September 8, 2026, 3:52 pm
----------- Advertisement -----------
HomeNewsHaryanaਕਰਨਾਲ 'ਚ ਨੈਸ਼ਨਲ ਹਾਈਵੇਅ 'ਤੇ ਵੱਡਾ ਹਾਦਸਾ; ਟਰਾਲੇ ਨਾਲ ਟਕਰਾਈ ਕਾਰ, ਇਕ...

ਕਰਨਾਲ ‘ਚ ਨੈਸ਼ਨਲ ਹਾਈਵੇਅ ‘ਤੇ ਵੱਡਾ ਹਾਦਸਾ; ਟਰਾਲੇ ਨਾਲ ਟਕਰਾਈ ਕਾਰ, ਇਕ ਵਿਅਕਤੀ ਦੀ ਮੌਤ

Published on

----------- Advertisement -----------

ਕਰਨਾਲ ‘ਚ ਝਿਲਮਿਲ ਢਾਬਾ ਨੇੜੇ ਨੈਸ਼ਨਲ ਹਾਈਵੇ-44 ‘ਤੇ ਵੱਡਾ ਹਾਦਸਾ ਵਾਪਰ ਗਿਆ। ਦੱਸ ਦਈਏ ਕਿ ਇਥੇ ਦਿੱਲੀ ਤੋਂ ਚੰਡੀਗੜ੍ਹ ਵੱਲ ਜਾ ਰਹੀ ਇੱਕ ਕਾਰ ਬੇਕਾਬੂ ਹੋ ਕੇ ਟਰਾਲੇ ਨਾਲ ਜਾ ਟਕਰਾਈ। ਇਸ ਹਾਦਸੇ ‘ਚ ਕਾਰ ‘ਚ ਸਵਾਰ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਡਰਾਈਵਰ ਗੰਭੀਰ ਜ਼ਖਮੀ ਹੋ ਗਿਆ।
ਦੱਸਿਆ ਜਾ ਰਿਹਾ ਹੈ ਕਿ ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਮ੍ਰਿਤਕ ਕਾਰ ‘ਚ ਹੀ ਫਸ ਗਿਆ। ਮੌਕੇ ‘ਤੇ ਪਹੁੰਚੀ ਪੁਲਸ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਲਾਸ਼ ਨੂੰ ਬਾਹਰ ਕੱਢ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਜ਼ਖਮੀ ਡਰਾਈਵਰ ਨੂੰ ਵੀ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਮ੍ਰਿਤਕ ਦੀ ਪਛਾਣ ਅਸ਼ਵਨੀ (39) ਵਾਸੀ ਛੱਤਰਪੁਰ, ਦਿੱਲੀ ਵਜੋਂ ਹੋਈ ਹੈ, ਜੋ ਆਪਣੇ ਦੋਸਤ ਅਮਨ ਨਾਲ ਛੱਤਰਪੁਰ ਤੋਂ ਚੰਡੀਗੜ੍ਹ ਜਾ ਰਿਹਾ ਸੀ। ਜਦੋਂ ਉਹ ਕਰਨਾਲ ਦੇ ਝਿਲਮਿਲ ਢਾਬੇ ਨੇੜੇ ਪਹੁੰਚੇ ਤਾਂ ਟਰਾਲੇ ਦੇ ਅੱਗੇ ਆ ਰਹੇ ਵਾਹਨ ਨੇ ਅਚਾਨਕ ਬ੍ਰੇਕ ਲਗਾ ਦਿੱਤੀ, ਜਿਸ ਕਾਰਨ ਟਰਾਲਾ ਚਾਲਕ ਨੂੰ ਵੀ ਬ੍ਰੇਕ ਲਗਾਉਣੀ ਪਈ। ਇਸ ਦੌਰਾਨ ਕਾਰ ਟਰਾਲੇ ਨਾਲ ਟਕਰਾ ਗਈ ਅਤੇ ਡਰਾਈਵਰ ਦੇ ਨਾਲ ਵਾਲੀ ਸੀਟ ‘ਤੇ ਬੈਠੇ ਅਸ਼ਵਨੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਕਰੀਬ 30 ਮਿੰਟਾਂ ਬਾਅਦ ਬੜੀ ਮਿਹਨਤ ਨਾਲ ਕਾਰ ਦੀ ਖਿੜਕੀ ਤੋੜ ਕੇ ਅਸ਼ਵਨੀ ਦੀ ਲਾਸ਼ ਨੂੰ ਬਾਹਰ ਕੱਢਿਆ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ: ਇੰਡੀਆਨਾ ਪੁਲਿਸ ਨੇ ਪੰਜਾਬੀ ਟਰੱਕ ਡਰਾਇਵਰ ਹਰਪ੍ਰੀਤ ਸਿੰਘ ਕੋਲੋਂ 38 ਲੱਖ ਡਾਲਰ ਮੁੱਲ ਦੀ ਕੋਕੀਨ ਕੀਤੀ ਬਰਾਮਦ

ਟਰੰਪ ਪ੍ਰਸ਼ਾਸਨ ਜਦੋਂ ਇਮੀਗ੍ਰੇਸ਼ਨ ਤੇ ਡਰੱਗ ਖਿਲਾਫ਼ ਸਖ਼ਤ ਰੁਖ ਅਪਣਾ ਰਿਹਾ ਹੈ, ਇਸੇ ਦਰਮਿਆਨ ਇਕ ਪੰਜਾਬੀ ਟਰੱਕ...

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਕੀਤਾ ਤਲਬ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ...

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...