ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲੇ ਦੇ ਡਮਟਾਲ ‘ਚ ਸ਼ੁੱਕਰਵਾਰ ਨੂੰ ਇਕ ਹੈਂਡ ਗ੍ਰੇਨੇਡ ਮਿਲਿਆ। ਪਠਾਨਕੋਟ-ਜਲੰਧਰ ਨੈਸ਼ਨਲ ਹਾਈਵੇ ‘ਤੇ ਹੈਂਡ ਗ੍ਰਨੇਡ ਮਿਲਣ ਤੋਂ ਬਾਅਦ ਇਲਾਕੇ ‘ਚ ਸਨਸਨੀ ਫੈਲ ਗਈ। ਇਸ ਦੀ ਸੂਚਨਾ ਮਿਲਦੇ ਹੀ ਪੁਲਸ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਉਸ ਨੂੰ ਕਬਜ਼ੇ ‘ਚ ਲੈ ਲਿਆ।
ਪੁਲੀਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਇਹ ਡਮਟਾਲ ਹਾਈਵੇਅ ਦੀ ਪਹਾੜੀ ’ਤੇ ਜ਼ਮੀਨ ਖਿਸਕਣ ਅਤੇ ਪਾਣੀ ਦੇ ਵਹਾਅ ਕਾਰਨ ਇਹ ਹੈਂਡ ਗ੍ਰੇਨੇਡ ਸੜਕ ’ਤੇ ਆ ਗਿਆ। ਇਹ ਹੈਂਡ ਗ੍ਰੇਨੇਡ ਮਲਬੇ ਵਿੱਚ ਦੱਬਿਆ ਹੋਇਆ ਮਿਲਿਆ ਹੈ। ਸਥਾਨਕ ਲੋਕਾਂ ਨੇ ਜਦ ਹੈਂਡ ਗ੍ਰੇਨੇਡ ਨੂੰ ਦੇਖਿਆ ਤਾ ਤੁਰੰਤ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ। ਇਸ ਮਗਰੋਂ ਪੁਲੀਸ ਨੇ ਕੁਝ ਸਮੇਂ ਲਈ ਇਲਾਕੇ ਨੂੰ ਸੀਲ ਕਰ ਦਿੱਤਾ। ਪੁਲਿਸ ਹੁਣ ਜਾਂਚ ਕਰ ਰਹੀ ਹੈ ਕਿ ਇਹ ਕਿੱਥੋਂ ਆਇਆ। ਕਾਂਗੜਾ ਦੇ ਐਸਪੀ ਨੇ ਦੱਸਿਆ ਕਿ ਦੋ ਸਾਲ ਪਹਿਲਾਂ ਵੀ ਇੱਥੇ ਇੱਕ ਹੈਂਡ ਗ੍ਰੇਨੇਡ ਮਿਲਿਆ ਸੀ। ਉਨ੍ਹਾਂ ਦੱਸਿਆ ਕਿ ਕਈ ਸਾਲ ਪਹਿਲਾਂ ਇੱਥੇ ਅੱਤਵਾਦੀ ਆ ਕੇ ਲੁਕ ਜਾਂਦੇ ਸਨ। ਹੋ ਸਕਦਾ ਹੈ ਕਿ ਉਦੋਂ ਤੋਂ ਇਹ ਮਲਬੇ ਹੇਠਾਂ ਦੱਬਿਆ ਹੋਇਆ ਹੋਵੇ।