June 8, 2026, 5:24 am
----------- Advertisement -----------
HomePunjabbusiness18 ਅਗਸਤ ਤੱਕ ਰੱਦ ਹੋਈਆਂ ਗੋ ਫ਼ਸਟ ਦੀਆਂ ਫ਼ਲਾਈਟਾਂ, ਜਾਣੋ ਕਾਰਨ

18 ਅਗਸਤ ਤੱਕ ਰੱਦ ਹੋਈਆਂ ਗੋ ਫ਼ਸਟ ਦੀਆਂ ਫ਼ਲਾਈਟਾਂ, ਜਾਣੋ ਕਾਰਨ

Published on

----------- Advertisement -----------

ਵਿੱਤੀ ਸੰਕਟ ਦਾ ਸਾਹਮਣਾ ਕਰ ਰਹੀ GoFirst ਏਅਰਲਾਈਨ ਨੇ 18 ਅਗਸਤ ਤੱਕ ਆਪਣੀਆਂ ਉਡਾਣਾਂ ਰੱਦ ਕਰ ਦਿੱਤੀਆਂ ਹਨ। ਉਡਾਣਾਂ ਨੂੰ ਰੱਦ ਕਰਨ ਦਾ ਕਾਰਨ ਆਪਰੇਸ਼ਨਲ ਮੁੱਦਿਆਂ ਨੂੰ ਦੱਸਿਆ ਗਿਆ ਹੈ। ਕੰਪਨੀ ਵੱਲੋਂ ਇੱਕ ਨੋਟਿਸ ਜਾਰੀ ਕਰਕੇ ਕਿਹਾ ਗਿਆ ਹੈ ਕਿ ਸੰਚਾਲਨ ਸੰਬੰਧੀ ਸਮੱਸਿਆਵਾਂ ਕਾਰਨ ਅਸੀਂ 18 ਅਗਸਤ ਤੱਕ ਆਪਣੀਆਂ ਉਡਾਣਾਂ ਨੂੰ ਰੱਦ ਕਰਨ ਦਾ ਫੈਸਲਾ ਕੀਤਾ ਹੈ। ਫਲਾਈਟਾਂ ਦੇ ਰੱਦ ਹੋਣ ਕਾਰਨ ਹੋਈ ਅਸੁਵਿਧਾ ਲਈ ਅਸੀਂ ਮੁਆਫੀ ਚਾਹੁੰਦੇ ਹਾਂ।

ਦੱਸ ਦਈਏ ਕਿ ਜੁਲਾਈ ਦੇ ਅਖੀਰ ਵਿੱਚ, ਡੀਜੀਸੀਏ ਨੇ ਬੰਦ ਪਈ ਏਅਰਲਾਈਨ GoFirst ਨੂੰ 15 ਜਹਾਜ਼ ਅਤੇ 114 ਰੋਜ਼ਾਨਾ ਉਡਾਣਾਂ ਚਲਾਉਣ ਦੀ ਇਜਾਜ਼ਤ ਦਿੱਤੀ ਸੀ। ਏਅਰਲਾਈਨ ਨੂੰ ਇਹ ਵੀ ਕਿਹਾ ਕਿ ਉਹ ਅੰਤਰਿਮ ਫੰਡਿੰਗ ਦੀ ਉਪਲਬਧਤਾ ਅਤੇ ਰੈਗੂਲੇਟਰ ਦੁਆਰਾ ਫਲਾਈਟ ਸ਼ਡਿਊਲ ਦੀ ਮਨਜ਼ੂਰੀ ਦੇ ਨਾਲ ਸੰਚਾਲਨ ਸ਼ੁਰੂ ਕਰ ਸਕਦੀ ਹੈ। GoFirst ਏਅਰਲਾਈਨ ਵੱਲੋਂ ਵਿੱਤੀ ਸੰਕਟ ਕਾਰਨ 3 ਮਈ ਨੂੰ ਉਡਾਣਾਂ ਬੰਦ ਕਰ ਦਿੱਤੀਆਂ ਗਈਆਂ ਸਨ। ਉਦੋਂ ਤੋਂ ਕੰਪਨੀ ਲਗਾਤਾਰ ਕੰਮਕਾਜ ਬੰਦ ਰੱਖਣ ਦੀ ਤਰੀਕ ਨੂੰ ਵਧਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...