August 11, 2026, 1:23 am
----------- Advertisement -----------
HomeNewsEducationਅਯੁੱਧਿਆ ਦੇ 49 ਸਰਕਾਰੀ ਸਕੂਲਾਂ ਦਾ ਹੋਵੇਗਾ ਵਿਕਾਸ, ਸਰਕਾਰ ਤੋਂ ਮਿਲੀ ਮਨਜ਼ੂਰੀ

ਅਯੁੱਧਿਆ ਦੇ 49 ਸਰਕਾਰੀ ਸਕੂਲਾਂ ਦਾ ਹੋਵੇਗਾ ਵਿਕਾਸ, ਸਰਕਾਰ ਤੋਂ ਮਿਲੀ ਮਨਜ਼ੂਰੀ

Published on

----------- Advertisement -----------

ਅਯੁੱਧਿਆ ਜ਼ਿਲ੍ਹੇ ਦੇ 49 ਸਰਕਾਰੀ ਸਕੂਲਾਂ ਦਾ ਵਿਕਾਸ ਕੀਤਾ ਜਾਵੇਗਾ। ਇਨ੍ਹਾਂ ਸਕੂਲਾਂ ਦੀ ਪੇਂਟਿੰਗ ਅਤੇ ਮੁਰੰਮਤ ਕਰਵਾ ਕੇ ਇਨਾ ਨੂੰ ਸੁੰਦਰ ਬਣਾਇਆ ਜਾਵੇਗਾ। ਅਯੁੱਧਿਆ ਨਗਰ ਨਿਗਮ ਵਿੱਚ ਸ਼ਹਿਰ ਦੀਆਂ ਸੀਮਾਵਾਂ ਦੇ ਆਲੇ-ਦੁਆਲੇ ਦੀਆਂ 43 ਗ੍ਰਾਮ ਪੰਚਾਇਤਾਂ ਨੂੰ ਸ਼ਾਮਲ ਕਰਨ ਤੋਂ ਬਾਅਦ ਇਨ੍ਹਾਂ ਪਿੰਡਾਂ ਵਿੱਚ ਸਥਾਪਿਤ 49 ਪ੍ਰੀਸ਼ਦ ਸਕੂਲਾਂ ਦੀ ਪਛਾਣ ਕੀਤੀ ਗਈ ਹੈ। ਦੱਸ ਦਈਏ ਕਿ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਵੱਲੋਂ ਸਕੂਲਾਂ ਦਾ ਨਿਰੀਖਣ ਕੀਤਾ ਗਿਆ। ਇਨ੍ਹਾਂ ਸਕੂਲਾਂ ‘ਚ ਵਿਕਾਸ ਕਰਨ ਦੀ ਗੱਲ ਲੰਬੇ ਸਮੇਂ ਤੋਂ ਚੱਲ ਰਹੀ ਸੀ ਪਰ ਮੁੱਖ ਮੰਤਰੀ ਦੇ ਅਯੁੱਧਿਆ ਦੌਰੇ ਤੋਂ ਬਾਅਦ ਇਸ ਇਸ ਕੰਮ ਚ ਤੇਜ਼ੀ ਆਈ ਹੈ।
ਕਾਇਆਕਲਪ ਸਕੀਮ ਤਹਿਤ ਸਕੂਲਾਂ ਵਿੱਚ ਲੜਕਿਆਂ ਅਤੇ ਲੜਕੀਆਂ ਦੇ ਨਾਲ ਅਪਾਹਜਾਂ ਲਈ ਵੀ ਵੱਖ-ਵੱਖ ਪਖਾਨੇ ਬਣਾਏ ਜਾਣਗੇ। ਸਕੂਲਾਂ ਦੀਆਂ ਇੱਟਾਂ ਦੇ ਫਰਸ਼ ‘ਤੇ ਟਾਈਲਾਂ ਆਦਿ ਲਗਾਈਆਂ ਜਾਣਗੀਆਂ। ਇਸ ਦੇ ਨਾਲ ਹੀ ਉਨ੍ਹਾਂ ਦੀ ਚਾਰਦੀਵਾਰੀ ਵਧੀਆ ਅਤੇ ਵਿਸ਼ਾਲ ਗੇਟ ਵੀ ਬਣਾਇਆ ਜਾਵੇਗਾ। ਬੱਚਿਆਂ ਨੂੰ ਸ਼ੁੱਧ ਅਤੇ ਸਾਫ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਆਰ.ਓ ਮਸ਼ੀਨ ਵੀ ਲਗਾਈ ਜਾਵੇਗੀ। ਬੱਚਿਆਂ ਦੇ ਬੈਠਣ ਲਈ ਨਵਾਂ ਫਰਨੀਚਰ ਵੀ ਦਿੱਤਾ ਜਾਵੇਗਾ।
ਅਯੁੱਧਿਆ ਵਿਕਾਸ ਅਥਾਰਟੀ ਅਤੇ ਬੇਸਿਕ ਐਜੂਕੇਸ਼ਨ ਡਿਪਾਰਟਮੈਂਟ ਮਿਲ ਕੇ ਸਰਹੱਦੀ ਖੇਤਰ ‘ਚ ਪੈਂਦੇ ਸਕੂਲਾਂ ਦਾ ਵਿਕਾਸ ਕਰਨ ਜਾ ਰਹੇ ਹਨ। ਇਸ ਲਈ ਸਰਕਾਰ ਵੱਲੋਂ ਮਨਜ਼ੂਰੀ ਦੇ ਦਿੱਤੀ ਗਈ ਹੈ। ਇਨ੍ਹਾਂ ਸਕੂਲਾਂ ਨੂੰ ਸੁੰਦਰ ਬਣਾਉਣ ਲਈ 4.76 ਕਰੋੜ ਰੁਪਏ ਖਰਚ ਕੀਤੇ ਜਾਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਰੀ ਦੇ ਡਰ ਤੋਂ ਖੇਤਾਂ ‘ਚ ਦੱਬੇ 5 ਲੱਖ, ਥਾਂ ਭੁੱਲ ਗਿਆ ਕਿਸਾਨ, ਸਾਲ ਬਾਅਦ ਮਿਲੇ ਤਾਂ ਨੋਟਾਂ ਨੂੰ ਲੱਗੀ ਚੁੱਕੀ ਸੀ ਸਿਉਂਕ

ਘਟਨਾ ਪਜਪਦਰਾ ਖੇਤਰ ਦੇ ਨਵੇਈ ਪਿੰਡ ਵਿਚ ਵਾਪਰੀ ਹੈ। ਇਕ ਕਿਸਾਨ ਨੇ ਘਰ ਬਣਾਉਣ...

ਸੰਗੀਤਕਾਰ A.R ਰਹਿਮਾਨ ਦੇ ਪੁੱਤਰ ਦਾ ਹੋਇਆ Accident

ਭਾਰਤੀ ਸਿਨੇਮਾ ਦੇ ਦਿੱਗਜ ਸੰਗੀਤਕਾਰ ਏ. ਆਰ. ਰਹਿਮਾਨ ਦੇ ਬੇਟੇ ਅਮੀਨ ਇੱਕ ਸੜਕ ਹਾਦਸੇ...

ਬਹਿਬਲ ਕਲਾਂ ਗੋਲੀ ਕਾਂਡ: ਪੰਜਾਬ ਪੁਲੀਸ ਨੇ ਬੰਦ ਲਿਫਾਫੇ ਵਿੱਚ ਸੌਂਪੀ ਸਟੇਟਸ ਰਿਪੋਰਟ

ਪੰਜਾਬ ਪੁਲੀਸ ਨੇ ਪਬਲਿਕ ਪ੍ਰੌਸੀਕਿਊਟਰ ਰਾਹੀਂ ਚੰਡੀਗੜ੍ਹ ਕੋਰਟ ਵਿੱਚ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ...

ਅਕਾਲੀ ਦਲ-ਭਾਜਪਾ ਗੱਠਜੋੜ ਬਾਰੇ ਨਾਇਬ ਸੈਣੀ ਦਾ ਵੱਡਾ ਬਿਆਨ, ਪੀਐਮ ਮੋਦੀ ਤੇ ਸੁਖਬੀਰ ਬਾਦਲ ਦੀ ਮੁਲਕਾਤ ਦਾ ਏਜੰਡਾ ਦੱਸਿਆ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਚਕਾਰ...

ਪੁਲਿਸ ਹਿਰਾਸਤ ‘ਚ 20 ਸਾਲਾ ਕੁੜੀ ਨੇ ਲਿਆ ਫਾਹਾ, ਪਰਿਵਾਰ ਨੇ ਟਾਰਚਰ ਕਰਕੇ ਕਤਲ ਦੇ ਲਾਏ ਇਲਜ਼ਾਮ

ਤਰਨਤਾਰਨ ਦੇ ਭਿੱਖੀਵਿੰਡ ਥਾਣੇ ‘ਚ ਪੁਲਿਸ ਹਿਰਾਸਤ ਦੌਰਾਨ 20 ਸਾਲਾ ਰਾਜਬੀਰ ਕੌਰ ਦੀ ਮੌਤ...

‘ਮੈਨੂੰ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਪਰ ਮੈਂ ਦ੍ਰਿੜ੍ਹ ਰਹਾਂਗਾ’ ਨਵੀਂ ਜਾਰੀ ਵੀਡੀਓ ‘ਚ ਬੋਲੇ ਰਾਜਾ ਵੜਿੰਗ

ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵੱਲੋਂ ਇਕ ਵੀਡੀਓ ਜਾਰੀ ਕੀਤੀ ਗਈ ਹੈ ਜਿਸ ਵਿਚ ਉਨ੍ਹਾਂ...

ਸਿਹਤ ਸੇਵਾ ਤਾਂ ਹੀ ਸਾਰਥਕ ਹੈ ਜਦੋਂ ਪੈਸਿਆਂ ਦੀ ਚਿੰਤਾ ਤੋਂ ਬਿਨਾਂ ਮਰੀਜ਼ ਨੂੰ ਸਮੇਂ ਸਿਰ ਇਲਾਜ ਮਿਲੇ: ਡਾ. ਬਲਬੀਰ ਸਿੰਘ

ਚੰਡੀਗੜ੍ਹ; 9 ਅਗਸਤ 2026:ਗੰਭੀਰ ਬੀਮਾਰੀ ਸਿਰਫ਼ ਮਰੀਜ਼ ਦੀ ਸਿਹਤ ਦੀ ਹੀ ਪਰਖ ਨਹੀਂ ਲੈਂਦੀ,...

ਫਿਟਨੈਸ ਅਤੇ ਸਰੀਰਕ ਗਤੀਵਿਧੀਆਂ ਹਰੇਕ ਦੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਨੀਆਂ ਚਾਹੀਦੀਆਂ ਹਨ: ਮਾਲਵਿੰਦਰ ਸਿੰਘ ਕੰਗ

ਮੋਹਾਲੀ 9 ਅਗਸਤ:ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਵੱਡੇ ਉਪਰਾਲੇ ਤਹਿਤ...

ਦੇਸ਼ ਵਿੱਚ ਸਭ ਤੋਂ ਵੱਧ ਅਨਿਆਂ ਆਦਿਵਾਸੀ ਸਮਾਜ ਨਾਲ ਹੋਇਆ, ਸਿਰਫ਼ ‘‘ਆਪ’’ ਲੜ ਰਹੀ ਹੈ ਆਦਿਵਾਸੀਆਂ ਦੇ ਹੱਕਾਂ ਦੀ ਲੜਾਈ- ਕੇਜਰੀਵਾਲ

ਨਵੀਂ ਦਿੱਲੀ 9 ਅਗਸਤ:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵਿਸ਼ਵ ਆਦਿਵਾਸੀ...