November 24, 2026, 12:00 am
----------- Advertisement -----------
HomeNewsLatest Newsਕੋਲਕਾਤਾ ਦੀਆਂ ਗੁਰਦੁਆਰਾ ਕਮੇਟੀਆਂ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਤੋੜਨ ਦੀਆਂ ਚਾਲਾਂ ਵਿਰੁੱਧ...

ਕੋਲਕਾਤਾ ਦੀਆਂ ਗੁਰਦੁਆਰਾ ਕਮੇਟੀਆਂ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਤੋੜਨ ਦੀਆਂ ਚਾਲਾਂ ਵਿਰੁੱਧ ਮਤਾ ਪਾਸ

Published on

----------- Advertisement -----------

ਕੋਲਕਾਤਾ ਦੀਆਂ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਕਮਜ਼ੋਰ ਕਰਨ ਵਾਲੀਆਂ ਚਾਲਾਂ ਵਿਰੁੱਧ ਮਤਾ ਪਾਸ ਕਰਦਿਆਂ ਸੁਪਰੀਮ ਸਿੱਖ ਸੰਸਥਾ ਨਾਲ ਹਰ ਪੱਧਰ ‘ਤੇ ਖੜਨ ਦੀ ਵਚਨਬੱਧਤਾ ਪ੍ਰਗਟਾਈ ਹੈ। ਇਹ ਮਤਾ ਕੋਲਕਾਤਾ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਹੋਏ ਵਿਸ਼ੇਸ਼ ਗੁਰਮਤਿ ਸਮਾਗਮ ਦੌਰਾਨ ਪਾਸ ਕੀਤਾ ਗਿਆ ਜਿਸ ਨੂੰ ਸੰਗਤ ਨੇ ਜੈਕਾਰਿਆਂ ਦੀ ਗੂੰਜ ਵਿੱਚ ਪ੍ਰਵਾਨਗੀ ਦਿੱਤੀ। ਇਸ ਮੌਕੇ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਅਤੇ ਅੰਤ੍ਰਿਗ ਕਮੇਟੀ ਮੈਂਬਰ ਪਰਮਜੀਤ ਸਿੰਘ ਖਾਲਸਾ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ, ਜਿਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੀ ਮਜ਼ਬੂਤੀ ਲਈ ਵਿਸ਼ੇਸ਼ ਮਤੇ ਵਾਸਤੇ ਕੋਲਕਾਤਾ ਦੇ ਸਿੱਖ ਆਗੂਆਂ ਦਾ ਧੰਨਵਾਦ ਕੀਤਾ। ਸਮਾਗਮ ਦੌਰਾਨ ਸਮੂਹ ਗੁਰਦੁਆਰਾ ਕਮੇਟੀਆਂ ਵੱਲੋਂ ਪਾਸ ਕੀਤੇ ਮਤੇ ਵਿੱਚ ਆਖਿਆ ਗਿਆ ਹੈ ਕਿ ਸ਼੍ਰੋਮਣੀ ਕਮੇਟੀ ਸਿੱਖ ਕੌਮ ਦੀ ਸਰਬ ਉਚ ਸੰਸਥਾ ਹੈ ਜਿਸ ਦੀ ਮਜ਼ਬੂਤੀ ਲਈ ਕੋਲਕਾਤਾ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਵਚਨਬੱਧ ਹਨ। ਸ਼੍ਰੋਮਣੀ ਕਮੇਟੀ ਨੂੰ ਕਮਜ਼ੋਰ ਕਰਨਾ ਕੌਮ ਨੂੰ ਕਮਜ਼ੋਰ ਕਰਨਾ ਹੈ। ਇਸ ਲਈ ਕੋਲਕਾਤਾ ਦੀਆਂ ਪ੍ਰਬੰਧਕ ਕਮੇਟੀਆਂ ਅਤੇ ਸੰਗਤਾਂ ਸ਼੍ਰੋਮਣੀ ਕਮੇਟੀ ਦੇ ਨਾਲ ਹਨ। ਇਸ ਮੌਕੇ ਸਮੂਹ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਵੱਲੋਂ ਆਰੰਭੀ ਦਸਤਖ਼ਤੀ ਮੁਹਿੰਮ ਪੂਰੇ ਸੂਬੇ ਅੰਦਰ ਫੈਲਾਉਣ ਦੀ ਵਚਨਬੱਧਤਾ ਵੀ ਪ੍ਰਗਟਾਈ ਗਈ, ਜਿਸ ਦੀ ਸ਼ੁਰੂਆਤ ਕਰਦਿਆਂ ਸਮਾਗਮ ਵਿਚ ਸ਼ਾਮਲ ਸੰਗਤਾਂ ਪਾਸੋਂ ਵੱਡੀ ਗਿਣਤੀ ਵਿਚ ਪ੍ਰੋਫਾਰਮੇ ਭਰਵਾਏ ਗਏ।

ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਸਿੱਖ ਕੌਮ ਦੀ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਕਮੇਟੀ ਪ੍ਰਤੀ ਕੋਲਕਾਤਾ ਦੀਆਂ ਸੰਗਤਾਂ ਦੀ ਪ੍ਰਤੀਬੱਧਤਾ ਵੱਡੇ ਮਹੱਤਵ ਵਾਲੀ ਹੈ, ਜਿਸ ਦਾ ਉਹ ਧੰਨਵਾਦ ਕਰਦੇ ਹਨ। ਭਾਈ ਗਰੇਵਾਲ ਨੇ ਆਖਿਆ ਕਿ ਭਾਰਤ ਦੀ ਆਜ਼ਾਦੀ ਦੇ ਘੋਲ ਵਿਚ ਵੱਡੀ ਸ਼ਮੂਲੀਅਤ ਦੇ ਨਾਲ ਨਾਲ ਦੁਨੀਆਂ ਭਰ ਵਿੱਚ ਸਿੱਖਾਂ ਨੇ ਮਾਨਵ ਭਲਾਈ ਲਈ ਅਹਿਮ ਸੇਵਾਵਾਂ ਦਿੱਤੀਆਂ ਹਨ ਪਰ ਦੁੱਖ ਦੀ ਗੱਲ ਹੈ ਕੀ ਸਰਕਾਰਾਂ ਵੱਲੋਂ ਸਿੱਖਾਂ ਦੇ ਮਸਲਿਆਂ ਨੂੰ ਜਾਣ-ਬੁੱਝ ਕੇ ਤਵੱਜੋ ਨਹੀਂ ਦਿੱਤੀ ਜਾਂਦੀ। ਦੇਸ਼ ਦੀਆਂ ਸਰਕਾਰਾਂ ਸਿੱਖਾਂ ਪ੍ਰਤੀ ਨਾਕਾਰਾਤਮਕ ਰਵਈਆ ਅਪਣਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਦਾ ਸਭ ਤੋਂ ਅਹਿਮ ਸਿੱਖ ਮਸਲਾ ਬੰਦੀ ਸਿੰਘਾਂ ਦੀ ਰਿਹਾਈ ਦਾ ਹੈ, ਜਿਸ ਪ੍ਰਤੀ ਭਾਰਤ ਅਤੇ ਸਬੰਧਤ ਸੂਬਾ ਸਰਕਾਰਾਂ ਨਿਆਂ ਨਹੀਂ ਦੇ ਰਹੀਆਂ। ਉਨ੍ਹਾਂ ਆਖਿਆ ਕਿ ਹੁਣ ਪੂਰੇ ਦੇਸ਼ ਅੰਦਰ ਲੋਕ ਲਹਿਰ ਬਣ ਚੁੱਕੀ ਹੈ ਅਤੇ ਸਰਕਾਰਾਂ ਨੂੰ ਇਸ ਮਾਮਲੇ ਤੇ ਝੁੱਕਣਾ ਹੀ ਪਵੇਗਾ।

ਆਪਣੇ ਸੰਬੋਧਨ ਦੌਰਾਨ ਭਾਈ ਗਰੇਵਾਲ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਲਈ 1 ਲੱਖ ਰੁਪਏ ਦੀਆਂ ਧਾਰਮਿਕ ਪੁਸਤਕਾਂ ਦੇਣ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਸਿੰਘ ਸਭਾ ਲਹਿਰ ਦੇ ਆ ਰਹੇ 150ਵੇਂ ਵਰ੍ਹੇ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਹਰ ਪੱਧਰ ਤੇ ਸਹਿਯੋਗ ਕਰਨ ਦਾ ਵੀ ਭਰੋਸਾ ਦਿੱਤਾ। ਸਮਾਗਮ ਦੌਰਾਨ ਉਚੇਚੇ ਤੌਰ ‘ਤੇ ਪਹੁੰਚੇ ਬੰਗਾਲ ਦੇ ਕੈਬਨਟ ਮੰਤਰੀ ਫਰਹਾਦ ਹਕੀਮ ਨੇ ਮੁੱਖ ਮੰਤਰੀ ਮਮਤਾ ਬੈਨਰਜੀ ਵੱਲੋਂ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਦਾ ਸਨਮਾਨ ਕੀਤਾ। ਇਸ ਸਮੇਂ ਗੁਰਦੁਆਰਾ ਸਾਹਿਬ ਵਿਖੇ ਵੱਖ-ਵੱਖ ਉਸਾਰੀਆਂ ਦਾ ਉਦਘਾਟਨ ਵੀ ਕੀਤਾ ਗਿਆ। ਇਸ ਮੌਕੇ ਵੱਖ ਵੱਖ ਗੁਰਦੁਆਰਾ ਕਮੇਟੀਆਂ ਦੇ ਅਹੁਦੇਦਾਰਾਂ ਵਿੱਚੋਂ ਸ. ਸਤਵੰਤ ਸਿੰਘ ਕਮਾਲਪੁਰ, ਸ. ਤੇਜਿੰਦਰ ਸਿੰਘ ਵਾਲੀਆ , ਸ. ਬਚਨ ਸਿੰਘ ਸਰਲ, ਸਤਪਾਲ ਸਿੰਘ, ਅਵਤਾਰ ਸਿੰਘ ਰਾਮੂਵਾਲੀਆ, ਸ. ਤਰਨਜੀਤ ਸਿੰਘ ਨਰੂਲਾ, ਸ.ਅਜੀਤ ਸਿੰਘ, ਸਰਦਾਰ ਬੂਟਾ ਸਿੰਘ, ਸ. ਇੰਦਰਜੀਤ ਸਿੰਘ ਪੁਰਬਾ, ਦੇਵਿੰਦਰ ਸਿੰਘ, ਸ. ਧੀਰਜ ਸਿੰਘ, ਸ੍. ਭੁਪਿੰਦਰ ਸਿੰਘ ਹਾਜਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਆਪ’ ਦੀ ਮੋਗਾ ਮਹਾਂ ਰੈਲੀ ਤੋਂ 2027 ਚੋਣ ਮੁਹਿੰਮ ਦਾ ਆਗਾਜ਼, ਲੱਖਾਂ ਲੋਕਾਂ ਦੇ ਜੁੜਨ ਦੀ ਉਮੀਦ

ਮੋਗਾ / ਚੰਡੀਗੜ੍ਹ, 23 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ...

ਚੰਡੀਗੜ੍ਹ ਨਿਗਮ ਚੋਣਾਂ : AAP ਵੱਲੋਂ 8 ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ, 4 ਮਹਿਲਾਵਾਂ ਨੂੰ ਦਿੱਤੀ ਟਿਕਟ

ਆਮ ਆਦਮੀ ਪਾਰਟੀ (ਆਪ) ਨੇ 2026 ਦੀਆਂ ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਉਮੀਦਵਾਰਾਂ ਦੀ...

ਸਾਬਕਾ MLA ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਰੱਦ, ਕਾਂਗਰਸ ਪਾਰਟੀ ‘ਚ ਹੋਈ ਮੁੜ ਵਾਪਸੀ

ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਰੱਦ ਕਰ ਦਿੱਤੀ ਗਈ ਹੈ ਤੇ ਉਨ੍ਹਾਂ...

ਕੈਨੇਡਾ ਦੇ ਗੁਰਦੁਆਰਾ ਸਾਹਿਬ ‘ਚ 2 ਧਿਰਾਂ ਆਪਸ ‘ਚ ਭਿੜੀਆਂ

ਕੈਨੇਡਾ ਦੇ ਗੁਰਦੁਆਰਿਆਂ ਵਿੱਚ ਪ੍ਰਬੰਧਕ ਕਮੇਟੀਆਂ ਵਿਚਕਾਰ ਚੱਲ ਰਹੇ ਵਿਵਾਦ ਘਟਣ ਦਾ ਨਾਂ ਨਹੀਂ...

Bisleri ਦੇ ਪਾਣੀ ਦੇ ਸੈਂਪਲ 2 ਵਾਰ ਫੇਲ੍ਹ, ਕੈਂਸਰਕਾਰਕ ਤੱਤ ਮਿਲਣ ਮਗਰੋਂ ਕੰਪਨੀ ਖ਼ਿਲਾਫ਼ ਕੇਸ ਦਰਜ ਕਰਨ ਦੀ ਮਨਜ਼ੂਰੀ

ਦੇਸ਼ ਦੀ ਸਭ ਤੋਂ ਵੱਡੀ ਪਾਣੀ ਕੰਪਨੀ, 'ਬਿਸਲੇਰੀ' (Bisleri) ਵਿਰੁੱਧ ਵੱਡੀ ਕਾਰਵਾਈ ਕੀਤੀ ਗਈ...

ਰਾਜਸਥਾਨ ’ਚ ਸੜਕ ਹਾਦਸੇ ਦੌਰਾਨ ਪਰਿਵਾਰ ਦੇ 9 ਜੀਆਂ ਦੀ ਮੌਤ

ਐਤਵਾਰ ਤੜਕੇ ਕੋਟਾ-ਉਦੈਪੁਰ ਰਾਸ਼ਟਰੀ ਰਾਜਮਾਰਗ ’ਤੇ ਖਾਟੂ ਸ਼ਿਆਮ ਜੀ ਮੰਦਿਰ ਦੀ ਯਾਤਰਾ ਤੋਂ ਪਰਤ...

CISF ਜਵਾਨਾਂ ਨੇ ਕੀਤੀ ਤਾਜ ਮਹਿਲ ਦੇਖਣ ਆਏ ਸੈਲਾਨੀ ਦੀ ਕੁੱਟਮਾਰ? ASI ਨੇ ਮੰਗੀ ਰਿਪੋਰਟ

ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF) ਦੇ ਜਵਾਨਾਂ 'ਤੇ ਤਾਜ ਮਹਿਲ ਦੇ ਰੈੱਡ ਜ਼ੋਨ ਵਿੱਚ...

ED ਵੱਲੋਂ ਪੰਜਾਬ ਦੇ 7 ਅਧਿਕਾਰੀਆਂ ਨੂੰ ਸੰਮਨ, ਭੁੱਲਰ ਮਾਮਲੇ ਦੀ ਜਾਂਚ ਹੋਈ ਤੇਜ਼

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਪੰਜਾਬ ਦੇ ਸੱਤ ਮੌਜੂਦਾ ਤੇ ਸੇਵਾਮੁਕਤ ਅਧਿਕਾਰੀਆਂ ਨੂੰ ਸੰਮਨ ਜਾਰੀ...

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...