October 7, 2026, 11:58 pm
----------- Advertisement -----------
HomeNewsLatest Newsਗਿਆਨੇਸ਼ ਕੁਮਾਰ ਅਤੇ ਡਾ. ਸੁਖਬੀਰ ਸਿੰਘ ਸੰਧੂ ਨੇ ਚੋਣ ਕਮਿਸ਼ਨਰ ਵਜੋਂ ਸੰਭਾਲਿਆ...

ਗਿਆਨੇਸ਼ ਕੁਮਾਰ ਅਤੇ ਡਾ. ਸੁਖਬੀਰ ਸਿੰਘ ਸੰਧੂ ਨੇ ਚੋਣ ਕਮਿਸ਼ਨਰ ਵਜੋਂ ਸੰਭਾਲਿਆ ਅਹੁਦਾ; ਬੀਤੇ ਕੱਲ੍ਹ ਹੋਈ ਸੀ ਨਿਯੁਕਤੀ

Published on

----------- Advertisement -----------

ਨਵੇਂ ਚੋਣ ਕਮਿਸ਼ਨਰਾਂ ਗਿਆਨੇਸ਼ ਕੁਮਾਰ ਅਤੇ ਡਾ. ਸੁਖਬੀਰ ਸਿੰਘ ਸੰਧੂ ਨੇ ਸ਼ੁੱਕਰਵਾਰ (15 ਮਾਰਚ) ਨੂੰ ਆਪਣਾ ਅਹੁਦਾ ਸੰਭਾਲ ਲਿਆ ਹੈ।ਇਸ ਮੌਕੇ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਉਨ੍ਹਾਂ ਦਾ ਸਵਾਗਤ ਕੀਤਾ। ਦੱਸ ਦਈਏ ਕਿ ਬੀਤੇ ਦਿਨ (14 ਮਾਰਚ ਨੂੰ) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਚੋਣ ਕਮੇਟੀ ਨੇ ਦੋਵਾਂ ਨੂੰ ਚੋਣ ਕਮਿਸ਼ਨਰ ਨਿਯੁਕਤ ਕੀਤਾ ਸੀ।

ਜਿਸ ਤੋਂ ਬਾਅਦ ਕਾਨੂੰਨ ਅਤੇ ਨਿਆਂ ਮੰਤਰਾਲੇ ਨੇ ਇਕ ਨੋਟੀਫਿਕੇਸ਼ਨ ਜਾਰੀ ਕਰਕੇ ਇਸ ਦਾ ਐਲਾਨ ਕੀਤਾ ਸੀ। ਦਰਅਸਲ, ਇਹ ਅਹੁਦੇ 14 ਫਰਵਰੀ ਨੂੰ ਅਨੂਪ ਚੰਦਰ ਪਾਂਡੇ ਦੇ ਸੇਵਾਮੁਕਤ ਹੋਣ ਅਤੇ 8 ਮਾਰਚ ਨੂੰ ਅਰੁਣ ਗੋਇਲ ਦੇ ਅਚਾਨਕ ਅਸਤੀਫੇ ਤੋਂ ਬਾਅਦ ਖਾਲੀ ਹੋ ਗਏ ਸਨ। ਚੋਣ ਕਮਿਸ਼ਨ ਦੀ ਅਗਵਾਈ ਰਾਜੀਵ ਕੁਮਾਰ ਕਰ ਰਹੇ ਹਨ।

ਉੱਤਰਾਖੰਡ ਦੇ ਮੁੱਖ ਸਕੱਤਰ ਸੁਖਬੀਰ ਸਿੰਘ ਸੰਧੂ ਨੂੰ ਨਵਾਂ ਚੋਣ ਕਮਿਸ਼ਨਰ ਬਣਾਇਆ ਗਿਆ ਹੈ। ਡਾ: ਸੁਖਬੀਰ ਸਿੰਘ ਸੰਧੂ ਉੱਤਰਾਖੰਡ ਕੇਡਰ ਦੇ 1988 ਬੈਚ ਦੇ ਆਈ.ਏ.ਐਸ. ਅਧਿਕਾਰੀ ਹਨ। ਸੰਧੂ ਮੂਲ ਰੂਪ ਵਿੱਚ ਉੱਤਰਾਖੰਡ ਕੇਡਰ ਦੇ ਅਧਿਕਾਰੀ ਹਨ। ਸੰਧੂ ਉੱਤਰਾਖੰਡ ਸਰਕਾਰ ਵਿੱਚ ਕਈ ਅਹਿਮ ਅਹੁਦਿਆਂ ’ਤੇ ਰਹਿ ਚੁੱਕੇ ਹਨ। ਜਦਕਿ ਗਿਆਨੇਸ਼ ਕੁਮਾਰ 1988 ਬੈਚ ਦੇ ਕੇਰਲ-ਕੇਡਰ ਦੇ ਆਈਏਐਸ ਅਧਿਕਾਰੀ ਹਨ। ਉਨ੍ਹਾਂ ਦਾ ਜਨਮ 1964 ਵਿੱਚ ਉੱਤਰ ਪ੍ਰਦੇਸ਼ ਵਿੱਚ ਹੋਇਆ ਸੀ। ਮਈ 2016 ਵਿੱਚ, ਗਿਆਨੇਸ਼ ਨੂੰ ਗ੍ਰਹਿ ਮੰਤਰਾਲੇ ਵਿੱਚ ਸੰਯੁਕਤ ਸਕੱਤਰ ਬਣਾਇਆ ਗਿਆ ਸੀ। ਜਦੋਂ ਕਿ ਮਈ 2022 ਵਿੱਚ, ਗਿਆਨੇਸ਼ ਕੁਮਾਰ ਨੂੰ ਸਹਿਕਾਰਤਾ ਮੰਤਰਾਲੇ ਦਾ ਨਵਾਂ ਸਕੱਤਰ ਨਿਯੁਕਤ ਕੀਤਾ ਗਿਆ ਸੀ। ਗਿਆਨੇਸ਼ ਕੁਮਾਰ ਫਰਵਰੀ ਵਿੱਚ ਸਹਿਕਾਰਤਾ ਮੰਤਰਾਲੇ ਦੇ ਸਕੱਤਰ ਦੇ ਅਹੁਦੇ ਤੋਂ ਸੇਵਾਮੁਕਤ ਹੋਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਕਤਲਕਾਂਡ: 2 ਲੋਕ ਪੁਲਿਸ ਹਿਰਾਸਤ ‘ਚ, ਸੁਪਾਰੀ ਦੇ ਕੇ ਵਾਰਦਾਤ ਦਾ ਸ਼ੱਕ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇਕ...

 4 ਖਿਡਾਰੀਆਂ ਦੀ ਹਾਦਸੇ ਵਿਚ ਮੌਤ, ਟਰੱਕ ਨਾਲ ਟਕਰਾਈ ਕਾਰ

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿਚ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਪੂਰਵਾਂਚਲ ਐਕਸਪ੍ਰੈਸਵੇਅ 'ਤੇ...

ਸੜਕ ਹਾਦਸੇ ਨੇ ਬੁਝਾਏ ਤਿੰਨ ਘਰਾਂ ਦੇ ਚਿਰਾਗ; ਜੋੜ ਮੇਲਾ ਦੇਖਣ ਜਾਂਦਿਆਂ ਵਾਪਰਿਆ ਹਾਦਸਾ

ਜੋੜ ਮੇਲੇ ਤੋਂ ਪਹਿਲਾਂ ਭਿੱਖੀਵਿੰਡ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਨਾਬਾਲਗਾਂ ਦੀ ਦਰਦਨਾਕ...

 ਹਾਈ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ; 15 ਦਿਨਾਂ ਅੰਦਰ ਮੰਗਿਆ ਜਵਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ...

‘ਆਪ’ਲੀਡਰ ਨਾਲ ਵਿਆਹ ਕਰਕੇ ਲੱਖਾਂ ਦੇ ਗਹਿਣੇ ਲੈ ਗਈ ਫਰਜ਼ੀ PCS ਅਫਸਰ!

ਫਤਿਹਗੜ੍ਹ ਸਾਹਿਬ ਵਿੱਚ ਇੱਕ ਔਰਤ ਨੇ ਖੁਦ ਨੂੰ PCS ਅਫਸਰ ਦੱਸ ਕੇ ‘ਆਪ’ ਨੇਤਾ...

 PM ਮੋਦੀ ਦਾ 25 ਸਾਲਾਂ ਦਾ ਸਿਆਸੀ ਸਫ਼ਰ, ਵਿਨਾਇਕ ਮੰਦਰ ‘ਚ ਟੇਕਿਆ ਮੱਥਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਰਕਾਰ ਦੇ ਮੁਖੀ ਵਜੋਂ ਆਪਣੇ 25 ਸਾਲ...

 Fake ਮੈਰਿਜ ਕਰਕੇ ਕੈਨੇਡਾ ਜਾਣ ਵਾਲਿਆਂ ਦੀ ਖੈਰ ਨਹੀਂ, 5 ਸਾਲ ਦਾ ਬੈਨ!

ਪੰਜਾਬ ਤੋਂ ਫਰਜ਼ੀ ਵਿਆਹਾਂ ਰਾਹੀਂ ਕੈਨੇਡਾ ਵਿੱਚ ਦਾਖਲ ਹੋਣਾ ਹੁਣ ਸੌਖਾ ਨਹੀਂ ਰਹੇਗਾ। ਇਸ...

‘7-8 ਘੰਟੇ ਫਰੋਲਨ ਮਗਰੋਂ ਕਲੀਨ ਚਿੱਟ ਦੇ ਕੇ ਚਲੀ ਗਈ’, CBI ਰੇਡ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨ CBI ਰੇਡ ਨੂੰ ਲੈ ਕੇ ਦਾਅਵਾ ਕੀਤਾ ਹੈ...

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆ

ਚੰਡੀਗੜ੍ਹ, 03 ਅਕਤੂਬਰ 2026:ਐੱਚਆਈਵੀ, ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਦੀ ਜਾਂਚ ਲਈ ਟ੍ਰਿਪਲ ਐੱਚ ਸਕ੍ਰੀਨਿੰਗ ਜਲਦ...