June 5, 2026, 5:36 am
----------- Advertisement -----------
HomeNewsLatest Newsਗੁਜਰਾਤ ਚੋਣਾਂ : 100 ਸਾਲਾਂ ਬਜ਼ੁਰਗ ਕੁਮੁਬੇਨ ਪਟੇਲ ਨੇ ਪਾਈ ਵੋਟ

ਗੁਜਰਾਤ ਚੋਣਾਂ : 100 ਸਾਲਾਂ ਬਜ਼ੁਰਗ ਕੁਮੁਬੇਨ ਪਟੇਲ ਨੇ ਪਾਈ ਵੋਟ

Published on

----------- Advertisement -----------

ਗੁਜਰਾਤ ਵਿਧਾਨ ਸਭਾ ਚੋਣਾਂ ਲਈ ਅੱਜ ਪਹਿਲੇ ਪੜਾਅ ਤਹਿਤ 89 ਵਿਧਾਨ ਸਭਾ ਸੀਟਾਂ ‘ਤੇ ਵੋਟਿੰਗ ਜਾਰੀ ਹੈ। 19 ਜ਼ਿਲ੍ਹਿਆਂ ਦੀਆਂ ਇਨ੍ਹਾਂ 89 ਵਿਧਾਨ ਸਭਾ ਸੀਟਾਂ ‘ਤੇ ਕੁੱਲ 788 ਉਮੀਦਵਾਰਾਂ ਦੀ ਕਿਸਮਤ ਦਾਅ ‘ਤੇ ਲੱਗੀ ਹੋਈ ਹੈ। ਸਵੇਰ 10 ਵਜੇ ਤੱਕ 5.10 ਫੀਸਦੀ ਵੋਟਿੰਗ ਹੋ ਚੁੱਕੀ ਹੈ। ਵੋਟਰਾਂ ਨੂੰ ਕੇਂਦਰ ਤੱਕ ਪਹੁੰਚਾਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਦੱਸ ਦਈਏ ਕਿ ਗੁਜਰਾਤ ਚੋਣਾਂ ਦੇ ਪਹਿਲੇ ਪੜਾਅ ਵਿੱਚ 100 ਸਾਲਾ ਕੁਮੁਬੇਨ ਲਾਲਾਭਾਈ ਪਟੇਲ ਨੇ ਉਮਰਗਾਮ ਵਿਧਾਨ ਸਭਾ ਹਲਕੇ ਵਿੱਚ ਆਪਣੀ ਵੋਟ ਪਾਈ। ਇਸ ਦੌਰਾਨ ਕੁਮੁਬੇਨ ਕਾਫੀ ਖੁਸ਼ ਨਜ਼ਰ ਆਈ।
ਸਭ ਤੋਂ ਘੱਟ ਪੋਲਿੰਗ ਸੂਰਤ ਦੀ ਕਤਾਰਗਾਮ ਸੀਟ ‘ਤੇ ਹੋਈ। ਇੱਥੋਂ ‘ਆਪ’ ਦੇ ਸੂਬਾ ਪ੍ਰਧਾਨ ਗੋਪਾਲ ਇਟਾਲੀਆ ਚੋਣ ਮੈਦਾਨ ਵਿੱਚ ਹਨ। ਜ਼ਿਕਰਯੋਗ ਹੈ ਕਿ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਨੇਤਾ ਵਿਜੇ ਰੂਪਾਨੀ ਨੇ ਰਾਜਕੋਟ ਵਿੱਚ ਆਪਣੀ ਵੋਟ ਪਾਈ। ਉਨ੍ਹਾਂ ਦੇ ਨਾਲ ਉਨ੍ਹਾਂ ਦੀ ਪਤਨੀ ਅੰਜਲੀ ਰੂਪਾਨੀ ਵੀ ਮੌਜੂਦ ਸਨ। ਉਨ੍ਹਾਂ ਕਿਹਾ, ”ਮੈਂ ਲੋਕਾਂ ਨੂੰ ਅਪੀਲ ਕਰਦਾ ਹਾਂ ਕਿ ਤੁਸੀਂ ਜ਼ਰੂਰ ਵੋਟ ਕਰੋ ਅਤੇ ਮੈਨੂੰ ਯਕੀਨ ਹੈ ਕਿ ਗੁਜਰਾਤ ‘ਚ 7ਵੀਂ ਵਾਰ ਭਾਜਪਾ ਦੀ ਸਰਕਾਰ ਬਣਨ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਚੰਡੀਗੜ੍ਹ/ਲੁਧਿਆਣਾ 04 ਜੂਨ 2026:ਪੰਜਾਬ ਪੁਲਿਸ ਨਾਗਰਿਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਤੰਤਰ ਵਿਚਕਾਰ ਭਰੋਸੇ...

ਖਾਲਸਾ ਟੈਕਸ: ਸੀਐਮ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਕੀਤੀ ਗੱਲ, ਸਖ਼ਤ ਕਾਰਵਾਈ ਦੀ ਕੀਤੀ ਮੰਗ

ਖਾਲਸਾ ਐਂਟਰੀ ਟੈਕਸ ਨੂੰ ਲੈ ਕੇ ਵਿਵਾਦ ਵੱਧਦਾ ਜਾ ਰਿਹਾ ਹੈ। ਇਸ ਮੁੱਦੇ ‘ਤੇ...

ਟੀਮ ਇੰਡੀਆ ਨੂੰ ਵੱਡਾ ਝਟਕਾ ! ਵਿਰਾਟ ਕੋਹਲੀ ਅਫ਼ਗਾਨਿਸਤਾਨ ਖ਼ਿਲਾਫ਼ ਵਨਡੇ ਸੀਰੀਜ਼ ‘ਚੋਂ ਹੋਏ ਬਾਹਰ

ਭਾਰਤੀ ਕ੍ਰਿਕਟ ਫੈਨਜ਼ ਅਤੇ ਟੀਮ ਇੰਡੀਆ ਨੂੰ ਨਿਰਾਸ਼ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ...

ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਦਿੱਲੀ ਡਾਇਰੈਕਟਰ ਜਨਰਲ ਨੂੰ ਮੁੜ ਨੋਟਿਸ, ਹਾਈ ਕੋਰਟ ਨੇ ਮੰਗਿਆ ਜਵਾਬ; CBI ਨੇ ਪੈਰੋਲ ਦਾ ਕੀਤਾ ਤਿੱਖਾ ਵਿਰੋਧ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ...