July 31, 2026, 12:27 pm
----------- Advertisement -----------
HomeNewsBreaking Newsਭਾਰਤੀ ਹਾਕੀ ਟੀਮ ਦੇ ਗੋਲਕੀਪਰ ਪੀਆਰ ਸ਼੍ਰੀਜੇਸ਼ ਨੂੰ ਮਿਲੀ ਵੱਡੀ ਜ਼ਿੰਮੇਵਾਰੀ

ਭਾਰਤੀ ਹਾਕੀ ਟੀਮ ਦੇ ਗੋਲਕੀਪਰ ਪੀਆਰ ਸ਼੍ਰੀਜੇਸ਼ ਨੂੰ ਮਿਲੀ ਵੱਡੀ ਜ਼ਿੰਮੇਵਾਰੀ

Published on

----------- Advertisement -----------

ਭਾਰਤੀ ਹਾਕੀ ਟੀਮ ਦੇ ਗੋਲਕੀਪਰ ਪੀਆਰ ਸ੍ਰੀਜੇਸ਼ ਨੇ ਪੈਰਿਸ ਓਲੰਪਿਕ 2024 ਵਿੱਚ ਕਾਂਸੀ ਦਾ ਤਗ਼ਮਾ ਜਿੱਤਣ ਤੋਂ ਬਾਅਦ ਵੀਰਵਾਰ ਨੂੰ ਸੰਨਿਆਸ ਲੈ ਲਿਆ। ਹਾਲਾਂਕਿ ਉਹ ਫਿਰ ਵੀ ਟੀਮ ਨਾਲ ਜੁੜੇ ਰਹਿਣਗੇ। ਹਾਕੀ ਇੰਡੀਆ ਨੇ ਸ਼ੁੱਕਰਵਾਰ ਨੂੰ ਇਸ ਅਨੁਭਵੀ ਖਿਡਾਰੀ ਨੂੰ ਜੂਨੀਅਰ ਪੁਰਸ਼ ਹਾਕੀ ਟੀਮ ਦਾ ਮੁੱਖ ਕੋਚ ਨਿਯੁਕਤ ਕੀਤਾ ਹੈ। ਉਹ ਹੁਣ ਨੌਜਵਾਨ ਟੀਮ ਨੂੰ ਭਵਿੱਖ ਦੀਆਂ ਚੁਣੌਤੀਆਂ ਲਈ ਤਿਆਰ ਕਰਨਗੇ।
ਹਾਕੀ ਇੰਡੀਆ ਨੇ ਸੋਸ਼ਲ ਮੀਡੀਆ ਪਲੇਟਫਾਰਮ ਇੰਸਟਾਗ੍ਰਾਮ ‘ਤੇ ਇਹ ਜਾਣਕਾਰੀ ਦਿੱਤੀ ਹੈ, ਜਿਸ ਵਿਚ ਉਨ੍ਹਾਂ ਨੇ ਪੀਆਰ ਸ਼੍ਰੀਜੇਸ਼ ਦੀ ਫੋਟੋ ਪੋਸਟ ਕੀਤੀ ਹੈ ਅਤੇ ਲਿਖਿਆ ਹੈ ਕਿ “ਪੀਆਰ ਸ਼੍ਰੀਜੇਸ਼ ਜੂਨੀਅਰ ਪੁਰਸ਼ ਹਾਕੀ ਟੀਮ ਦੇ ਨਵੇਂ ਮੁੱਖ ਕੋਚ ਵਜੋਂ ਇਹ ਜ਼ਿੰਮੇਵਾਰੀ ਸੰਭਾਲਣਗੇ। ਪੀਆਰ ਸ੍ਰੀਜੇਸ਼ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਸਾਰੇ ਨੌਜਵਾਨਾਂ ਨੂੰ ਪ੍ਰੇਰਿਤ ਕਰਦੇ ਰਹਿਣਗੇ। ਅਸੀਂ ਉਸ ਦੇ ਕੋਚਿੰਗ ਕਾਰਜਕਾਲ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਾਂ।”
ਦੱਸ ਦਈਏ ਕਿ ਭਾਰਤ ਨੇ ਵੀਰਵਾਰ ਨੂੰ ਸਪੇਨ ਨੂੰ 2-1 ਨਾਲ ਹਰਾ ਕੇ ਕਾਂਸੀ ਦਾ ਤਗਮਾ ਜਿੱਤਿਆ ਅਤੇ ਇਸ ਦੇ ਨਾਲ ਹੀ ਸ਼੍ਰੀਜੇਸ਼ ਨੇ ਹਾਕੀ ਨੂੰ ਅਲਵਿਦਾ ਕਹਿ ਦਿੱਤਾ। ਸ਼੍ਰੀਜੇਸ਼ ਲੰਬੇ ਸਮੇਂ ਤੋਂ ਭਾਰਤੀ ਹਾਕੀ ਟੀਮ ਦੇ ਅਹਿਮ ਮੈਂਬਰ ਰਹੇ ਹਨ। ਸ਼੍ਰੀਜੇਸ਼ ਨੇ ਪੈਰਿਸ ਓਲੰਪਿਕ ‘ਚ ਵੀ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਵਿਰੋਧੀ ਟੀਮ ਦੇ ਸਾਹਮਣੇ ਡੱਟ ਕੇ ਖੜ੍ਹ ਗਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

35 ਸਾਲਾਂ ਦੀ ਸਮਰਪਿਤ ਸੇਵਾਵਾਂ ਉਪਰੰਤ ਜੁਆਇੰਟ ਡਾਇਰੈਕਟਰ ਸ਼ਿਖਾ ਨੇਹਰਾ ਹੋਏ ਸੇਵਾਮੁਕਤ

ਚੰਡੀਗੜ੍ਹ (30 ਜੁਲਾਈ 2026)ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਦੀ ਜੁਆਇੰਟ ਡਾਇਰੈਕਟਰ ਸ਼ਿਖਾ ਨੇਹਰਾ...

ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਘਰਵਾਲੇ ਨੂੰ ਮਾਰਿਆ, 12 ਫੁੱਟ ਡੂੰਘੇ ਟੋਏ ਵਿਚ ਦੱਬੀ ਲਾਸ਼

ਗੁਜਰਾਤ ਦੇ ਰਾਜਕੋਟ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਇੱਕ...

ਕੈਨੇਡਾ ‘ਚ ਵਰਕ ਪਰਮਿਟ ਰੱਦ ਹੋਣ ‘ਤੇ ਭੜਕੇ ਪੰਜਾਬੀ ਵਿਦਿਆਰਥੀ, ਕੈਲਗਰੀ ‘ਚ ਧਰਨਾ ਤੇਜ਼; ਡਿਪੋਰਟੇਸ਼ਨ ਦਾ ਖ਼ਤਰਾ

ਕੈਨੇਡਾ ਵਿੱਚ ਪੋਸਟ-ਗ੍ਰੈਜੂਏਸ਼ਨ ਵਰਕ ਪਰਮਿਟ (PGWP) ਦੇ ਆਵੇਦਨ ਰੱਦ ਹੋਣ ਤੋਂ ਬਾਅਦ ਲਗਭਗ 1000...

ਜੰਤਰ-ਮੰਤਰ ‘ਤੇ ਪ੍ਰਦਰਸ਼ਨ ਦੌਰਾਨ PM ਮੋਦੀ ਨੂੰ ਗਾਲ੍ਹਾਂ ਕੱਢਣ ਵਾਲੀ ਕੁੜੀ ‘ਤੇ ਹੋਇਆ ਐਕਸ਼ਨ, ਨੋਇਡਾ ‘ਚ FIR

ਜੰਤਰ-ਮੰਤਰ ‘ਤੇ ਕਾਕਰੋਚ ਜਨਤਾ ਪਾਰਟੀ ਦੇ ਪ੍ਰਦਰਸ਼ਨ ਵਿਚ ਪੀਐੱਮ ਮੋਦੀ ਨੂੰ ਗਾਲ੍ਹਾਂ ਕੱਢਣ ਵਾਲੀ...

ਫਾਜ਼ਿਲਕਾ : ਤਲਾਕਸ਼ੁਦਾ ਪਤਨੀ ਨੂੰ ਘਰ ਸੱਦ ਕੇ ਪਤੀ ਨੇ ਪਤਨੀ ਦਾ ਕੀਤਾ ਕਤਲ, ਮੁਲਜ਼ਮ ਗ੍ਰਿਫਤਾਰ

ਫਾਜ਼ਿਲਕਾ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿਥੇ ਪਤੀ ਨੇ ਆਪਣੀ...

FBI ਦੀ Most Wanted ਸੂਚੀ ‘ਚ ਸ਼ਾਮਿਲ ਪੰਜਾਬੀ ਮੁੰਡਾ, ਅਮਰੀਕਾ ਨੇ ਗੁਰਪ੍ਰੀਤ ਸਿੰਘ ਖਿਲਾਫ ਜਾਰੀ ਕੀਤਾ ਵਾਰੰਟ

FBI ਦੀ ਮੋਸਟਵਾਂਟਿਡ ਲਿਸਟ ‘ਚ ਪੰਜਾਬੀ ਮੁੰਡਾ ਸ਼ਾਮਿਲ ਹੋਇਆ ਹੈ। ਅਮਰੀਕਾ ਵੱਲੋਂ ਪੰਜਾ ਦੇ...

ਐਲਐਮਐਚਪੀ ਫੈਲੋ ਪੰਜਾਬ ਦੀ ਮਾਨਸਿਕ ਸਿਹਤ ਪ੍ਰਣਾਲੀ ਨੂੰ ਮਜ਼ਬੂਤ ਕਰ ਰਹੇ ਹਨ ਅਤੇ ਇਹ ਯਕੀਨੀ ਬਣਾ ਰਹੇ ਹਨ ਕਿ ਸੂਬੇ ਦੀ ਨਸ਼ਿਆਂ ਵਿਰੁੱਧ ਲੜਾਈ...

*ਚੰਡੀਗੜ੍ਹ, 30 ਜੁਲਾਈ 2026*:ਨਸ਼ਿਆਂ ਦੀ ਲਤ ਨਾਲ ਨਜਿੱਠਣ ਲਈ ਸਮੁੱਚੀ ਪਹੁੰਚ ਪ੍ਰਤੀ ਆਪਣੀ ਵਚਨਬੱਧਤਾ...

ਪੰਜਾਬ ਸਰਕਾਰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਲਈ ਸਤਿਕਾਰਯੋਗ ਸ਼ਬਦ ‘ਬੀੜ’ ਨੂੰ ਸ਼ਾਮਲ ਕਰਨ ਲਈ ਐਕਟ ਵਿੱਚ ਸੋਧ ਕਰੇਗੀ 

*ਚੰਡੀਗੜ੍ਹ, 30 ਜੁਲਾਈ,2026*:ਆਮ ਆਦਮੀ ਪਾਰਟੀ (ਆਪ) ਦੇ ਮੈਂਬਰ ਪਾਰਲੀਮੈਂਟ ਮਾਲਵਿੰਦਰ ਸਿੰਘ ਕੰਗ ਨੇ ਸਪੱਸ਼ਟ...

ਜਲ ਸਰੋਤ ਮੰਤਰੀ ਤੇ ਵਿਧਾਇਕ ਵੱਲੋਂ ਪਿੰਡ ਬੂਟਾ ਸਿੰਘ ਵਾਲਾ ਤੇ ਬਾਦਸ਼ਾਹਪੁਰ ਵਿਖੇ ਸਿੰਚਾਈ ਪ੍ਰਾਜੈਕਟਾਂ ਦਾ ਉਦਘਾਟਨ

*ਚੰਡੀਗੜ੍ਹ/ਪਾਤੜਾਂ, 30 ਜੁਲਾਈ:*ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ...