ਇਸ ਸਾਲ ਗੁਲਾਮ ਨਬੀ ਆਜ਼ਾਦ ਨੂੰ ਪਦਮ ਭੂਸ਼ਣ ਪੁਰਸਕਾਰ ਨਾਲ ਸਨਮਾਨਿਤ ਵੀ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਕਾਂਗਰਸ ‘ਚ ਵੱਡੇ ਧਮਾਕੇ ਦੀ ਤਿਆਰੀ! ਚੰਨੀ ਤੇ ਰੰਧਾਵਾ ਦਿੱਲੀ ਤਲਬ, ਰਾਜਾ ਵੜਿੰਗ ਦੀ ਕੁਰਸੀ ‘ਤੇ ਮੰਡਰਾਏ ਸੰਕਟ ਦੇ ਬੱਦਲ

ਪੰਜਾਬ ਕਾਂਗਰਸ 'ਚ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੇ ਜਥੇਬੰਦਕ ਫੇਰਬਦਲ ਦੀਆਂ ਅਟਕਲਾਂ...

ਵਿਰਾਟ ਕੋਹਲੀ ਦੇ ‘One8’ ਬ੍ਰਾਂਡ ਦੇ ਜੁੱਤਿਆਂ ਨੇ ਮਚਾਈ ਧੁੰਮ, 24 ਘੰਟਿਆਂ ‘ਚ ਵਿਕੇ ਡੇਢ ਲੱਖ ਜੁੱਤੇ

ਵਿਰਾਟ ਕੋਹਲੀ ਦੇ 'One8' ਬ੍ਰਾਂਡ ਦੇ ਜੁੱਤਿਆਂ ਨੇ ਧੂਮ ਮਚਾ ਰੱਖੀ ਹੈ। ਲਾਂਚ ਹੋਣ...

ਪਟਿਆਲਾ ‘ਚ ਫ਼ੌਜੀ ਨੇ ਪਤਨੀ ਨੂੰ ਕਾਰ ‘ਚ ਬਿਠਾ ਕੇ ਭਾਖੜਾ ਨਹਿਰ ‘ਚ ਸੁੱਟਿਆ, ਪਤਨੀ ਦੀ ਮੌਤ

ਪੰਜਾਬ ਦੇ ਪਟਿਆਲਾ ਵਿੱਚ ਇੱਕ ਫ਼ੌਜੀ ਵੱਲੋਂ ਆਪਣੀ ਹੀ ਪਤਨੀ ਦਾ ਕਤਲ ਕੀਤੇ ਜਾਣ...

ਪੁਲਿਸ ਕਸਟਡੀ ‘ਚੋਂ ਮੁਲਜ਼ਮ ਫਰਾਰ, ਭਾਲ ਲਈ CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਦੇ ਸਿਵਲ ਹਸਪਤਾਲ ਵਿੱਚ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਆਰਮਜ਼ ਐਕਟ ਤਹਿਤ...

ਵੈਨੇਜ਼ੁਏਲਾ ‘ਚ 7.2 ਤੇ 7.5 ਤੀਬਰਤਾ ਦੇ ਆਏ ਦੋ ਭੂਚਾਲ, ਹਜ਼ਾਰਾਂ ਮੌਤਾਂ ਦਾ ਖਦਸ਼ਾ, PM ਮੋਦੀ ਨੇ ਪ੍ਰਗਟਾਇਆ ਦੁੱਖ

ਵੈਨੇਜ਼ੁਏਲਾ ਵਿੱਚ ਕੁਦਰਤ ਨੇ ਤਬਾਹੀ ਮਚਾ ਦਿੱਤੀ ਹੈ। ਲਗਾਤਾਰ ਦੋ ਜ਼ਬਰਦਸਤ ਭੂਚਾਲਾਂ ਨੇ ਭਾਰੀ...

ਆਪ ਨੇ ਆਪਣੇ ਵਾਅਦਿਆਂ ਨਾਲੋਂ ਵੱਧ ਪੂਰੇ ਕੀਤੇ ਹਨ, ਜਦਕਿ ਵਿਰੋਧੀ ਧਿਰ ਕੋਲ 2027 ਲਈ ਕੋਈ ਰੋਡਮੈਪ ਨਹੀਂ ਹੈ ਅਤੇ ਉਹ ਕੂੜ ਪ੍ਰਚਾਰ ਦਾ...

ਚੰਡੀਗੜ੍ਹ 24 ਜੂਨ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਸੂਬਾ ਜਨਰਲ ਸਕੱਤਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ

ਬਠਿੰਡਾ, 24 ਜੂਨ:ਜ਼ਮੀਨੀ ਪੱਧਰ 'ਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਅਤੇ ਪਿੰਡਾਂ ਦੀ ਲੀਡਰਸ਼ਿਪ ਨੂੰ...