October 28, 2026, 3:09 am
----------- Advertisement -----------
HomeNewsLatest Newsਹਾਰਦਿਕ ਪਟੇਲ 2 ਜੂਨ ਨੂੰ ਹੋ ਸਕਦੇ ਹਨ ਭਾਜਪਾ 'ਚ ਸ਼ਾਮਲ

ਹਾਰਦਿਕ ਪਟੇਲ 2 ਜੂਨ ਨੂੰ ਹੋ ਸਕਦੇ ਹਨ ਭਾਜਪਾ ‘ਚ ਸ਼ਾਮਲ

Published on

----------- Advertisement -----------

ਗੁਜਰਾਤ ਕਾਂਗਰਸ ਦੇ ਸਾਬਕਾ ਨੇਤਾ ਹਾਰਦਿਕ ਪਟੇਲ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਸੂਤਰਾਂ ਮੁਤਾਬਿਕ ਹਾਰਦਿਕ ਪਟੇਲ ਨੇ 2 ਜੂਨ ਨੂੰ ਭਾਜਪਾ ਵਿੱਚ ਸ਼ਾਮਲ ਹੋ ਸਕਦੇ ਹਨ। ਅਹਿਮਦਾਬਾਦ ਦੇ ਭਾਜਪਾ ਦਫ਼ਤਰ ਕਮਲਮ ਵਿੱਚ ਮੁੱਖ ਮੰਤਰੀ ਭੂਪੇਂਦਰ ਪਟੇਲ, ਸੂਬਾ ਪ੍ਰਧਾਨ ਸੀਆਰ ਪਾਟਿਲ ਹਾਰਦਿਕ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਉਣਗੇ। ਭਾਜਪਾ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਇਸ ਪ੍ਰੋਗਰਾਮ ‘ਚ 15,000 ਵਰਕਰ ਵੀ ਮੌਜੂਦ ਰਹਿਣਗੇ।

ਦੱਸ ਦਈਏ ਕਿ ਪਟੇਲ ਨੇ 18 ਮਈ ਨੂੰ ਕਾਂਗਰਸ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਸੀ। ਉਨ੍ਹਾਂ ਨੇ ਸੋਨੀਆ ਗਾਂਧੀ ਨੂੰ ਪੱਤਰ ਲਿਖ ਕੇ ਆਪਣਾ ਅਸਤੀਫਾ ਸੌਂਪ ਦਿੱਤਾ ਸੀ। ਇਸ ਚਿੱਠੀ ‘ਚ ਉਨ੍ਹਾਂ ਪਾਰਟੀ ਬਾਰੇ ਕਈ ਵੱਡੀਆਂ ਗੱਲਾਂ ਕਹੀਆਂ ਸਨ। ਸੂਬੇ ‘ਚ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਉਨ੍ਹਾਂ ਦੇ ਇਸ ਕਦਮ ਨੂੰ ਕਾਂਗਰਸ ਲਈ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ। ਦੱਸ ਦੇਈਏ ਕਿ 2019 ਵਿੱਚ ਕਾਂਗਰਸ ਵਿੱਚ ਸ਼ਾਮਲ ਹੋਏ ਸਨ। ਹਾਰਦਿਕ ਨੂੰ 11 ਜੁਲਾਈ 2020 ਨੂੰ ਗੁਜਰਾਤ ਪ੍ਰਦੇਸ਼ ਕਾਂਗਰਸ ਕਮੇਟੀ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਗਿਆ ਸੀ। ਹਾਲਾਂਕਿ 2022 ਤੱਕ ਉਨ੍ਹਾਂ ਦਾ ਪਾਰਟੀ ਤੋਂ ਮੋਹ ਭੰਗ ਹੋ ਗਿਆ ਅਤੇ ਅਸਤੀਫਾ ਦੇ ਦਿੱਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਸ਼ਹੂਰ ਕ੍ਰਾਈਮ ਸ਼ੋਅ ‘CID’ ਤੇ ‘ਆਹਟ’ ਦੇ ਨਿਰਮਾਤਾ ਬੀ.ਪੀ. ਸਿੰਘ ਦਾ ਦਿਹਾਂਤ, ਹਾਰਟ ਅਟੈਕ ਨਾਲ ਗਈ ਜਾਨ

ਮਸ਼ਹੂਰ ਕ੍ਰਾਈਮ ਸ਼ੋਅ “ਸੀਆਈਡੀ” ਦੇ ਨਿਰਮਾਤਾ, ਬ੍ਰਿਜੇਂਦਰ ਪਾਲ ਸਿੰਘ, ਜਿਨ੍ਹਾਂ ਨੂੰ ਬੀਪੀ ਸਿੰਘ ਵਜੋਂ...

ਪਟਿਆਲਾ ਦੇ 28 ਵਾਰਡਾਂ ’ਚ ਮੁੜ ਹੋਣਗੀਆਂ ਚੋਣਾਂ

 ਸੁਪਰੀਮ ਕੋਰਟ ਦੇ ਫ਼ੈਸਲੇ ਦੀ ਪਾਲਣਾ ਕਰਦਿਆਂ ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਵਿਭਾਗ ਵੱਲੋਂ...

ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦਾ ਅੱਜ ਹੋਵੇਗਾ ਆਗਾਜ਼: CM ਮਾਨ ਨੇ ਸਾਰੇ ਖਿਡਾਰੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ

ਇਤਿਹਾਸਕ “ਹੀਰੋ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਪੰਜਾਬ 2026” ਅੱਜ ਪੰਜਾਬ ਦੇ ਹਾਕੀ ਹੱਬ ਜਲੰਧਰ...

ਲਖਨਊ ਵਿਚ ਕਾਰ ਪਾਰਕਿੰਗ ਨੂੰ ਲੈ ਕੇ ਪਿਤਾ, ਪੁੱਤ ਅਤੇ ਚਾਚੇ ਦਾ ਕਤਲ

ਲਖਨਊ ਵਿੱਚ ਦਿਨ-ਦਿਹਾੜੇ ਇੱਕ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਗੋਲੀ ਮਾਰ ਕੇ ਹੱਤਿਆ ਕਰ...

ਰਾਜਬੀਰ ਘੁੰਮਣ ਵੱਲੋਂ ਮਜੀਠੀਆ ਨੂੰ ਕਾਨੂੰਨੀ ਨੋਟਿਸ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ OSD ਰਾਜਬੀਰ ਸਿੰਘ ਘੁੰਮਣ ਵੱਲੋਂ ਸ਼੍ਰੋਮਣੀ ਅਕਾਲੀ...

ਲੰਡਨ ਵਿਚ ਪ੍ਰੇਮਿਕਾ ਦੇ ਕਤਲ ਦੇ ਦੋਸ਼ ਵਿਚ ਪੰਜਾਬੀ ਨੂੰ ਉਮਰ ਕੈਦ

ਲੰਡਨ ਦੀ ਓਲਡ ਬੇਲੀ ਅਦਾਲਤ ਨੇ ਪੰਜਾਬੀ ਮੂਲ ਦੇ 24 ਸਾਲਾ ਦੀਪਕ ਸੰਧੂ ਨੂੰ...

ਅੰਮ੍ਰਿਤਸਰ ਦੇ ਚੀਤੇ ਕਲਾਂ ‘ਚ ਤਾਬੜਤੋੜ ਫਾਇਰਿੰਗ, AAP ਸਰਪੰਚ ਦੇ ਪੁੱਤਰ ਦੀ ਮੌਤ, ਦੋਸਤ ਜ਼ਖ਼ਮੀ!

ਅੰਮ੍ਰਿਤਸਰ ਵਿੱਚ ਸੋਮਵਾਰ ਰਾਤ ਨੂੰ ਆਮ ਆਦਮੀ ਪਾਰਟੀ (ਆਪ) ਦੇ ਇੱਕ ਸਰਪੰਚ ਦੇ ਪੁੱਤਰ...

ਨਿਵੇਸ਼ਕਾਂ ਨੂੰ ਵੱਡਾ ਝਟਕਾ! ਸੋਨਾ-ਚਾਂਦੀ ਤੇ ਸ਼ੇਅਰ ਬਾਜ਼ਾਰ ’ਚ ਭਾਰੀ ਗਿਰਾਵਟ

ਦੀਵਾਲੀ ਤੋਂ ਪਹਿਲਾਂ ਭਾਰਤੀ ਸ਼ੇਅਰ ਬਾਜ਼ਾਰ ਅਤੇ ਸੋਨਾ-ਚਾਂਦੀ ਵਿੱਚ ਵੱਡੀ ਗਿਰਾਵਟ ਆਈ ਹੈ। ਸ਼ੇਅਰ...

ਪੰਜਾਬ ਵਿਧਾਨ ਸਭਾ ਵਿੱਚ ਅੱਜ ਦਰਿਆਈ ਪਾਣੀਆਂ ਦੀ ਗੱਲ, ਅਖੀਰਲੇ ਦਿਨ ਪੇਸ਼ 5 ਸਰਕਾਰੀ ਮਤੇ

 (ਮੰਗਲਵਾਰ) ਨੂੰ ਪੰਜਾਬ ਵਿਧਾਨ ਸਭਾ ਸੈਸ਼ਨ ਦਾ ਆਖਰੀ ਦਿਨ ਹੈ। ਇਹ 'ਆਪ' ਸਰਕਾਰ ਦੇ...