September 10, 2026, 7:07 am
----------- Advertisement -----------
HomeNewsBreaking Newsਸਿੱਧੂ ਮੂਸੇਵਾਲਾ ਦੇ ਕਤ.ਲ ਦੇ ਮਾਸਟਰ ਮਾਈਂਡ ਗੋਲਡੀ ਬਰਾੜ ਨੂੰ ਭਾਰਤ ਸਰਕਾਰ...

ਸਿੱਧੂ ਮੂਸੇਵਾਲਾ ਦੇ ਕਤ.ਲ ਦੇ ਮਾਸਟਰ ਮਾਈਂਡ ਗੋਲਡੀ ਬਰਾੜ ਨੂੰ ਭਾਰਤ ਸਰਕਾਰ ਨੇ ਐਲਾਨਿਆ ਅੱਤ.ਵਾਦੀ

Published on

----------- Advertisement -----------

ਭਾਰਤ ਸਰਕਾਰ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਸੱਜੇ ਹੱਥ ਅਤੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਸਟਰ ਮਾਈਂਡ ਗੋਲਡੀ ਬਰਾੜ ਨੂੰ ਅੱਤਵਾਦੀ ਐਲਾਨ ਕਰ ਦਿੱਤਾ ਹੈ। ਗੋਲਡੀ ਬਰਾੜ ਪੰਜਾਬ ਵਿੱਚ ਸਰਹੱਦ ਪਾਰ ਤੋਂ ਟਾਰਗੇਟ ਕਿਲਿੰਗ, ਜਬਰਨ ਵਸੂਲੀ ਦੇ ਨਾਲ-ਨਾਲ ਹਥਿਆਰਾਂ ਅਤੇ ਨਸ਼ਿਆਂ ਦੀ ਤਸਕਰੀ ਵਿੱਚ ਸ਼ਾਮਿਲ ਹੈ। ਗੋਲਡੀ ਬਰਾੜ ‘ਤੇ ਇਸ ਤੋਂ ਪਹਿਲਾਂ ਲਾਰੈਂਸ ਬਿਸ਼ਨੋਈ ਦੇ ਨਾਲ ਯੂਏਪੀਏ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।

29 ਮਈ 2022 ਨੂੰ ਕੈਨੇਡਾ ‘ਚ ਬੈਠੇ ਗੋਲਡੀ ਬਰਾੜ ਨੇ ਸੋਸ਼ਲ ਮੀਡੀਆ ‘ਤੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਸੀ। ਗੋਲਡੀ ਬਰਾੜ ਨੂੰ ਕੇਂਦਰੀ ਗ੍ਰਹਿ ਮੰਤਰਾਲੇ ਨੇ ਗੈਰਕਾਨੂੰਨੀ ਗਤੀਵਿਧੀਆਂ ਰੋਕੂ ਕਾਨੂੰਨ (ਯੂਏਪੀਏ) ਤਹਿਤ ਅੱਤਵਾਦੀ ਐਲਾਨਿਆ ਹੋਇਆ ਹੈ। ਇਸ ਸਬੰਧੀ ਨੋਟੀਫਿਕੇਸ਼ਨ ਸੋਮਵਾਰ ਨੂੰ ਜਾਰੀ ਕੀਤਾ ਗਿਆ। ਜਿਸ ਵਿਚ ਕਿਹਾ ਗਿਆ ਹੈ ਕਿ ਗੋਲਡੀ ਬਰਾੜ ਖਾਲਿਸਤਾਨੀ ਅੱਤਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਨਾਲ ਜੁੜਿਆ ਹੋਇਆ ਹੈ ਅਤੇ ਅੱਤਵਾਦੀ ਸਾਜ਼ਿਸ਼ਾਂ ਵਿਚ ਸ਼ਾਮਿਲ ਹੈ।

 ਕੈਨੇਡਾ ਵਿੱਚ ਬੈਠ ਕੇ ਗੋਲਡੀ ਬਰਾੜ ਹੁਣ ਤੱਕ ਪੰਜਾਬ, ਹਰਿਆਣਾ, ਹਿਮਾਚਲ, ਐਨਸੀਆਰ ਅਤੇ ਰਾਜਸਥਾਨ ਵਿੱਚ ਲਾਰੈਂਸ ਦਾ ਨੈੱਟਵਰਕ ਚਲਾ ਰਿਹਾ ਸੀ। ਲਾਰੈਂਸ ਦੇ ਜੇਲ੍ਹ ਵਿੱਚ ਹੋਣ ਤੋਂ ਬਾਅਦ ਉਸ ਨੇ ਗੈਂਗ ਨੂੰ ਮਜ਼ਬੂਤ ​​ਕੀਤਾ। ਜਿਸ ਤੋਂ ਬਾਅਦ ਗੋਲਡੀ ਦਾ ਨਾਂ ਫਿਰੌਤੀ, ਕਤਲ ਅਤੇ ਕਤਲ ਦੀ ਕੋਸ਼ਿਸ਼ ਦੇ ਮਾਮਲਿਆਂ ‘ਚ ਸਾਹਮਣੇ ਆਉਣ ਲੱਗਾ। ਇਸ ਦੇ ਨਾਲ ਹੀ ਗੋਲਡੀ ਨੇ ਪੰਜਾਬ ਵਿੱਚ ਹਥਿਆਰਾਂ ਦੀ ਸਪਲਾਈ ਚੇਨ ਬਣਾਉਣੀ ਸ਼ੁਰੂ ਕਰ ਦਿੱਤੀ। ਹਾਲ ਹੀ ਵਿੱਚ ਗੋਲਡੀ ਦੇ ਕਈ ਸਾਥੀ ਅੰਮ੍ਰਿਤਸਰ ਅਤੇ ਬਠਿੰਡਾ ਵਿੱਚ ਫੜੇ ਗਏ ਸਨ, ਜੋ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਿਲ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...