ਆਮ ਆਦਮੀ ਪਾਰਟੀ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਨੇ 9 ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ ਸੋਮਵਾਰ ਨੂੰ 20 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਗਈ ਸੀ।
ਦੱਸ ਦਈਏ ਕਿ ‘ਆਪ’ ਦੇ ਸੂਬਾ ਪ੍ਰਧਾਨ ਸੁਸ਼ੀਲ ਗੁਪਤਾ ਨੇ ਕਿਹਾ ਸੀ ਕਿ ਅਸੀਂ ਸਾਰੀਆਂ 90 ਸੀਟਾਂ ‘ਤੇ ਉਮੀਦਵਾਰਾਂ ਦਾ ਐਲਾਨ ਕਰਾਂਗੇ। ਉਨ੍ਹਾਂ ਕਿਹਾ ਕਿ ਹਰਿਆਣਾ ਵਿੱਚ ਮੁੱਖ ਮੁਕਾਬਲਾ ਕਾਂਗਰਸ ਅਤੇ ਆਮ ਆਦਮੀ ਪਾਰਟੀ ਦਰਮਿਆਨ ਹੋਵੇਗਾ। ਭਾਜਪਾ ਸਮੇਤ ਹੋਰ ਕੋਈ ਪਾਰਟੀ ਮੁਕਾਬਲੇ ਵਿੱਚ ਨਹੀਂ ਹੈ।