ਅੱਜ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਜਨਮ ਦਿਨ ਹੈ। ਇਸ ਮੌਕੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ ‘ਤੇ ਪੂਜਾ ਅਤੇ ਹਵਨ ਦਾ ਆਯੋਜਨ ਕੀਤਾ ਜਾਵੇਗਾ। ਇਸ ਦੇ ਨਾਲ ਹੀ ਸੀਐਮ ਮਨੋਹਰ ਲਾਲ ਦੇ ਜਨਮ ਦਿਨ ‘ਤੇ ਵਧਾਈਆਂ ਦਾ ਦੌਰ ਵੀ ਸ਼ੁਰੂ ਹੋ ਗਿਆ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਜਨਮਦਿਨ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਹਨ ਅਤੇ ਉਨ੍ਹਾਂ ਦੀ ਚੰਗੀ ਸਿਹਤ ਦੀ ਕਾਮਨਾ ਕੀਤੀ ਹੈ।
ਅਮਿਤ ਸ਼ਾਹ ਨੇ ਟਵੀਟ ਕਰ ਲਿਖਿਆ ਕਿ ” ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਜੀ ਨੂੰ ਜਨਮ ਦਿਨ ਮੁਬਾਰਕ। ਮੋਦੀ ਜੀ ਦੀ ਰਹਿਨੁਮਾਈ ਹੇਠ, ਤੁਸੀਂ ਆਪਣੀ ਕੁਸ਼ਲ ਅਗਵਾਈ ਨਾਲ ਲੋਕਾਂ ਲਈ ਲੋਕ ਭਲਾਈ ਸ਼ਾਸਨ ਯਕੀਨੀ ਬਣਾ ਕੇ ਸੂਬੇ ਨੂੰ ਤਰੱਕੀ ਦੀਆਂ ਨਵੀਆਂ ਉਚਾਈਆਂ ‘ਤੇ ਲਿਜਾ ਰਹੇ ਹੋ। ਮੈਂ ਤੁਹਾਡੀ ਚੰਗੀ ਸਿਹਤ ਅਤੇ ਲੰਬੀ ਉਮਰ ਲਈ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ।” ਦੱਸ ਦਈਏ ਕਿ ਅਮਿਤ ਸ਼ਾਹ ਤੋਂ ਇਲਾਵਾ ਯੂਪੀ ਦੇ ਸੀਐਮ ਯੋਗੀ ਆਦਿਤਿਆਨਾਥ ਅਤੇ ਐਮਪੀ ਸੀਐਮ ਸ਼ਿਵਰਾਜ ਸਿੰਘ ਚੌਹਾਨ ਨੇ ਵੀ ਟਵੀਟ ਕਰਕੇ ਉਨ੍ਹਾਂ ਨੂੰ ਜਨਮਦਿਨ ਦੀ ਵਧਾਈ ਦਿੱਤੀ ਹੈ।
----------- Advertisement -----------
ਹਰਿਆਣਾ ਸੀ.ਐਮ ਮਨੋਹਰ ਲਾਲ ਦੇ ਜਨਮ ਦਿਨ ‘ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ ਇਨ੍ਹਾਂ ਲੋਕਾਂ ਨੇ ਦਿੱਤੀ ਵਧਾਈ
Published on
----------- Advertisement -----------

----------- Advertisement -----------