June 6, 2026, 3:39 am
----------- Advertisement -----------
HomeNewsHaryanaਗੁਰੂਗ੍ਰਾਮ ਦੇ Ambience ਮਾਲ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ; ਮੌਕੇ...

ਗੁਰੂਗ੍ਰਾਮ ਦੇ Ambience ਮਾਲ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ; ਮੌਕੇ ‘ਤੇ ਪਹੁੰਚੀ ਪੁਲਿਸ

Published on

----------- Advertisement -----------

ਦਿੱਲੀ ਤੋਂ ਬਾਅਦ ਹੁਣ ਗੁਰੂਗ੍ਰਾਮ ਵਿੱਚ ਇੱਕ ਈਮੇਲ ਰਾਹੀਂ ਇਕ ਮਾਲ ਨੂੰ ਉਡਾਉਣ ਦੀ ਧਮਕੀ ਮਿਲੀ ਹੈ। ਸਵੇਰੇ ਕਰੀਬ 9:45 ਵਜੇ ਐਂਬੀਐਂਸ ਮਾਲ ਪ੍ਰਬੰਧਨ ਨੂੰ ਈਮੇਲ ਰਾਹੀਂ ਬੰਬ ਦੀ ਧਮਕੀ ਮਿਲੀ। ਸੂਚਨਾ ਮਿਲਣ ਤੋਂ ਬਾਅਦ ਬੰਬ ਰੋਕੂ ਦਸਤਾ ਅਤੇ ਪੁਲਿਸ ਟੀਮ ਮੌਕੇ ‘ਤੇ ਪਹੁੰਚ ਗਈ।
ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਪੂਰੇ ਮਾਲ ਨੂੰ ਖਾਲੀ ਕਰਵਾ ਲਿਆ। ਸਾਰੇ ਸਟਾਫ ਅਤੇ ਆਮ ਲੋਕਾਂ ਨੂੰ ਮਾਲ ਤੋਂ ਬਾਹਰ ਕੱਢਿਆ ਗਿਆ। ਪੁਲਿਸ ਜਾਂਚ ਕਰ ਰਹੀ ਹੈ। ਪੁਲਿਸ ਨੇ ਦੱਸਿਆ ਕਿ ਇਸ ਤਰ੍ਹਾਂ ਦੀਆਂ ਮੇਲ ਪਹਿਲਾਂ ਵੀ ਆ ਚੁੱਕੀਆਂ ਹਨ। ਪੁਲਿਸ ਟੀਮ ਜਾਂਚ ਵਿੱਚ ਜੁਟੀ ਹੋਈ ਹੈ। ਏਸੀਪੀ ਡੀਐਲਐਫ ਵਿਕਾਸ ਕੌਸ਼ਿਕ ਦਾ ਕਹਿਣਾ ਹੈ ਕਿ ਜਾਂਚ ਕੀਤੀ ਜਾ ਰਹੀ ਹੈ।
ਜਾਣਕਾਰੀ ਅਨੁਸਾਰ ਐਂਬੀਐਂਸ ਮਾਲ ਮੈਨੇਜਮੈਂਟ ਨੂੰ ਮਿਲੀ ਮੇਲ ਵਿੱਚ ਲਿਖਿਆ ਹੈ ਕਿ “ਮੈਂ ਬਿਲਡਿੰਗ ਵਿੱਚ ਬੰਬ ਲਗਾਏ ਹਨ। ਇਮਾਰਤ ਦੇ ਅੰਦਰ ਮੌਜੂਦ ਹਰ ਵਿਅਕਤੀ ਨੂੰ ਮਾਰਿਆ ਜਾਵੇਗਾ।” ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਇਜ਼ਾ ਲਿਆ। ਪੁਲਸ ਦੇ ਨਾਲ-ਨਾਲ ਬੰਬ ਨਿਰੋਧਕ ਦਸਤੇ ਨੇ ਵੀ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...

ਬਟਾਲਾ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ! ਇੱਕ ਨਿਹੰਗ ਸਿੰਘ ਦੀ ਮੌਤ

ਬਟਾਲਾ-ਗੁਰਦਾਸਪੁਰ ਰੋਡ ‘ਤੇ ਸਿੰਬਲ ਚੌਕ ਦੇ ਨੇੜੇ ਦਿਨ ਦਿਹਾੜੇ ਫਾਇਰਿੰਗ ਹੋਣ ਦਾ ਮਾਮਲਾ ਸਾਹਮਣਾ...

ਭਗਵੰਤ ਮਾਨ ਸਰਕਾਰ ਪਹਿਲਾਂ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕਰ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 4 ਜੂਨ 2026:ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ...

ਮਾਲਵੇ ਦੇ ਪੰਜ ਜ਼ਿਲ੍ਹਿਆਂ ‘ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਮਾਲਵਾ ਖੇਤਰ ਦੇ ਪੰਜ ਜ਼ਿਲ੍ਹਿਆਂ ਵਿੱਚ 5 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ...

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...