July 21, 2026, 4:27 pm
----------- Advertisement -----------
HomeNewsLatest Newsਭੂਪੇਂਦਰ ਪਟੇਲ ਅੱਜ ਦੂਜੀ ਵਾਰ ਗੁਜਰਾਤ ਦੇ ਮੁੱਖ ਮੰਤਰੀ ਵਜੋਂ ਚੁੱਕਣਗੇ ਸਹੁੰ

ਭੂਪੇਂਦਰ ਪਟੇਲ ਅੱਜ ਦੂਜੀ ਵਾਰ ਗੁਜਰਾਤ ਦੇ ਮੁੱਖ ਮੰਤਰੀ ਵਜੋਂ ਚੁੱਕਣਗੇ ਸਹੁੰ

Published on

----------- Advertisement -----------

ਅੱਜ ਭੂਪੇਂਦਰ ਪਟੇਲ ਗੁਜਰਾਤ ਦੇ ਮੁੱਖ ਮੰਤਰੀ ਵਜੋਂ ਦੂਜੀ ਵਾਰ ਸਹੁੰ ਚੁੱਕਣਗੇ। ਸਹੁੰ ਚੁੱਕ ਸਮਾਗਮ ਦੁਪਹਿਰ 2 ਵਜੇ ਸ਼ੁਰੂ ਹੋਵੇਗਾ। ਸਹੁੰ ਚੁੱਕ ਸਮਾਗਮ ਗਾਂਧੀਨਗਰ ਸਕੱਤਰੇਤ ਦੇ ਹੈਲੀਪੈਡ ਮੈਦਾਨ ‘ਚ ਹੋਵੇਗਾ। ਹਾਲ ਹੀ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਨੇ 182 ਵਿੱਚੋਂ 156 ਸੀਟਾਂ ਜਿੱਤੀਆਂ ਸਨ। ਦੱਸ ਦਈਏ ਕਿ ਇਸ ਤੋਂ ਪਹਿਲਾ ਉਨ੍ਹਾਂ ਨੂੰ 15 ਮਹੀਨੇ ਪਹਿਲਾਂ ਵਿਜੇ ਰੂਪਾਨੀ ਦੀ ਥਾਂ ਸੂਬੇ ਦੀ ਜ਼ਿੰਮੇਵਾਰੀ ਸੌਂਪੀ ਗਈ ਸੀ।
ਪੀਐਮ ਮੋਦੀ ਦੇ ਨਾਲ ਨਾਲ ਭਾਜਪਾ ਸ਼ਾਸਿਤ ਰਾਜਾਂ ਦੇ ਜ਼ਿਆਦਾਤਰ ਮੁੱਖ ਮੰਤਰੀ ਸਹੁੰ ਚੁੱਕ ਸਮਾਗਮ ਵਿੱਚ ਸ਼ਾਮਲ ਹੋਣਗੇ। ਇਨ੍ਹਾਂ ਤੋਂ ਇਲਾਵਾ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ, ਭਾਜਪਾ ਪ੍ਰਧਾਨ ਜੇਪੀ ਨੱਡਾ ਅਤੇ ਕੇਂਦਰੀ ਮੰਤਰੀ ਵੀ ਮੌਜੂਦ ਰਹਿਣਗੇ। ਇਨ੍ਹਾਂ ‘ਚੋਂ ਜ਼ਿਆਦਾਤਰ ਨੇਤਾ ਰਾਤ ‘ਚ ਹੀ ਅਹਿਮਦਾਬਾਦ ਪਹੁੰਚ ਗਏ ਹਨ। ਇਸ ਤੋਂ ਇਲਾਵਾ ਸੰਤਾਂ-ਮਹੰਤਾਂ ਸਮੇਤ ਦੋ ਹਜ਼ਾਰ ਤੋਂ ਵੱਧ ਵਰਕਰ ਅਤੇ ਹੋਰ ਲੋਕ ਸ਼ਾਮਲ ਹੋਣਗੇ।
ਮੀਡੀਆ ਰਿਪੋਰਟਾਂ ਮੁਤਾਬਕ 16 ਵਿਧਾਇਕਾਂ ਦਾ ਮੰਤਰੀ ਬਣਨਾ ਤੈਅ ਮੰਨਿਆ ਜਾ ਰਿਹਾ ਹੈ। ਇਨ੍ਹਾਂ ਵਿੱਚੋਂ 12 ਵਿਧਾਇਕਾਂ ਨੂੰ ਫ਼ੋਨ ਕੀਤੇ ਜਾ ਚੁਕੇ ਹਨ। ਇਨ੍ਹਾਂ ਵਿੱਚ ਹਰਸ਼ ਸਾਂਘਵੀ, ਮੁਕੇਸ਼ ਪਟੇਲ, ਪੁਰਸ਼ੋਤਮ ਸੋਲੰਕੀ, ਬਲਵੰਤ ਸਿੰਘ ਰਾਜਪੂਤ, ਮੋਲੂਭਾਈ ਬੇਰਾ, ਭਾਨੂਬੇਨ ਬਾਬਰੀਆ, ਬੱਚੂ ਖੈਬਰ, ਕੁਬੇਰ ਦੀਡੋਰ, ਜਗਦੀਸ਼ ਵਿਸ਼ਵਕਰਮਾ,ਭੀਖੂ ਪਰਮਾਰ, ਦੇਵਾ ਮਲੂਮ, ਪ੍ਰਫੁੱਲ ਪਨਸੇਰੀਆ, ਰਿਸ਼ੀਕੇਸ਼ ਪਟੇਲ, ਕਨੂਭਾਈ ਦੇਸਾਈ, ਕੁਬੇਰ ਜੀ ਪਟੇਲ, ਰਾਗਵਰਜੀ ਪਟੇਲ,ਕੁੰਵਰਜੀ ਬਾਵਲੀਆ ਦੇ ਨਾਮ ਸ਼ਾਮਲ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪ੍ਰਧਾਨ ਮੰਤਰੀ ਜੀ, ਨੌਜਵਾਨਾਂ ਦੇ ਗੁੱਸੇ ਨੂੰ ਸੰਭਾਲੋ, ਇਹ ਨੌਜਵਾਨ ਤੁਹਾਡਾ ਹੰਕਾਰ ਬਿਲਕੁਲ ਬਰਦਾਸ਼ਤ ਨਹੀਂ ਕਰਨਗੇ- ਕੇਜਰੀਵਾਲ

*ਨਵੀਂ ਦਿੱਲੀ, 20 ਜੁਲਾਈ, 2026*ਦੇਸ਼ ਦੀ ਰਾਜਧਾਨੀ ਦਿੱਲੀ ਦੇ ਜੰਤਰ-ਮੰਤਰ 'ਤੇ ਸਿੱਖਿਆ ਅਤੇ ਪ੍ਰੀਖਿਆ...

*ਪੰਜਾਬ ਦੀ ਮਿੱਟੀ ਬਹੁਤ ਉਪਜਾਊ ਹੈ, ਪਰ ਇੱਥੇ ਕਦੇ ਵੀ ਨਫ਼ਰਤ ਦੇ ਬੀਜ ਨਹੀਂ ਉੱਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਜਲੰਧਰ; 19 ਜੁਲਾਈ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਕੋਦਰ ਵਿਖੇ...

’ਸੇਫ਼ ਪੰਜਾਬ’ ਹੈਲਪਲਾਈਨ ਬਣੀ ਨਸ਼ਾ ਵਿਰੋਧੀ ਮੁਹਿੰਮ ਦੀ ਵਿਸ਼ੇਸ਼ ਪਛਾਣ

ਚੰਡੀਗੜ੍ਹ, 19 ਜੁਲਾਈ 2026:ਪੰਜਾਬ ਪੁਲਿਸ ਦੀ ਤਿੰਨ-ਪੱਖੀ ਰਣਨੀਤੀ—ਸਖ਼ਤ ਕਾਨੂੰਨੀ ਕਾਰਵਾਈ, ਜਨ-ਭਾਗੀਦਾਰੀ ਅਤੇ ਨਿਵਾਰਕ ਜਾਗਰੂਕਤਾ—ਆਪਣੀ...

•ਨੀਟ ਪ੍ਰੀਖਿਆ ਵਿੱਚ ਸਫਲਤਾ “ਸਿੱਖਿਆ ਕ੍ਰਾਂਤੀ” ਦੇ ਵਿਆਪਕ ਪ੍ਰਭਾਵ ਨੂੰ ਕਰਦੀ ਹੈ ਉਜਾਗਰ: ਸਿੱਖਿਆ ਮੰਤਰੀ

*ਚੰਡੀਗੜ੍ਹ, 19 ਜੁਲਾਈ 2026*ਪੰਜਾਬ ਦੀ ਜਨਤਕ ਸਿੱਖਿਆ ਪ੍ਰਣਾਲੀ ਨੂੰ ਵੱਡਾ ਹੁਲਾਰਾ ਮਿਲਿਆ ਹੈ ਕਿਉਂਕਿ...

ਇੱਕ ਅਗਸਤ ਨੂੰ ਭਗਵੰਤ ਮਾਨ ਸਰਕਾਰ ਨਵੀਂ ਰਜਿਸਟ੍ਰੇਸ਼ਨ ਵਾਲੀਆਂ 50 ਲੱਖ ਔਰਤਾਂ ਦੇ ਖਾਤਿਆਂ ਵਿੱਚ ਪਾਵੇਗੀ ਸਨਮਾਨ ਰਾਸ਼ੀ- ਕੇਜਰੀਵਾਲ

*ਮੁਕੇਰੀਆਂ, 19 ਜੁਲਾਈ,2026*:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁਕੇਰੀਆਂ...

ਖੰਨਾ ਵਿਖੇ ਫੌਜੀ ਜਵਾਨ ਨੇ ਦਿੱਤੀ ਆਪਣੀ ਜਾਨ, ਡਿਊਟੀ ਤੋਂ ਇੱਕ ਦਿਨ ਪਹਿਲਾਂ ਹੀ ਛੁੱਟੀ ‘ਤੇ ਆਇਆ ਸੀ ਘਰ

ਖੰਨਾ ਦੇ ਛੋਟਾ ਖੰਨਾ ਇਲਾਕੇ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ ਹੈ, ਜਿੱਥੇ ਇੱਕ ਭਾਰਤੀ...

ਹਿਮਾਚਲ ਤੋਂ ਆਉਣ ਵਾਲੇ ਵਾਹਨਾਂ ‘ਤੇ ਲੱਗੇਗਾ ਟੈਕਸ! ਰੋਪੜ ਜ਼ਿਲ੍ਹਾ ਪ੍ਰੀਸ਼ਦ ‘ਚ ਪ੍ਰਸਤਾਵ ਪਾਸ

ਰੋਪੜ ਜ਼ਿਲ੍ਹਾ ਪ੍ਰੀਸ਼ਦ ਨੇ ਹਿਮਾਚਲ ਪ੍ਰਦੇਸ਼ ਤੋਂ ਪੰਜਾਬ ਵਿੱਚ ਦਾਖਲ ਹੋਣ ਵਾਲੇ ਵਾਹਨਾਂ ‘ਤੇ...

ਭਾਰਤ-ਅਮਰੀਕਾ ਵਪਾਰ ਸਮਝੌਤੇ ‘ਤੇ ਮੁੜ ਆਹਮੋ-ਸਾਹਮਣੇ ਸਰਕਾਰ ਤੇ ਕਿਸਾਨ, ਕੀ ਹੈ ਵਿਵਾਦ

‘ਦੇਸ਼ ਬਚਾਓ ਮੋਰਚਾ’ ਵੱਲੋਂ ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ਅੱਜ ਦਿੱਲੀ ਸਥਿਤ ਕਿਸਾਨ ਘਾਟ ਉੱਤੇ...