September 20, 2026, 8:55 pm
----------- Advertisement -----------
HomeNewsLatest Newsਸੀਨੀਅਰ ਕਾਂਗਰਸੀ ਆਗੂ ਗੁਲਾਮ ਨਬੀ ਆਜ਼ਾਦ ਨੇ ਜੰਮੂ-ਕਸ਼ਮੀਰ ਪ੍ਰਚਾਰ ਕਮੇਟੀ ਦੇ ਚੇਅਰਮੈਨ...

ਸੀਨੀਅਰ ਕਾਂਗਰਸੀ ਆਗੂ ਗੁਲਾਮ ਨਬੀ ਆਜ਼ਾਦ ਨੇ ਜੰਮੂ-ਕਸ਼ਮੀਰ ਪ੍ਰਚਾਰ ਕਮੇਟੀ ਦੇ ਚੇਅਰਮੈਨ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

Published on

----------- Advertisement -----------

ਜੰਮੂ-ਕਸ਼ਮੀਰ ‘ਚ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਕਾਂਗਰਸ ਦੇ ਸੀਨੀਅਰ ਨੇਤਾ ਗੁਲਾਮ ਨਬੀ ਆਜ਼ਾਦ ਨੇ ਜੰਮੂ-ਕਸ਼ਮੀਰ ‘ਚ ਪਾਰਟੀ ਦੀ ਪ੍ਰਚਾਰ ਕਮੇਟੀ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਕੱਲ੍ਹ ਹੀ ਉਨ੍ਹਾਂ ਨੂੰ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ ਪਾਰਟੀ ਦੀ ਪ੍ਰਚਾਰ ਕਮੇਟੀ ਦਾ ਮੁਖੀ ਨਿਯੁਕਤ ਕੀਤਾ ਸੀ। ਪਹਿਲਾਂ ਤਾਂ ਉਨ੍ਹਾਂ ਵੱਲੋਂ ਕੋਈ ਸਪੱਸ਼ਟ ਕਾਰਨ ਨਹੀਂ ਦੱਸਿਆ ਗਿਆ, ਪਰ ਬਾਅਦ ਵਿੱਚ ਉਨ੍ਹਾਂ ਨੇ ਸਿਹਤ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਅਸਤੀਫਾ ਦੇ ਦਿੱਤਾ। ਆਜ਼ਾਦ ਨੇ ਪ੍ਰਧਾਨ ਬਣਾਏ ਜਾਣ ਦੇ ਕਰੀਬ ਦੋ ਘੰਟੇ ਬਾਅਦ ਹੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ।
ਦੱਸ ਦਈਏ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਵੱਲੋਂ ਵਿਕਾਰ ਰਸੂਲ ਵਾਨੀ ਨੂੰ ਸੂਬਾ ਕਾਂਗਰਸ ਦਾ ਪ੍ਰਧਾਨ ਬਣਾਇਆ ਗਿਆ। ਇਸ ਤੋਂ ਪਹਿਲਾਂ ਅਹਿਮਦ ਮੀਰ ਸੂਬਾ ਪ੍ਰਧਾਨ ਸਨ, ਜਿਨ੍ਹਾਂ ਦਾ ਅਸਤੀਫਾ ਮਨਜ਼ੂਰ ਕਰ ਲਿਆ ਗਿਆ ਹੈ। ਇਸ ਦੇ ਨਾਲ ਹੀ ਹਿਮਾਚਲ ਪ੍ਰਦੇਸ਼ ਵਿੱਚ ਕਾਂਗਰਸ ਨੇ ਵਿਧਾਇਕ ਪਵਨ ਕਾਜਲ ਨੂੰ ਸੂਬਾ ਕਾਰਜਕਾਰੀ ਪ੍ਰਧਾਨ ਦੇ ਅਹੁਦੇ ਤੋਂ ਹਟਾ ਦਿੱਤਾ ਹੈ। ਹੁਣ ਚੰਦਰ ਕੁਮਾਰ ਨਵੇਂ ਸੂਬਾ ਪ੍ਰਧਾਨ ਹੋਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ‘ਚ ASI ਦਾ ਕਤਲ ਕਰਨ ਵਾਲਾ ਸ਼ੂਟਰ ਪੁਲਿਸ ਮੁਕਾਬਲੇ ‘ਚ ਢੇਰ, ਮੁਲਜ਼ਮ ਦੀਪਕ ਦੇ ਪਰਿਵਾਰ ਦਾ ਵੱਡਾ ਬਿਆਨ

ASI ਹਰਜੀਤ ਸਿੰਘ ਦਾ ਕਤਲ ਕਰਨ ਵਾਲੇ ਇਕ ਸ਼ੂਟਰ ਨੂੰ ਪੁਲਿਸ ਨੇ ਮੁਕਾਬਲੇ ਵਿਚ...

ਡੇਰਾ ਬਾਬਾ ਨਾਨਕ : ਕਾਂਗਰਸੀ ਸਰਪੰਚ ਨਵਦੀਪ ਸਿੰਘ ਦੇ ਛੋਟੇ ਭਰਾ ਦਾ ਕਤਲ, ਅਣਪਛਾਤਿਆਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ

ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪੱਡਾ ਦੇ ਮੌਜੂਦਾ ਕਾਂਗਰਸੀ ਸਰਪੰਚ ਨਵਦੀਪ...

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...