October 2, 2026, 6:32 am
----------- Advertisement -----------
HomeNewsLatest Newsਚੰਡੀਗੜ੍ਹ ਰੇਲਵੇ ਸਟੇਸ਼ਨ 'ਤੇ ਹਰਿਆਣਾ ਨੇ ਫਿਰ ਜਤਾਇਆ ਹੱਕ, ਰੱਖੀ ਆਹ ਵੱਡੀ...

ਚੰਡੀਗੜ੍ਹ ਰੇਲਵੇ ਸਟੇਸ਼ਨ ‘ਤੇ ਹਰਿਆਣਾ ਨੇ ਫਿਰ ਜਤਾਇਆ ਹੱਕ, ਰੱਖੀ ਆਹ ਵੱਡੀ ਮੰਗ

Published on

----------- Advertisement -----------

ਹਰਿਆਣਾ ਨੇ ਇਕ ਵਾਰ ਫਿਰ ਚੰਡੀਗੜ੍ਹ ਰੇਲਵੇ ਸਟੇਸ਼ਨ ‘ਤੇ ਆਪਣਾ ਹੱਕ ਜਤਾਇਆ ਹੈ। ਵਿਧਾਨ ਸਭਾ ਦੇ ਸਪੀਕਰ ਗਿਆਨਚੰਦ ਗੁਪਤਾ ਨੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀਲਾਲ ਪੁਰੋਹਿਤ ਅਤੇ ਮੁੱਖ ਮੰਤਰੀ ਮਨੋਹਰ ਲਾਲ ਨੂੰ ਨਾਮ ਬਦਲਣ ਦੀ ਸਿਫ਼ਾਰਸ਼ ਕੀਤੀ ਹੈ। ਸਪੀਕਰ ਨੇ ਕਿਹਾ ਹੈ ਕਿ ਪੰਚਕੂਲਾ ਅਤੇ ਚੰਡੀਗੜ੍ਹ ਦੋਵੇਂ ਟ੍ਰਾਈਸਿਟੀ ਦੇ ਵੱਡੇ ਸ਼ਹਿਰ ਹਨ, ਇਸ ਲਈ ਚੰਡੀਗੜ੍ਹ ਰੇਲਵੇ ਸਟੇਸ਼ਨ ਦਾ ਨਾਂ ਚੰਡੀਗੜ੍ਹ-ਪੰਚਕੂਲਾ ਰੱਖਿਆ ਜਾਣਾ ਚਾਹੀਦਾ ਹੈ। ਉਨ੍ਹਾਂ ਬਨਵਾਰੀਲਾਲ ਪੁਰੋਹਿਤ ਅਤੇ ਹਰਿਆਣਾ ਦੇ ਮੁੱਖ ਮੰਤਰ ਨੂੰ ਇਹ ਮਾਮਲਾ ਆਪਣੇ ਪੱਧਰ ’ਤੇ ਕੇਂਦਰ ਕੋਲ ਲਿਜਾਣ ਦੀ ਸਿਫ਼ਾਰਸ਼ ਕੀਤੀ।
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਵੀ 2022 ਵਿੱਚ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੂੰ ਪੱਤਰ ਲਿਖ ਕੇ ਚੰਡੀਗੜ੍ਹ ਰੇਲਵੇ ਸਟੇਸ਼ਨ ਦਾ ਨਾਮ ਬਦਲ ਕੇ ਚੰਡੀਗੜ੍ਹ-ਪੰਚਕੂਲਾ ਰੇਲਵੇ ਸਟੇਸ਼ਨ ਕਰਨ ਲਈ ਦਖਲ ਦੇਣ ਦੀ ਮੰਗ ਕੀਤੀ ਹੈ।
ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਰੇਲਵੇ ਸਟੇਸ਼ਨਾਂ ਦੇ ਪੁਨਰ ਵਿਕਾਸ ਲਈ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ 511 ਕਰੋੜ ਰੁਪਏ ਦੀ ਰਾਸ਼ੀ ਅਲਾਟ ਕੀਤੀ ਗਈ ਹੈ। ਇਸ ਰਕਮ ਰਾਹੀਂ ਇਸ ਨੂੰ ਅੰਤਰਰਾਸ਼ਟਰੀ ਪੱਧਰ ਦਾ ਰੇਲਵੇ ਸਟੇਸ਼ਨ ਬਣਾਇਆ ਜਾਵੇਗਾ। ਸਪੀਕਰ ਗਿਆਨ ਚੰਦ ਗੁਪਤਾ ਦਾ ਕਹਿਣਾ ਹੈ ਕਿ ਮੇਰੇ ਲਈ ਇਹ ਮਾਣ ਵਾਲੀ ਗੱਲ ਹੈ ਕਿ ਕੁਝ ਮਹੀਨੇ ਪਹਿਲਾਂ ਇੱਥੋਂ ਵੰਦੇ ਭਾਰਤ ਟਰੇਨ ਵੀ ਸ਼ੁਰੂ ਹੋਈ। ਉਨ੍ਹਾਂ ਕਿਹਾ ਕਿ ਟਰਾਈਸਿਟੀ ਵਿੱਚ ਮੈਟਰੋ ਪ੍ਰਾਜੈਕਟ ਲਿਆਉਣ ਦਾ ਕੰਮ ਚੱਲ ਰਿਹਾ ਹੈ, ਜਿਸ ਦਾ ਇੱਥੋਂ ਦੇ ਲੋਕਾਂ ਨੂੰ ਫਾਇਦਾ ਹੋਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਬਾਈਲਾਂ ’ਤੇ ‘ਟੂੰ-ਟੂੰ’ ਦੇ ਸੁਨੇਹੇ ਆਉਂਦਿਆਂ ਹੀ ਔਰਤਾਂ ਦੇ ਚਿਹਰਿਆਂ ‘ਤੇ ਛਾਈ ਖੁਸ਼ੀ

ਖਡੂਰ ਸਾਹਿਬ, 1 ਅਕਤੂਬਰ:‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 3,000 ਤੋਂ 4,500 ਰੁਪਏ ਸਿੱਧੇ ਖਾਤਿਆਂ ਵਿੱਚ...

ਜਦੋਂ ਸਾਰੇ ਸਬੰਧਤ ਰਿਕਾਰਡ ਐਸਜੀਪੀਸੀ ਕੋਲ ਹੀ ਹਨ ਤਾਂ ਸੀਬੀਆਈ ਜਾਂਚ ਦੀ ਮੰਗ ਕਿਉਂ? – ਬਲਤੇਜ ਪੰਨੂ

ਚੰਡੀਗੜ੍ਹ 1 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਵੀਰਵਾਰ ਨੂੰ ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ...

ਭਾਰਤ ‘ਚ ਲਾਂਚ ਹੋਇਆ Apple Pay, ਬਿਨਾਂ PIN, OTP ਅਤੇ ਕਾਰਡ ਕੱਢੇ ਸਿਰਫ਼ iPhone ਤੋਂ ਹੋਵੇਗੀ ਪੇਮੈਂਟ

 ਐਪਲ ਨੇ ਭਾਰਤ ਵਿੱਚ ਆਪਣੀ ਭੁਗਤਾਨ ਸੇਵਾ, ਐਪਲ ਪੇ, ਲਾਂਚ ਕੀਤੀ ਹੈ। ਆਈਫੋਨ (iPhone...

ਰਾਜਾ ਵੜਿੰਗ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ‘ਤੇ ਲਿੱਖਿਆ – Former President

ਰਾਜਾ ਵੜਿੰਗ ਨੇ 4 ਸਾਲ 5 ਮਹੀਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਤੇ...

ਕਣਕ ਦੇ MSP ’ਚ 25 ਰੁਪਏ ਦਾ ਵਾਧਾ

ਕੇਂਦਰੀ ਕੈਬਨਿਟ ਨੇ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ ਐੱਸ ਪੀ) ਵਿੱਚ 25 ਰੁਪਏ...

ਪੰਜਾਬ ਸਰਕਾਰ ਵਲੋਂ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ਕਾਰਨ ਦੱਸੋ ਨੋਟਿਸ ਜਾਰੀ

ਪੰਜਾਬ ਸਰਕਾਰ ਵਲੋਂ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ਕਾਰਨ ਦੱਸੋ ਨੋਟਿਸ ਜਾਰੀ...

ਤਿਉਹਾਰੀ ਸੀਜ਼ਨ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ, ਵਪਾਰਕ ਗੈਸ ਸਿਲੰਡਰ ਹੋਇਆ ਮਹਿੰਗਾ

ਤਿਉਹਾਰੀ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਮਹਿੰਗਾਈ ਦਾ ਝਟਕਾ ਲੱਗਾ ਹੈ। 1 ਅਕਤੂਬਰ...

ਕਾਂਗਰਸ ਹਾਈ ਕਮਾਂਡ ਵੱਲੋਂ ਰਾਜਾ ਵੜਿੰਗ ਅੱਜ ਦਿੱਲੀ ਤਲਬ 

ਕਾਂਗਰਸ ਹਾਈ ਕਮਾਨ ਨੇ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ...