ਕਾਂਗਰਸ ਦੇ ਰਾਸ਼ਟਰੀ ਬੁਲਾਰੇ ਗੌਰਵ ਵੱਲਭ ਵੀਰਵਾਰ ਨੂੰ ਪਾਰਟੀ ਤੋਂ ਅਸਤੀਫਾ ਦੇ ਕੇ ਭਾਜਪਾ ‘ਚ ਸ਼ਾਮਲ ਹੋ ਗਏ। ਉਨ੍ਹਾਂ ਨੇ ਸਵੇਰੇ ਹੀ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਪੱਤਰ ਲਿਖ ਕੇ ਅਸਤੀਫਾ ਦੇ ਦਿੱਤਾ ਸੀ। ਕਾਂਗਰਸ ਨੇਤਾ ਗੌਰਵ ਵੱਲਭ ਪਾਰਟੀ ਤੋਂ ਅਸਤੀਫਾ ਦੇਣ ਤੋਂ ਥੋੜ੍ਹੀ ਦੇਰ ਬਾਅਦ ਭਾਰਤੀ ਜਨਤਾ ਪਾਰਟੀ ਦੇ ਦਿੱਲੀ ਸਥਿਤ ਹੈੱਡਕੁਆਰਟਰ ਪਹੁੰਚੇ ਅਤੇ ਭਾਜਪਾ ‘ਚ ਸ਼ਾਮਲ ਹੋ ਗਏ।
ਇਸ ਤੋਂ ਪਹਿਲਾਂ ਉਨ੍ਹਾਂ ਕਿਹਾ ਕਿ ਅੱਜ ਕਾਂਗਰਸ ਪਾਰਟੀ ਜਿਸ ਦਿਸ਼ਾਹੀਣ ਢੰਗ ਨਾਲ ਅੱਗੇ ਵਧ ਰਹੀ ਹੈ, ਉਸ ਤੋਂ ਮੈਂ ਸਹਿਜ ਮਹਿਸੂਸ ਨਹੀਂ ਕਰ ਰਿਹਾ। ਮੈਂ ਸਵੇਰ-ਸ਼ਾਮ ਨਾ ਤਾਂ ਸਨਾਤਨ ਵਿਰੋਧੀ ਨਾਅਰੇ ਲਗਾ ਸਕਦਾ ਹਾਂ ਅਤੇ ਨਾ ਹੀ ਦੇਸ਼ ਦੀ ਦੌਲਤ ਬਣਾਉਣ ਵਾਲਿਆਂ ਨੂੰ ਗਾਲ੍ਹਾਂ ਦੇ ਸਕਦਾ ਹਾਂ। ਇਸ ਲਈ ਮੈਂ ਕਾਂਗਰਸ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਰਿਹਾ ਹਾਂ।
ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੂੰ ਲਿਖੇ ਪੱਤਰ ‘ਚ ਵੱਲਭ ਨੇ ਲਿਖਿਆ, ‘ਨਮਸਕਾਰ ! ਮੈਂ ਭਾਵੁਕ ਹਾਂ। ਮਨ ਦੁਖੀ ਹੈ। ਮੈਂ ਬਹੁਤ ਕੁਝ ਕਹਿਣਾ ਚਾਹੁੰਦਾ ਹਾਂ। ਮੈਂ ਲਿਖਣਾ ਚਾਹੁੰਦਾ ਹਾਂ। ਮੈਂ ਦੱਸਣਾ ਚਾਹੁੰਦਾ ਹਾਂ, ਪਰ ਮੇਰੇ ਸੰਸਕਾਰ ਮੈਨੂੰ ਅਜਿਹਾ ਕੁਝ ਵੀ ਕਹਿਣ ਤੋਂ ਵਰਜਦੇ ਹਨ ਜਿਸ ਨਾਲ ਦੂਜਿਆਂ ਨੂੰ ਠੇਸ ਪਹੁੰਚ ਸਕਦੀ ਹੈ। ਫਿਰ ਵੀ ਅੱਜ ਮੈਂ ਆਪਣੇ ਵਿਚਾਰ ਤੁਹਾਡੇ ਸਾਹਮਣੇ ਰੱਖ ਰਿਹਾ ਹਾਂ ਕਿਉਂਕਿ ਮੈਨੂੰ ਲੱਗਦਾ ਹੈ ਕਿ ਸੱਚ ਨੂੰ ਛੁਪਾਉਣਾ ਵੀ ਅਪਰਾਧ ਹੈ ਅਤੇ ਮੈਂ ਇਸ ਅਪਰਾਧ ਦਾ ਹਿੱਸਾ ਨਹੀਂ ਬਣਨਾ ਚਾਹੁੰਦਾ।
----------- Advertisement -----------
ਕਾਂਗਰਸ ਛੱਡ ਭਾਜਪਾ ਵਿਚ ਸ਼ਾਮਲ ਹੋਏ ਗੌਰਵ ਵੱਲਭ
Published on
----------- Advertisement -----------

----------- Advertisement -----------