October 2, 2026, 10:41 pm
----------- Advertisement -----------
HomeNewsLatest Newsਕਾਫੀ ਮਸ਼ੀਨ 'ਚੋਂ ਮਿਲਿਆ 2.5 ਕਰੋੜ ਦਾ ਸੋਨਾ, ਕਸਟਮ ਅਧਿਕਾਰੀਆਂ ਨੇ ਸੋਨੇ...

ਕਾਫੀ ਮਸ਼ੀਨ ‘ਚੋਂ ਮਿਲਿਆ 2.5 ਕਰੋੜ ਦਾ ਸੋਨਾ, ਕਸਟਮ ਅਧਿਕਾਰੀਆਂ ਨੇ ਸੋਨੇ ਦੀ ਤਸਕਰੀ ਦੇ ਕੀਤੇ ਹੈਰਾਨੀਜਨਕ ਖੁਲਾਸੇ

Published on

----------- Advertisement -----------

ਦੇਸ਼ ਦੇ ਵੱਖ-ਵੱਖ ਹਿੱਸਿਆਂ ‘ਚੋ ਆਏ ਦਿਨ ਕਰੋੜਾਂ ਰੁਪਏ ਦੀ ਤਸਕਰੀ ਦਾ ਸੋਨਾ ਫੜਿਆ ਜਾਂਦਾ ਹੈ। ਹੁਣ ਕਸਟਮ ਵਿਭਾਗ ਦੀ ਟੀਮ ਨੇ ਚੌਧਰੀ ਚਰਨ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਕਰੀਬ 2.5 ਕਰੋੜ ਰੁਪਏ ਦਾ ਸੋਨਾ ਜ਼ਬਤ ਕੀਤਾ ਹੈ। ਲਖਨਊ ਏਅਰਪੋਰਟ ‘ਤੇ ਸਵੇਰੇ 5 ਵਜੇ 4.05 ਕਿਲੋ ਸੋਨਾ ਜ਼ਬਤ ਕੀਤਾ ਗਿਆ, ਇਸ ਤਸਕਰੀ ਵਾਲੇ ਸੋਨੇ ਦੀ ਕੀਮਤ 2.55 ਕਰੋੜ ਰੁਪਏ ਦੱਸੀ ਜਾ ਰਹੀ ਹੈ।
ਲਖਨਊ ਦੇ ਕਸਟਮ ਅਧਿਕਾਰੀਆਂ ਨੇ ਹਵਾਈ ਅੱਡੇ ‘ਤੇ ਤਸਕਰੀ ਦੇ ਦੋ ਮਾਮਲਿਆਂ ਦਾ ਪਰਦਾਫਾਸ਼ ਕੀਤਾ।ਪਹਿਲੇ ਮਾਮਲੇ ‘ਚ ਕੌਫੀ ਮਸ਼ੀਨ ‘ਚ 3.497 ਕਿਲੋਗ੍ਰਾਮ ਵਜ਼ਨ ਵਾਲਾ ਸੋਨਾ ਲੁਕਾਇਆ ਗਿਆ ਸੀ, ਜਿਸ ਨੂੰ ਸਕੈਨਿੰਗ ਦੌਰਾਨ ਸ਼ੱਕ ਦੇ ਆਧਾਰ ‘ਤੇ ਰੋਕ ਲਿਆ ਗਿਆ। ਬਾਅਦ ਵਿੱਚ ਮਸ਼ੀਨ ਦੇ ਅੰਦਰੂਨੀ ਹਿੱਸੇ ਨੂੰ ਕੱਟਣ ਤੋਂ ਬਾਅਦ ਅੰਦਰੋਂ ਸੋਨੇ ਦੇ ਦੋ ਭਾਰੀ ਟੁਕੜੇ ਮਿਲੇ। ਇਹ ਸੋਨਾ ਦੁਬਈ ਤੋਂ IX 194 ਫਲਾਈਟ ਰਾਹੀਂ ਲਿਆਂਦਾ ਜਾ ਰਿਹਾ ਸੀ।
ਦੂਜੇ ਮਾਮਲੇ ‘ਚ ਤਸਕਰ ਕੋਲੋਂ 554 ਗ੍ਰਾਮ ਸੋਨਾ ਬਰਾਮਦ ਹੋਇਆ। ਇਹ ਯਾਤਰੀ ਫਲਾਈਟ ਨੰਬਰ 6E1424 ਰਾਹੀਂ ਸ਼ਾਰਜਾਹ ਤੋਂ ਆ ਰਿਹਾ ਸੀ। ਹਾਲ ਹੀ ‘ਚ ਪ੍ਰੋਫਾਈਲਿੰਗ ਦੇ ਆਧਾਰ ‘ਤੇ ਆਈਜੀਆਈ ਏਅਰਪੋਰਟ ‘ਤੇ ਕਸਟਮ ਵਿਭਾਗ ਨੇ ਦੁਬਈ ਤੋਂ ਆਉਣ ਵਾਲੇ ਤਿੰਨ ਵਿਦੇਸ਼ੀ ਨਾਗਰਿਕਾਂ ਨੂੰ ਰੋਕਿਆ। ਕਸਟਮ ਵਿਭਾਗ ਨੇ ਜਾਂਚ ਦੌਰਾਨ ਲਗਭਗ 1.99 ਕਰੋੜ ਰੁਪਏ ਦਾ ਸੋਨਾ ਜ਼ਬਤ ਕੀਤਾ ਹੈ। ਤਿੰਨਾਂ ਯਾਤਰੀਆਂ ਨੂੰ ਕਸਟਮ ਐਕਟ, 1962 ਦੇ ਤਹਿਤ ਗ੍ਰਿਫਤਾਰ ਕੀਤਾ ਗਿਆ ਹੈ। ਇਹ ਤਿੰਨੋਂ ਤਸਕਰ ਪੈਂਟ ਅਤੇ ਅੰਡਰਵੀਅਰ ਵਿੱਚ ਲੁਕਾ ਕੇ ਇਹ ਸੋਨਾ ਲਿਆ ਰਹੇ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰਾਜਾ ਵੜਿੰਗ ਨੇ ਸਚਿਨ ਪਾਇਲਟ ’ਤੇ ਕੱਸਿਆ ਤੰਜ, ‘ਚੰਨੀ ਦੀ ਜਿੱਤ ਹੋਈ ਹੈ’

ਪੰਜਾਬ ਕਾਂਗਰਸ ਦੀ ਪ੍ਰਧਾਨਗੀ ਦੇ ਅਹੁਦੇ ਤੋਂ ਲਾਂਭੇ ਹੋਏ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ...

ਰੂਪ ਕੌਰ ਸੰਧੂ ਦਾ ਵੱਡਾ ਖੁਲਾਸਾ, 9 ਅਕਤੂਬਰ ਨੂੰ ਸਬੂਤਾਂ ਸਮੇਤ ਜਥੇਦਾਰ ਕੋਲ ਪਹੁੰਚਣਗੇ

ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਕੁੱਝ ਦਿਨ ਪਹਿਲਾਂ ਪਾਰਟੀ ਵਿਚੋਂ ਬਰਖ਼ਾਸਤ ਕੀਤੀ ਗਈ ਬੀਬਾ ਰੂਪ...

ਮਸਕਟ ‘ਚ ਨੰਗਲ ਦੇ ਮੁੰਡੇ ਨੂੰ ਸੁਣਾਈ ਗਈ ਮੌਤ ਦੀ ਸਜ਼ਾ, ਮਾਂ ਨੇ ਸਰਕਾਰ ਤੋਂ ਲਾਈ ਮਦਦ ਦੀ ਗੁਹਾਰ

ਨੰਗਲ ਦੇ ਇੱਕ ਨੌਜਵਾਨ ਨੂੰ ਸਾਊਦੀ ਅਰਬ ਵਿੱਚ ਮੌਤ ਦੀ ਸਜ਼ਾ ਸੁਣਾਈ ਗਈ ਹੈ।...

ਮਹਾਰਾਸ਼ਟਰ ‘ਚ ਟਰੱਕ ਅਤੇ ਪਿਕਅੱਪ ਦੀ ਟੱਕਰ, 7 ਲੋਕਾਂ ਦੀ ਮੌਤ

ਮਹਾਰਾਸ਼ਟਰ ਦੇ ਅਮਰਾਵਤੀ ਜ਼ਿਲ੍ਹੇ ਵਿਚ ਅੱਜ ਸਮ੍ਰਿਧੀ ਹਾਈਵੇਅ 'ਤੇ ਭਿਆਨਤ ਸੜਕੀ ਹਾਦਸਾ ਵਾਪਰਿਆ। ਤੇਜ਼...

ਲਵਲੀ ਯੂਨੀਵਰਸਿਟੀ ’ਚ ਕੈਂਪਸ ਦੇ ਬਾਹਰ ਲੜਾਕੂ ਜਹਾਜ਼ ’ਤੇ ਚੜ੍ਹਨ ਵਾਲੇ ਨੌਜਵਾਨ ਦੀ ਹੋਈ ਪਛਾਣ

ਪੰਜਾਬ ਦੇ ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਹਿੰਸਾ ਦੌਰਾਨ ਕੈਂਪਸ ਦੇ ਬਾਹਰ...

ਕੁਲਯੁਗੀ ਪੁੱਤ ਨੇ ਮਾਂ ਦਾ ਕੀਤਾ ਕਤਲ, ਪੁੱਤ ਨੂੰ ਲਿੰਗ ਪਰਿਵਰਤਨ ਕਰਨ ਤੋਂ ਰੋਕਣ ਉੱਤੇ ਹੋਇਆ ਸੀ ਵਿਵਾਦ

ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਵਿੱਚ ਰਾਜੇਂਦਰ ਨਗਰ ਚੌਰਾਹੇ ਨੇੜੇ ਇੱਕ ਔਰਤ ਦਾ ਕਤਲ...

ਚਾਵਲਾ ਖ਼ਿਲਾਫ਼ ਬਲਾਤਕਾਰ ਕੇਸ ’ਚ ‘ਆਪ’ ਦਾ ਵੱਡਾ ਦਾਅਵਾ, ਕਥਿਤ ਆਡੀਓ ਨਾਲ ਚੁੱਕੇ ਸਵਾਲ

ਆਮ ਆਦਮੀ ਪਾਰਟੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼...

  ਰਾਜਾ ਵੜਿੰਗ ਨੇ ਰਾਹੁਲ ਗਾਂਧੀ ਨੂੰ ਸੌਂਪਿਆ ਅਸਤੀਫ਼ਾ, ਕਿਹਾ- ਹੁਣ ਕੁਝ ਦਿਨ ਛੁੱਟੀ ਲੈਣੀ ਚਾਹੀਦੀ

ਪੰਜਾਬ ਚੋਣਾਂ ਤੋਂ ਲਗਭਗ ਤਿੰਨ ਮਹੀਨੇ ਪਹਿਲਾਂ, ਕਾਂਗਰਸ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ...

ਕਲਯੁਗੀ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਪਤੀ ਨੂੰ ਕੀਤਾ ਕਤਲ, ਫੇਰ ਖੁਦਕੁਸ਼ੀ ਵਿਖਾਉਣ ਦੀ ਰਚੀ ਸਾਜ਼ਿਸ਼

ਬਠਿੰਡਾ ਵਿੱਚ ਇੱਕ ਔਰਤ ਨੇ ਆਪਣੇ ਨਾਜਾਇਜ਼ ਸਬੰਧਾਂ ਦਾ ਪਰਦਾਫਾਸ਼ ਹੋਣ ਤੋਂ ਬਾਅਦ ਆਪਣੇ...