September 10, 2026, 12:58 am
----------- Advertisement -----------
HomeNewsLatest Newsਜੰਮੂ 'ਚ ਅੱਤਵਾਦੀਆਂ ਦੀ ਮਦਦ ਕਰਨ ਵਾਲੇ  ਸਰਕਾਰੀ ਕਰਮਚਾਰੀਆਂ ਨੂੰ ਕੀਤਾ ਬਰਖਾਸਤ,...

ਜੰਮੂ ‘ਚ ਅੱਤਵਾਦੀਆਂ ਦੀ ਮਦਦ ਕਰਨ ਵਾਲੇ  ਸਰਕਾਰੀ ਕਰਮਚਾਰੀਆਂ ਨੂੰ ਕੀਤਾ ਬਰਖਾਸਤ, ਪੜ੍ਹੋ ਵੇਰਵਾ

Published on

----------- Advertisement -----------

ਜੰਮੂ-ਕਸ਼ਮੀਰ ਪ੍ਰਸ਼ਾਸਨ ਨੇ 6 ਸਰਕਾਰੀ ਕਰਮਚਾਰੀਆਂ ਨੂੰ ਦੇਸ਼ ਵਿਰੋਧੀ ਗਤੀਵਿਧੀਆਂ ‘ਚ ਸ਼ਾਮਲ ਹੋਣ ਕਾਰਨ ਬਰਖਾਸਤ ਕਰ ਦਿੱਤਾ ਹੈ। ਇਨ੍ਹਾਂ ਵਿੱਚ 5 ਪੁਲਿਸ ਮੁਲਾਜ਼ਮ ਅਤੇ ਇੱਕ ਅਧਿਆਪਕ ਸ਼ਾਮਲ ਹੈ। ਇਹ ਸਾਰੇ ਨਸ਼ੀਲੇ ਪਦਾਰਥਾਂ ਦੇ ਕਾਰੋਬਾਰ ਅਤੇ ਦਹਿਸ਼ਤੀ ਫੰਡਿੰਗ ਵਿੱਚ ਸ਼ਾਮਲ ਸਨ।

LG ਮਨੋਜ ਸਿਨਹਾ ਦੀ ਅਗਵਾਈ ਵਾਲੇ ਪ੍ਰਸ਼ਾਸਨ ਨੇ ਇਨ੍ਹਾਂ ਕਰਮਚਾਰੀਆਂ ਨੂੰ ਬਰਖਾਸਤ ਕਰਨ ਲਈ ਭਾਰਤ ਦੇ ਸੰਵਿਧਾਨ ਦੀ ਧਾਰਾ 311 (2) (ਸੀ) ਦੀ ਵਰਤੋਂ ਕੀਤੀ। ਬਰਖਾਸਤ ਕੀਤੇ ਗਏ ਮੁਲਾਜ਼ਮਾਂ ਵਿੱਚ ਹੈੱਡ ਕਾਂਸਟੇਬਲ ਫਾਰੂਕ ਅਹਿਮਦ ਸ਼ੇਖ, ਸਿਲੈਕਸ਼ਨ ਗ੍ਰੇਡ ਕਾਂਸਟੇਬਲ ਸੈਫ ਦੀਨ, ਖਾਲਿਦ ਹੁਸੈਨ ਸ਼ਾਹ, ਇਰਸ਼ਾਦ ਅਹਿਮਦ ਚਲਾਕੂ, ਕਾਂਸਟੇਬਲ ਰਹਿਮਤ ਸ਼ਾਹ ਅਤੇ ਅਧਿਆਪਕ ਨਜਮ ਦੀਨ ਸ਼ਾਮਲ ਹਨ।

ਅਧਿਕਾਰੀ ਨੇ ਕਿਹਾ ਕਿ ਈਡੀ ਅਤੇ ਖੁਫੀਆ ਏਜੰਸੀਆਂ ਇਨ੍ਹਾਂ ਸਾਰਿਆਂ ‘ਤੇ ਨਜ਼ਰ ਰੱਖ ਰਹੀਆਂ ਹਨ। ਉਨ੍ਹਾਂ ਦੀਆਂ ਗਤੀਵਿਧੀਆਂ ‘ਤੇ ਨਜ਼ਰ ਰੱਖੀ ਜਾ ਰਹੀ ਸੀ। ਇਸ ਗੱਲ ਦੀ ਪੁਸ਼ਟੀ ਹੋਈ ਹੈ ਕਿ ਇਹ ਸਾਰੇ ਦੇਸ਼ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਹਨ।

ਧਾਰਾ 311 (2) (ਸੀ) ਕੀ ਹੈ?
ਆਰਟੀਕਲ ਦੇ ਪ੍ਰੋਵਿਜ਼ਨ ਸੀ ਦੇ ਅਨੁਸਾਰ, ਰਾਸ਼ਟਰਪਤੀ ਜਾਂ ਰਾਜਪਾਲ ਕੋਲ ਆਮ ਪ੍ਰਕਿਰਿਆ ਦਾ ਸਹਾਰਾ ਲਏ ਬਿਨਾਂ ਕਿਸੇ ਕਰਮਚਾਰੀ ਨੂੰ ਬਰਖਾਸਤ ਕਰਨ ਦਾ ਅਧਿਕਾਰ ਹੈ। ਜੇਕਰ ਉਹ ਮਹਿਸੂਸ ਕਰਦੇ ਹਨ ਕਿ ਵਿਅਕਤੀ ਦਾ ਲੋਕ ਸੇਵਾ ਵਿੱਚ ਨਿਰੰਤਰ ਰਹਿਣਾ ਰਾਜ ਦੀ ਸੁਰੱਖਿਆ ਲਈ ਖਤਰਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...