June 5, 2026, 5:36 am
----------- Advertisement -----------
HomeNewsLatest Newsਗੁਜਰਾਤ ਵਿਧਾਨ ਸਭਾ ਚੋਣਾਂ: ਇਸੂਦਨ ਗੜਵੀ ਹੋਣਗੇ 'ਆਪ' ਦੇ ਮੁੱਖ ਮੰਤਰੀ ਅਹੁਦੇ...

ਗੁਜਰਾਤ ਵਿਧਾਨ ਸਭਾ ਚੋਣਾਂ: ਇਸੂਦਨ ਗੜਵੀ ਹੋਣਗੇ ‘ਆਪ’ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ

Published on

----------- Advertisement -----------

ਗੁਜਰਾਤ ਵਿਧਾਨ ਸਭਾ ਚੋਣਾਂ ‘ਚ ਆਮ ਆਦਮੀ ਪਾਰਟੀ (ਆਪ) ਵੱਲੋਂ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਇਸੂਦਨ ਗੜਵੀ ਹੋਣਗੇ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਲੋਕਾਂ ਤੋਂ ਰਾਏ ਮੰਗੀ ਸੀ ਕਿ ‘ਆਪ’ ਦਾ ਸਭ ਤੋਂ ਹਰਮਨ ਪਿਆਰਾ ਨੇਤਾ ਕੌਣ ਹੈ। ਇਸ ਸਰਵੇਖਣ ਦੇ ਆਧਾਰ ‘ਤੇ ਕੇਜਰੀਵਾਲ ਨੇ ਗੜ੍ਹਵੀ ਨੂੰ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਲਈ ਚੁਣਿਆ ਹੈ। ਗੜਵੀ ਇੱਕ ਗੁਜਰਾਤੀ ਪੱਤਰਕਾਰ ਹੈ।
ਦੱਸ ਦਈਏ ਕੀ ਚੋਣ ਕਮਿਸ਼ਨ ਨੇ ਇੱਕ ਦਿਨ ਪਹਿਲਾਂ ਹੀ ਗੁਜਰਾਤ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕੀਤਾ ਹੈ। ਸੂਬੇ ‘ਚ 1 ਅਤੇ 5 ਦਸੰਬਰ ਨੂੰ ਦੋ ਪੜਾਵਾਂ ‘ਚ ਵੋਟਾਂ ਪੈਣਗੀਆਂ। ਇਸ ਦੇ ਨਾਲ ਹੀ ਸੱਤਾਧਾਰੀ ਭਾਜਪਾ ਤੋਂ ਇਲਾਵਾ ਮੁੱਖ ਵਿਰੋਧੀ ਪਾਰਟੀ ਕਾਂਗਰਸ, ਆਪ ਅਤੇ ਏਆਈਐਮਆਈਐਮ ਸਮੇਤ ਹੋਰ ਪਾਰਟੀਆਂ ਨੇ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਜਾਣਕਾਰੀ ਮੁਤਾਬਿਕ ‘ਆਪ’ ਪਾਰਟੀ ਸ਼ਨੀਵਾਰ ਤੋਂ ਰੋਡ ਸ਼ੋਅ ਸ਼ੁਰੂ ਕਰੇਗੀ। ਇਸ ਵਿੱਚ ਦਿੱਲੀ ਦੇ ਸੀਐਮ ਕੇਜਰੀਵਾਲ ਗੁਜਰਾਤ ਵਿੱਚ ਪਾਰਟੀ ਦੇ ਸੀਐਮ ਉਮੀਦਵਾਰ ਇਸੂਦਨ ਗੜਵੀ ਦੇ ਨਾਲ ਮੌਜੂਦ ਰਹਿਣਗੇ। ‘ਆਪ’ ਸੂਬੇ ‘ਚ ਰੋਜ਼ਾਨਾ ਦੋ ਤੋਂ ਤਿੰਨ ਰੋਡ ਸ਼ੋਅ ਕਰੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਚੰਡੀਗੜ੍ਹ/ਲੁਧਿਆਣਾ 04 ਜੂਨ 2026:ਪੰਜਾਬ ਪੁਲਿਸ ਨਾਗਰਿਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਤੰਤਰ ਵਿਚਕਾਰ ਭਰੋਸੇ...

ਖਾਲਸਾ ਟੈਕਸ: ਸੀਐਮ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਕੀਤੀ ਗੱਲ, ਸਖ਼ਤ ਕਾਰਵਾਈ ਦੀ ਕੀਤੀ ਮੰਗ

ਖਾਲਸਾ ਐਂਟਰੀ ਟੈਕਸ ਨੂੰ ਲੈ ਕੇ ਵਿਵਾਦ ਵੱਧਦਾ ਜਾ ਰਿਹਾ ਹੈ। ਇਸ ਮੁੱਦੇ ‘ਤੇ...

ਟੀਮ ਇੰਡੀਆ ਨੂੰ ਵੱਡਾ ਝਟਕਾ ! ਵਿਰਾਟ ਕੋਹਲੀ ਅਫ਼ਗਾਨਿਸਤਾਨ ਖ਼ਿਲਾਫ਼ ਵਨਡੇ ਸੀਰੀਜ਼ ‘ਚੋਂ ਹੋਏ ਬਾਹਰ

ਭਾਰਤੀ ਕ੍ਰਿਕਟ ਫੈਨਜ਼ ਅਤੇ ਟੀਮ ਇੰਡੀਆ ਨੂੰ ਨਿਰਾਸ਼ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ...

ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਦਿੱਲੀ ਡਾਇਰੈਕਟਰ ਜਨਰਲ ਨੂੰ ਮੁੜ ਨੋਟਿਸ, ਹਾਈ ਕੋਰਟ ਨੇ ਮੰਗਿਆ ਜਵਾਬ; CBI ਨੇ ਪੈਰੋਲ ਦਾ ਕੀਤਾ ਤਿੱਖਾ ਵਿਰੋਧ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ...