December 5, 2024, 2:25 am
----------- Advertisement -----------
HomeNewsNational-Internationalਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੂੰ ਦੋਸ਼ ਦੇਣਾ...

ਦਿੱਲੀ ਦੇ ਪ੍ਰਦੂਸ਼ਣ ਲਈ ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੂੰ ਦੋਸ਼ ਦੇਣਾ ਬੰਦ ਕਰੇ ‘ਆਪ’ : ਹਰਸਿਮਰਤ ਬਾਦਲ

Published on

----------- Advertisement -----------

ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਦਿੱਲੀ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੂੰ ਕਿਹਾ ਕਿ ਉਹ ਕੌਮੀ ਰਾਜਧਾਨੀ ਵਿਚ ਹਵਾ ਪ੍ਰਦੂਸ਼ਣ ਲਈ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੂੰ ਦੋਸ਼ੀ ਠਹਿਰਾਉਣਾ ਬੰਦ ਕਰੇ ਅਤੇ ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਕਿਸਾਨਾਂ ਨੂੰ ਪਰਾਲੀ ਦੀ ਸੰਭਾਲ ਵਾਸਤੇ ਮੁਆਵਜ਼ਾ ਦੇਵੇ । ਸੰਸਦ ਵਿਚ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਵਾਤਾਵਰਣ, ਜੰਗਲਾਂ ਅਤੇ ਮੌਸਮ ਤਬਦੀਲੀ ਮੰਤਰਾਲਾ ਨੇ ਜ਼ੋਰ ਦੇ ਕੇ ਕਿਹਾ ਹੈ ਕਿ ਦਿੱਲੀ ਵਿਚ ਹਵਾ ਪ੍ਰਦੂਸ਼ਣ ਲਈ ਪਰਾਲੀ ਦਾ ਸਾੜਨਾ ਜ਼ਿੰਮੇਵਾਰ ਨਹੀਂ ਪਰ ਆਪ ਸਰਕਾਰ ਇਸ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੂੰ ਲਗਾਤਾਰ ਦੋਸ਼ੀ ਠਹਿਰਾ ਰਹੀ ਹੈ।

ਉਨ੍ਹਾਂ ਕਿਹਾ ਕਿ ਅਧਿਐਨਾਂ ਨੇ ਸਾਬਤ ਕੀਤਾ ਹੈ ਕਿ ਦਿੱਲੀ ਵਿਚ ਹਵਾ ਦੀ ਕਵਾਲਟੀ ’ਤੇ ਪਰਾਲੀ ਸਾੜਨ ਦਾ ਅਸਰ ਨਾ ਬਰਾਬਰ ਹੈ ਅਤੇ ਉਸਾਰੂ ਗਤੀਵਿਧੀਆਂ, ਇੰਡਸਟਰੀ ਦੇ ਧੂੰਏਂ ਤੇ ਵਾਹਨਾਂ ਦਾ ਪ੍ਰਦੂਸ਼ਣ ਹੀ ਕੌਮੀ ਰਾਜਧਾਨੀ ਵਿਚ ਹਵਾ ਪ੍ਰਦੂਸ਼ਣ ਲਈ ਜ਼ਿੰਮੇਵਾਰ ਹੈ। ਉਨ੍ਹਾਂ ਵਾਤਾਵਰਣ ਮੰਤਰਾਲਾ ਨੂੰ ਕਿਹਾ ਕਿ ਉਹ ਸੱਚ ਸਾਹਮਣੇ ਲਿਆਉਣ ਲਈ ਇਸ ਮਾਮਲੇ ’ਤੇ ਵਾਈਟ ਪੇਪਰ ਜਾਰੀ ਕਰੇ ਅਤੇ ਇਸ ਮਾਮਲੇ ਵਿਚ ਕਿਸਾਨਾਂ ਨੂੰ ਨਾਜਾਇਜ਼ ਨਿਸ਼ਾਨਾ ਬਣਾਇਆ ਜਾਣਾ ਬੰਦ ਹੋਵੇ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਪਰਾਲੀ ਸਾੜਨ ਤੋਂ ਰੋਕਣ ਲਈ ਕਿਸਾਨਾਂ ਨੂੰ ਬਦਲ ਦੇਵੇ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਨੇ ਹਦਾਇਤ ਕੀਤੀ ਸੀ ਕਿ ਕਿਸਾਨਾਂ ਨੂੰ ਪਰਾਲੀ ਦਾ ਪ੍ਰਬੰਧ ਕਰਨ ਵਾਸਤੇ 100 ਰੁਪਏ ਪ੍ਰਤੀ ਕੁਇੰਟਲ ਦਿੱਤਾ ਜਾਵੇ ਪਰ 3 ਸਾਲ ਲੰਘਣ ਮਗਰੋਂ ਹਾਲੇ ਤੱਕ ਇਕ ਪੈਸਾ ਵੀ ਨਹੀਂ ਦਿੱਤਾ ਗਿਆ ਉਲਟਾ ਉਨ੍ਹਾਂ ’ਤੇ ਜੁਰਮਾਨੇ ਲਗਾਏ ਜਾ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇਸ ਖ਼ਤਰਨਾਕ ਬਿਮਾਰੀ ਨਾਲ ਹੋ ਚੁੱਕੀ ਹੈ 15 ਲੋਕਾਂ ਦੀ ਮੌ+ਤ,ਆਉਣ ਲੱਗਦਾ ਹੈ ਅੱਖਾਂ ਚੋਂ ਖੂਨ

ਅਜੇ ਤੱਕ ਕੋਵਿਡ ਦੁਨੀਆ ਤੋਂ ਖਤਮ ਨਹੀਂ ਹੋ ਰਿਹਾ ਹੈ ਅਤੇ ਨਵੇਂ ਵਾਇਰਸ ਵੀ...

ਸੁਖਬੀਰ ਬਾਦਲ ਤੇ ਹਮਲੇ ਤੋਂ ਬਾਅਦ ਵਧਾਈ ਗਈ ਇਸ ਗੁਰੂ ਘਰ ਦੀ ਸੁਰੱਖਿਆ, ਹਰ ਇੱਕ ਤੇ ਰਹੇਗੀ ਬਾਜ਼ ਦੀ ਨਜ਼ਰ

 ਦਰਬਾਰ ਸਾਹਿਬ ਵਿਖੇ ਅੱਜ ਸੁਖਬੀਰ ਸਿੰਘ ਬਾਦਲ ਉੱਤੇ ਇੱਕ ਵਿਅਕਤੀ ਵੱਲੋਂ ਗੋਲੀ ਚਲਾਉਣ ਦੀ...

ਤਾਜ਼ ਮਹਿਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ,ਪੁਲਿਸ ਨੇ ਵਧਾਈ ਚੌਕਸੀ

 ਤਾਜ ਮਹਿਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਸੈਰ-ਸਪਾਟਾ ਵਿਭਾਗ ਨੂੰ ਮੰਗਲਵਾਰ...

ਸੁਖਬੀਰ ਬਾਦਲ ਤੇ ਕਈ ਮਹੀਨਿਆਂ ਤੋਂ ਹਮਲਾ ਕਰਨਾ ਚਾਹੁੰਦਾ ਸੀ ਆਰੋਪੀ,ਜਾਣੋਂ ਕੋਣ ਹੈ ਨਰਾਇਣ ਸਿੰਘ ਚੌੜਾ?

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ...

ਸੁਖਬੀਰ ਬਾਦਲ ਤੇ ਹੋਏ ਹਮਲੇ ਤੇ ਮੁੱਖ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ, ਕਹੀ ਵੱਡੀ ਗੱਲ

ਦਿਨ ਚੜ੍ਹਦੇ ਹੀ ਸ੍ਰੀ ਦਰਬਾਰ ਸਾਹਿਬ ਵਿੱਚ ਸੇਵਾ ਤੇ ਬੈਠੇ ਪੰਜਾਬ ਦੇ ਉਪਮੁਖਮੰਤਰੀ ਸੁਖਬੀਰ...

ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੇ ਪੁੱਤਰ ਕਾਰਤਿਕੇਯ ਸਿੰਘ ਚੌਹਾਨ ਦੀ ਸਗਾਈ ਹੋਈ ਤੈਅ

ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੇ ਵੱਡੇ ਪੁੱਤਰ ਕਾਰਤਿਕੇਯ ਸਿੰਘ ਚੌਹਾਨ ਦੀ ਸਗਾਈ...

ਆਲ ਇੰਡੀਆ ਕਾਂਗਰਸ ਕਮੇਟੀ (AICC) ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਪਹੁੰਚੀ ਸ਼ਿਮਲਾ

ਆਲ ਇੰਡੀਆ ਕਾਂਗਰਸ ਕਮੇਟੀ (AICC) ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਸ਼ਿਮਲਾ ਪਹੁੰਚ ਗਈ ਹੈ।...

ਅੱਜ ਓਡੀਸ਼ਾ ਦੌਰੇ ‘ਤੇ PM ਮੋਦੀ; ਸੁਭਦਰਾ ਯੋਜਨਾ ਦੀ ਕਰਨਗੇ ਸ਼ੁਰੂਆਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 74 ਸਾਲ ਦੇ ਹੋ ਗਏ ਹਨ। ਉਹ ਆਪਣੇ ਜਨਮ...

ਹਰਿਆਣਾ ਵਿਧਾਨਸਭਾ ਚੋਣਾਂ: 1031 ਉਮੀਦਵਾਰ ਚੋਣ ਮੈਦਾਨ ‘ਚ

1559 ਭਰੀਆਂ ਨਾਮਜ਼ਦਗੀਆਂ ਵਿੱਚੋਂ 1221 ਪੜਤਾਲ ਉਪਰੰਤ ਜਾਇਜ਼ ਪਾਏ ਗਏ 1221 ਉਮੀਦਵਾਰਾਂ ਵਿੱਚੋਂ 190 ਉਮੀਦਵਾਰਾਂ...