November 6, 2026, 3:40 pm
----------- Advertisement -----------
HomeNewsBreaking Newsਹਮਾਸ ਨੇ ਇਜ਼ਰਾਈਲ 'ਤੇ 8 ਮਿਜ਼ਾਈਲਾਂ ਦਾਗੀਆਂ, ਫਿਲਹਾਲ ਕੋਈ ਜਾਨੀ ਨੁਕਸਾਨ ਨਹੀਂ

ਹਮਾਸ ਨੇ ਇਜ਼ਰਾਈਲ ‘ਤੇ 8 ਮਿਜ਼ਾਈਲਾਂ ਦਾਗੀਆਂ, ਫਿਲਹਾਲ ਕੋਈ ਜਾਨੀ ਨੁਕਸਾਨ ਨਹੀਂ

Published on

----------- Advertisement -----------

ਹਮਾਸ ਦੀ ਅਲ-ਕਾਸਿਮ ਬ੍ਰਿਗੇਡ ਨੇ ਐਤਵਾਰ ਨੂੰ ਇਜ਼ਰਾਈਲ ਦੀ ਰਾਜਧਾਨੀ ਤੇਲ ਅਵੀਵ ਵਿੱਚ ਇੱਕ ਵੱਡਾ ਮਿਜ਼ਾਈਲ ਹਮਲਾ ਕੀਤਾ। ਸੋਸ਼ਲ ਮੀਡੀਆ ‘ਤੇ ਇਕ ਬਿਆਨ ਵਿਚ, ਹਮਾਸ ਦੇ ਰੱਖਿਆ ਵਿੰਗ, ਅਲ-ਕਾਸਿਮ ਬ੍ਰਿਗੇਡਜ਼ ਨੇ ਕਿਹਾ ਕਿ ਇਹ ਕਾਰਵਾਈ ਇਜ਼ਰਾਈਲੀ ਕਤਲੇਆਮ ਦੇ ਜਵਾਬ ਵਿਚ ਕੀਤੀ ਗਈ ਸੀ। ਬਾਅਦ ਵਿੱਚ ਇਜ਼ਰਾਇਲੀ ਫੌਜ ਨੇ ਵੀ ਮੰਨਿਆ ਕਿ ਰਾਫਾ ਤੋਂ 8 ਰਾਕੇਟ ਦਾਗੇ ਗਏ ਸਨ।

ਰਾਇਟਰਜ਼ ਦੀ ਰਿਪੋਰਟ ਮੁਤਾਬਕ ਜਨਵਰੀ ਤੋਂ ਬਾਅਦ ਇਜ਼ਰਾਈਲ ‘ਤੇ ਹਮਾਸ ਦਾ ਇਹ ਪਹਿਲਾ ਵੱਡਾ ਹਮਲਾ ਮੰਨਿਆ ਜਾ ਰਿਹਾ ਹੈ। ਹਮਾਸ ਅਲ-ਅਕਸਾ ਟੀਵੀ ਨੇ ਦੱਸਿਆ ਕਿ ਰਾਕੇਟ ਹਮਲੇ ਗਾਜ਼ਾ ਪੱਟੀ ਤੋਂ ਸ਼ੁਰੂ ਕੀਤੇ ਗਏ ਸਨ। ਰਿਪੋਰਟ ਮੁਤਾਬਕ ਇਜ਼ਰਾਇਲੀ ਫੌਜ ਨੇ ਸੰਭਾਵਿਤ ਹਮਲਿਆਂ ਦੀ ਚਿਤਾਵਨੀ ਦਿੰਦੇ ਹੋਏ ਕਈ ਸ਼ਹਿਰਾਂ ‘ਚ ਸਾਇਰਨ ਵਜਾਏ।

ਤੇਲ ਅਵੀਵ ਵਿੱਚ ਪਿਛਲੇ 5 ਮਹੀਨਿਆਂ ਤੋਂ ਸਾਇਰਨ ਦੀ ਆਵਾਜ਼ ਕਦੇ ਨਹੀਂ ਸੁਣੀ ਗਈ ਸੀ। ਅਜਿਹੇ ‘ਚ ਅੱਜ ਅਚਾਨਕ ਸਾਇਰਨ ਵੱਜਣ ਬਾਰੇ ਇਜ਼ਰਾਇਲੀ ਫੌਜ ਨੇ ਸ਼ੁਰੂਆਤ ‘ਚ ਕੋਈ ਖਾਸ ਜਾਣਕਾਰੀ ਨਹੀਂ ਦਿੱਤੀ। ਪਰ ਬਾਅਦ ਵਿੱਚ ਉਸਨੇ ਕਿਹਾ ਕਿ 8 ਰਾਕੇਟ ਹਮਲੇ ਕੀਤੇ ਗਏ ਸਨ।

ਫੌਜ ਨੇ ਕਿਹਾ ਕਿ ਰਫਾਹ ਤੋਂ ਹਮਲੇ ਮੱਧ ਇਜ਼ਰਾਈਲ ਵੱਲ ਨਿਰਦੇਸ਼ਿਤ ਕੀਤੇ ਗਏ ਸਨ। ਉਹ ਇਨ੍ਹਾਂ ਵਿੱਚੋਂ ਕਈ ਹਮਲਿਆਂ ਨੂੰ ਰੋਕਣ ਵਿੱਚ ਸਫ਼ਲ ਰਹੇ। ਇਸ ਦੌਰਾਨ ਇਜ਼ਰਾਈਲ ਦੀ ਐਮਰਜੈਂਸੀ ਮੈਡੀਕਲ ਸਰਵਿਸ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਕਿਸੇ ਜਾਨੀ ਨੁਕਸਾਨ ਦੀ ਕੋਈ ਜਾਣਕਾਰੀ ਨਹੀਂ ਹੈ।

ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਅਲ-ਕਾਸਿਮ ਬ੍ਰਿਗੇਡ ਨੇ ਇਜ਼ਰਾਇਲੀ ਫੌਜ ਨੂੰ ਦਾਅਵਾ ਕੀਤਾ ਸੀ ਕਿ ਗਾਜ਼ਾ ‘ਚ ਕਈ ਇਜ਼ਰਾਇਲੀ ਫੌਜੀਆਂ ਨੂੰ ਬੰਧਕ ਬਣਾ ਲਿਆ ਗਿਆ ਹੈ। ਸ਼ਨੀਵਾਰ ਨੂੰ ਹਮਾਸ ਦੇ ਅਲ-ਕਾਸਿਮ ਬ੍ਰਿਗੇਡ ਦੇ ਬੁਲਾਰੇ ਅਬੂ ਉਬੈਦਾ ਨੇ ਰਿਕਾਰਡ ਕੀਤੇ ਸੰਦੇਸ਼ ਰਾਹੀਂ ਇਹ ਜਾਣਕਾਰੀ ਦਿੱਤੀ।

ਹਮਾਸ ਦੇ ਬੁਲਾਰੇ ਉਬੈਦਾ ਨੇ ਦਾਅਵਾ ਕੀਤਾ ਕਿ ਉਸ ਦੇ ਲੜਾਕਿਆਂ ਨੇ ਸ਼ਨੀਵਾਰ ਨੂੰ ਉੱਤਰੀ ਗਾਜ਼ਾ ਦੇ ਜਬਲੀਆ ਵਿੱਚ ਲੜਾਈ ਦੌਰਾਨ ਕਈ ਇਜ਼ਰਾਈਲੀ ਸੈਨਿਕਾਂ ਨੂੰ ਮਾਰ ਦਿੱਤਾ ਅਤੇ ਕੁਝ ਨੂੰ ਬੰਧਕ ਬਣਾ ਲਿਆ। ਹਾਲਾਂਕਿ ਕਿੰਨੇ ਸੈਨਿਕਾਂ ਨੂੰ ਅਗਵਾ ਕੀਤਾ ਗਿਆ ਹੈ, ਇਸ ਬਾਰੇ ਜਾਣਕਾਰੀ ਨਹੀਂ ਦਿੱਤੀ ਗਈ ਹੈ।

ਸਮਾਚਾਰ ਏਜੰਸੀ ਰਾਇਟਰਸ ਦੇ ਅਨੁਸਾਰ, ਉਬੈਦਾ ਨੇ ਕਿਹਾ ਕਿ ਹਮਲਿਆਂ ਦੇ ਦੌਰਾਨ, ਸਾਡੇ ਲੜਾਕਿਆਂ ਨੇ ਯਹੂਦੀ ਬਲਾਂ ਲਈ ਇੱਕ ਸੁਰੰਗ ਵਿੱਚ ਜਾਲ ਵਿਛਾ ਦਿੱਤਾ। ਜਿਵੇਂ ਹੀ ਉਹ ਸੁਰੰਗ ਵਿਚ ਦਾਖਲ ਹੋਏ ਅਸੀਂ ਉਨ੍ਹਾਂ ‘ਤੇ ਹਮਲਾ ਕਰ ਦਿੱਤਾ। ਇਸ ਦੌਰਾਨ ਕੁਝ ਇਜ਼ਰਾਇਲੀ ਫੌਜੀਆਂ ਦੀ ਮੌਤ ਹੋ ਗਈ ਅਤੇ ਕਈ ਜ਼ਖਮੀ ਵੀ ਹੋਏ। ਬਾਅਦ ਵਿਚ ਬਾਕੀ ਯਹੂਦੀ ਫ਼ੌਜਾਂ ਉਥੋਂ ਪਿੱਛੇ ਹਟ ਗਈਆਂ।

ਹਮਾਸ ਨੇ ਇੱਕ ਵੀਡੀਓ ਵੀ ਜਾਰੀ ਕੀਤਾ ਹੈ ਜਿਸ ਵਿੱਚ ਉਸਦੇ ਲੜਾਕੇ ਇੱਕ ਇਜ਼ਰਾਈਲੀ ਸੈਨਿਕ ਨੂੰ ਇੱਕ ਸੁਰੰਗ ਵਿੱਚ ਘਸੀਟਦੇ ਹੋਏ ਦਿਖਾਈ ਦੇ ਰਹੇ ਹਨ। ਵੀਡੀਓ ‘ਚ ਫੌਜੀ ਬੁਰੀ ਤਰ੍ਹਾਂ ਜ਼ਖਮੀ ਹੈ। ਹਾਲਾਂਕਿ ਅਜੇ ਤੱਕ ਇਸ ਵੀਡੀਓ ਦੀ ਪੁਸ਼ਟੀ ਨਹੀਂ ਹੋਈ ਹੈ। ਦੂਜੇ ਪਾਸੇ ਇਜ਼ਰਾਈਲ ਨੇ ਹਮਾਸ ਦੇ ਦਾਅਵਿਆਂ ਨੂੰ ਖਾਰਜ ਕਰ ਦਿੱਤਾ ਹੈ।

ਇਸ ਦੌਰਾਨ ਇਜ਼ਰਾਇਲੀ ਫੌਜ ਨੇ ਹਮਾਸ ਦੇ ਦਾਅਵੇ ਨੂੰ ਖਾਰਜ ਕਰ ਦਿੱਤਾ ਹੈ। ਇਜ਼ਰਾਈਲੀ ਫੌਜ ਨੇ ਐਤਵਾਰ ਨੂੰ ਇਸ ਦਾਅਵੇ ਤੋਂ ਇਨਕਾਰ ਕਰਦੇ ਹੋਏ ਕਿਹਾ ਕਿ IDF ਸਪੱਸ਼ਟ ਕਰਦਾ ਹੈ ਕਿ ਅਜਿਹੀ ਕੋਈ ਘਟਨਾ ਨਹੀਂ ਵਾਪਰੀ। ਸਾਡੇ ਕਿਸੇ ਵੀ ਸਿਪਾਹੀ ਨੂੰ ਅਗਵਾ ਨਹੀਂ ਕੀਤਾ ਗਿਆ ਹੈ।

ਇਜ਼ਰਾਈਲ ਡਿਫੈਂਸ ਫੋਰਸ (ਆਈਡੀਐਫ) ਦੇ ਬੁਲਾਰੇ ਡੇਨੀਅਲ ਹੈਗਾਰੀ ਨੇ ਵੀ ਐਤਵਾਰ ਤੜਕੇ ਸੋਸ਼ਲ ਮੀਡੀਆ ‘ਤੇ ਇਕ ਪੋਸਟ ਰਾਹੀਂ ਸਪੱਸ਼ਟੀਕਰਨ ਦਿੱਤਾ। ਉਨ੍ਹਾਂ ਕਿਹਾ ਕਿ ਹਮਾਸ ਨੇ ਕਿਸੇ ਵੀ ਸੈਨਿਕ ਨੂੰ ਅਗਵਾ ਨਹੀਂ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਿਲਾਵਟਖੋਰਾਂ ‘ਤੇ ਸਿਹਤ ਵਿਭਾਗ ਦਾ ਛਾਪਾ, ਬਠਿੰਡਾ ‘ਚ ਕਈ ਥਾਵਾਂ ‘ਤੇ ਮਠਿਆਈਆਂ ਤੇ ਦੁੱਧ ਦੇ ਭਰੇ ਸੈਂਪਲ

ਤਿਉਹਾਰੀ ਸੀਜ਼ਨ, ਖ਼ਾਸ ਕਰਕੇ ਦੀਵਾਲੀ ਦੇ ਮੱਦੇਨਜ਼ਰ ਮਠਿਆਈਆਂ ਅਤੇ ਦੁੱਧ ਤੋਂ ਬਣਨ ਵਾਲੀਆਂ ਵਸਤਾਂ...

ਅੰਮ੍ਰਿਤਸਰ ਤੋਂ ਬੰਗਾਲ ਜਾ ਰਹੀ ਕਰਮਭੂਮੀ ਐਕਸਪ੍ਰੇਸ ‘ਚ ਲੱਗੀ ਅੱਗ, ਰਾਜਪੁਰਾ ‘ਚ ਰੋਕੀ ਟ੍ਰੇਨ, ਲੋਕਾਂ ਨੂੰ ਕੱਢਿਆ ਬਾਹਰ

ਪਟਿਆਲਾ ਤੋਂ ਇੱਕ ਵੱਡੀ ਅਤੇ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਰਾਜਪੁਰਾ...

ਪੁੱਤ ਦੀ ਮੌਤ ਦਾ ਇਨਸਾਫ਼ ਮੰਗਦੀ ਮਾਂ ਬੋਲੀ- ਪੰਜਾਬ ‘ਚ ਨਸ਼ਾ ਬੰਦ ਹੋਵੇ

ਪਰਵਿੰਦਰ ਝੋਟਾ ਦਾ PGI ‘ਚ ਪੋਸਟਮਾਰਟਮ ਸ਼ੁਰੂ ਹੋ ਗਿਆ ਹੈ। ਕਾਗਜ਼ੀ ਕਾਰਵਾਈ ਤੋਂ ਬਾਅਦ...

ਫਰੀਦਕੋਟ: ਦਾਜ਼ ਲਈ ਲਾੜੇ ਨੇ ਤੋੜਿਆ ਵਿਆਹ, 10 ਲੱਖ ਨਕਦੀ ਤੇ 4 ਤੋਲੇ ਸੋਨੇ ਦੀ ਮੰਗ

ਫਰੀਦਕੋਟ ਵਿੱਚ ਲਾੜੇ ਨੂੰ ਲੋੜੀਂਦਾ ਦਾਜ ਨਾ ਮਿਲਣ ‘ਤੇ ਉਹ ਵਿਆਹ ਦੀ ਬਰਾਤ ਨਹੀਂ...

‘ਧਨਤੇਰਸ’ ਮੌਕੇ ਸੋਨੇ-ਚਾਂਦੀ ਦੇ ਵਧੇ ਭਾਅ, ਸੋਨਾ 2,507 ਰੁਪਏ ਹੋਇਆ ਮਹਿੰਗਾ

ਧਨਤੇਰਸ ‘ਤੇ ਸੋਨਾ-ਚਾਂਦੀ ਦੋਵੇਂ ਮਹਿੰਗੇ ਹੋ ਗਏ। ਇੰਡੀਆ ਬੁਲੀਅਨ ਐਂਡ ਜਵੈਲਰਸ ਐਸੋਸੀਏਸ਼ਨ ਮੁਤਾਬਕ 10...

  ED ਰੇਡ ਦੌਰਾਨ ਭਾਜਪਾ ਦੀ ਪੇਸ਼ਕਸ਼ ਠੁਕਰਾਈ: ਡਾ. ਅਮਨਦੀਪ ਕੌਰ

ਚੰਡੀਗੜ੍ਹ 5 ਨਵੰਬਰ:ਮੋਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਆਗਾਮੀ ਚੋਣਾਂ ਲਈ ਉਮੀਦਵਾਰ...

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...

ਫਗਵਾੜਾ ਦੀ ਡਾਕਟਰ ਦੀ ਇੰਗਲੈਂਡ ਚ ਮੌਤ, ਪੇਕੇ ਪਰਿਵਾਰ ਨੇ ਪਤੀ ‘ਤੇ ਲਗਾਏ ਇਲਜ਼ਾਮ

ਫਗਵਾੜਾ ਨਾਲ ਸਬੰਧਤ ਡਾਕਟਰ ਸ਼ਿਵਾਨੀ ਦੀ ਇੰਗਲੈਂਡ ਵਿਖੇ ਆਪਣੇ ਘਰ ‘ਚ ਅੱਗ ਲੱਗਣ ਕਾਰਨ...

ਗੱਡੀ ਚਲਾਉਣੀ ਸਿੱਖ ਰਹੇ ਡਰਾਈਵਰ ਨੇ ਕਈ ਲੋਕਾਂ ਨੂੰ ਕੁਚਲਿਆ, ਇਕ ਦੀ ਮੌਤ

ਲੁਧਿਆਣਾ ਵਿਚ ਅੱਜ ਸਵੇਰੇ ਕਰੀਬ 8:15 ਵਜੇ, ਇੱਕ ਰੁਝੇਵੇਂ ਭਰੀ ਸੜਕ 'ਤੇ ਇੱਕ 'ਵਰਨਾ'...