June 26, 2026, 3:16 am
----------- Advertisement -----------
HomeNewsLatest Newsਪਾਕਿਸਤਾਨ ਦੀਆਂ  ਸਰਕਾਰੀ ਕੰਪਨੀਆਂ ਜਲਦ ਹੋਣਗੀਆਂ ਨਿੱਜੀ ਖੇਤਰ ਦੇ ਹਵਾਲੇ

ਪਾਕਿਸਤਾਨ ਦੀਆਂ  ਸਰਕਾਰੀ ਕੰਪਨੀਆਂ ਜਲਦ ਹੋਣਗੀਆਂ ਨਿੱਜੀ ਖੇਤਰ ਦੇ ਹਵਾਲੇ

Published on

----------- Advertisement -----------

ਪਾਕਿਸਤਾਨ ਦੇ ਕਾਰਜਕਾਰੀ ਪ੍ਰਧਾਨ ਮੰਤਰੀ ਅਨਵਰ-ਉਲ-ਹੱਕ ਕੱਕੜ ਦੇ ਅਨੁਸਾਰ, ਸਾਊਦੀ ਅਰਬ ਦੀ ਸਰਕਾਰ ਪੰਜ ਸਾਲਾਂ ਵਿੱਚ ਪਾਕਿਸਤਾਨ ਵਿੱਚ 25 ਬਿਲੀਅਨ ਡਾਲਰ ਦਾ ਨਿਵੇਸ਼ ਕਰੇਗੀ। ਜਾਣਕਾਰੀ ਦਿੰਦਿਆਂ ਕੱਕੜ ਨੇ ਕਿਹਾ ਕਿ ਅਸੀਂ ਦੇਸ਼ ਦੀ ਅਰਥਵਿਵਸਥਾ ਨੂੰ ਸੁਧਾਰਨ ਦੀ ਪੂਰੀ ਕੋਸ਼ਿਸ਼ ਕਰ ਰਹੇ ਹਾਂ। ਉਮੀਦ ਹੈ ਕਿ ਜਲਦੀ ਹੀ ਬਿਹਤਰ ਨਤੀਜੇ ਆਉਣੇ ਸ਼ੁਰੂ ਹੋ ਜਾਣਗੇ।

ਇਸ ਤੋਂ ਇਲਾਵਾ ਇਕ ਇੰਟਰਵਿਊ ‘ਚ ਕੱਕੜ ਨੇ ਕਿਹਾ ਕਿ ਸਾਡੀਆਂ ਸਰਕਾਰੀ ਕੰਪਨੀਆਂ ਅਰਥਵਿਵਸਥਾ ਨੂੰ ਭਾਰੀ ਨੁਕਸਾਨ ਪਹੁੰਚਾ ਰਹੀਆਂ ਹਨ। ਬਹੁਤ ਜਲਦੀ ਅਸੀਂ ਇਨ੍ਹਾਂ ਨੂੰ ਨਿੱਜੀ ਖੇਤਰ ਦੇ ਹਵਾਲੇ ਕਰ ਦੇਵਾਂਗੇ। ਇਸ ਨਾਲ ਸਰਕਾਰੀ ਖ਼ਜ਼ਾਨੇ ਵਿੱਚ ਪੈਸਾ ਆਵੇਗਾ ਅਤੇ ਇਨ੍ਹਾਂ ਕੰਪਨੀਆਂ ਦੇ ਕੰਮਕਾਜ ਵਿੱਚ ਵੀ ਸੁਧਾਰ ਹੋਵੇਗਾ। ਕੱਕੜ ਨੇ ਕਿਹਾ ਸਾਊਦੀ ਸਰਕਾਰ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਉਹ ਅਗਲੇ ਦੋ ਤੋਂ ਪੰਜ ਸਾਲਾਂ ਵਿੱਚ ਪਾਕਿਸਤਾਨ ਵਿੱਚ 25 ਬਿਲੀਅਨ ਡਾਲਰ ਦਾ ਨਿਵੇਸ਼ ਕਰਨਗੇ। ਇਹ ਨਿਵੇਸ਼ ਵੱਖ-ਵੱਖ ਖੇਤਰਾਂ ਵਿੱਚ ਕੀਤਾ ਜਾਵੇਗਾ। 

ਦੱਸ ਦਈਏ ਕਿ ਇਸਤੋਂ ਪਹਿਲਾਂ ਵੀ ਦੋ ਵਾਰ 2019 ਵਿੱਚ ਅਤੇ ਉਸ ਤੋਂ ਬਾਅਦ 2022 ਵਿੱਚ, ਸਾਊਦੀ ਨੇ ਪਾਕਿਸਤਾਨ ਨੂੰ 10-10 ਬਿਲੀਅਨ ਡਾਲਰ ਦੇ ਨਿਵੇਸ਼ ਦਾ ਭਰੋਸਾ ਦਿੱਤਾ ਸੀ। ਇਮਰਾਨ ਖਾਨ 2019 ਵਿੱਚ ਪ੍ਰਧਾਨ ਮੰਤਰੀ ਸਨ ਅਤੇ ਇਹ ਵਾਅਦਾ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ (MBS) ਦੇ ਪਾਕਿਸਤਾਨ ਦੌਰੇ ਦੌਰਾਨ ਕੀਤਾ ਗਿਆ ਸੀ। ਇਸ ਤੋਂ ਬਾਅਦ ਜਦੋਂ ਅਗਸਤ 2022 ‘ਚ ਸ਼ਾਹਬਾਜ਼ ਸ਼ਰੀਫ ਸਾਊਦੀ ਗਏ ਤਾਂ ਵੀ ਇਹੀ ਵਾਅਦਾ ਦੁਹਰਾਇਆ ਗਿਆ। ਹਾਲਾਂਕਿ ਪਾਕਿਸਤਾਨ ਦੇ ਅਖਬਾਰ ‘ਐਕਸਪ੍ਰੈਸ ਟ੍ਰਿਬਿਊਨ’ ਨੇ ਕੁਝ ਮਹੀਨੇ ਪਹਿਲਾਂ ਆਪਣੀ ਰਿਪੋਰਟ ‘ਚ ਸਪੱਸ਼ਟ ਕੀਤਾ ਸੀ ਕਿ ਸਾਊਦੀ ਅਰਬ ਨੇ ਅਜੇ ਤੱਕ ਕੋਈ ਨਿਵੇਸ਼ ਨਹੀਂ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗੈਰਕਾਨੂੰਨੀ ਹਥਿਆਰ ਬਰਾਮਦ

ਐੱਸ.ਏ.ਐੱਸ. ਨਗਰ (ਮੋਹਾਲੀ); 25 ਜੂਨ 2026:ਸੰਗਠਿਤ ਅਪਰਾਧ ਅਤੇ ਗੈਂਗ ਨਾਲ ਜੁੜੀਆਂ ਗਤੀਵਿਧੀਆਂ ਖ਼ਿਲਾਫ਼ ਸਖ਼ਤ...

‘ਕੱਦ 2 ਇੰਚ ਉੱਚਾ, ਮਾਸਕ ਲਾਇਆ, ਗਲੇ ‘ਤੇ ਨਿਸ਼ਾਨ ਨਹੀਂ’, ਕਥਿਤ ਵੀਡੀਓ ਵਿਵਾਦ ‘ਤੇ CM ਮਾਨ ਦੇ ਖੁਲਾਸੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਵੀਰਵਾਰ ਨੂੰ ਮੋਹਾਲੀ ਵਿੱਚ ਆਪਣੇ ਕਥਿਤ ਵਾਇਰਲ...

ਪੰਜਾਬ ਕਾਂਗਰਸ ‘ਚ ਵੱਡੇ ਧਮਾਕੇ ਦੀ ਤਿਆਰੀ! ਚੰਨੀ ਤੇ ਰੰਧਾਵਾ ਦਿੱਲੀ ਤਲਬ, ਰਾਜਾ ਵੜਿੰਗ ਦੀ ਕੁਰਸੀ ‘ਤੇ ਮੰਡਰਾਏ ਸੰਕਟ ਦੇ ਬੱਦਲ

ਪੰਜਾਬ ਕਾਂਗਰਸ 'ਚ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੇ ਜਥੇਬੰਦਕ ਫੇਰਬਦਲ ਦੀਆਂ ਅਟਕਲਾਂ...

ਵਿਰਾਟ ਕੋਹਲੀ ਦੇ ‘One8’ ਬ੍ਰਾਂਡ ਦੇ ਜੁੱਤਿਆਂ ਨੇ ਮਚਾਈ ਧੁੰਮ, 24 ਘੰਟਿਆਂ ‘ਚ ਵਿਕੇ ਡੇਢ ਲੱਖ ਜੁੱਤੇ

ਵਿਰਾਟ ਕੋਹਲੀ ਦੇ 'One8' ਬ੍ਰਾਂਡ ਦੇ ਜੁੱਤਿਆਂ ਨੇ ਧੂਮ ਮਚਾ ਰੱਖੀ ਹੈ। ਲਾਂਚ ਹੋਣ...

ਪਟਿਆਲਾ ‘ਚ ਫ਼ੌਜੀ ਨੇ ਪਤਨੀ ਨੂੰ ਕਾਰ ‘ਚ ਬਿਠਾ ਕੇ ਭਾਖੜਾ ਨਹਿਰ ‘ਚ ਸੁੱਟਿਆ, ਪਤਨੀ ਦੀ ਮੌਤ

ਪੰਜਾਬ ਦੇ ਪਟਿਆਲਾ ਵਿੱਚ ਇੱਕ ਫ਼ੌਜੀ ਵੱਲੋਂ ਆਪਣੀ ਹੀ ਪਤਨੀ ਦਾ ਕਤਲ ਕੀਤੇ ਜਾਣ...

ਪੁਲਿਸ ਕਸਟਡੀ ‘ਚੋਂ ਮੁਲਜ਼ਮ ਫਰਾਰ, ਭਾਲ ਲਈ CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਦੇ ਸਿਵਲ ਹਸਪਤਾਲ ਵਿੱਚ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਆਰਮਜ਼ ਐਕਟ ਤਹਿਤ...

ਵੈਨੇਜ਼ੁਏਲਾ ‘ਚ 7.2 ਤੇ 7.5 ਤੀਬਰਤਾ ਦੇ ਆਏ ਦੋ ਭੂਚਾਲ, ਹਜ਼ਾਰਾਂ ਮੌਤਾਂ ਦਾ ਖਦਸ਼ਾ, PM ਮੋਦੀ ਨੇ ਪ੍ਰਗਟਾਇਆ ਦੁੱਖ

ਵੈਨੇਜ਼ੁਏਲਾ ਵਿੱਚ ਕੁਦਰਤ ਨੇ ਤਬਾਹੀ ਮਚਾ ਦਿੱਤੀ ਹੈ। ਲਗਾਤਾਰ ਦੋ ਜ਼ਬਰਦਸਤ ਭੂਚਾਲਾਂ ਨੇ ਭਾਰੀ...