ਹਰਿਆਣਾ ‘ਚ 5 ਅਕਤੂਬਰ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਨੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਵਿੱਚ ਮਲਿਕਾਅਰਜੁਨ ਖੜਗੇ, ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਵਾਡਰਾ ਸਮੇਤ ਕੁੱਲ 40 ਨਾਮ ਸ਼ਾਮਲ ਹਨ।

ਇਨ੍ਹਾਂ ਤੋਂ ਇਲਾਵਾ ਭੂਪੇਂਦਰ ਸਿੰਘ ਹੁੱਡਾ, ਕੁਮਾਰੀ ਸ਼ੈਲਜਾ, ਰਣਦੀਪ ਸਿੰਘ ਸੁਰਜੇਵਾਲਾ, ਵਿਨੇਸ਼ ਫੋਗਾਟ, ਬਜਰੰਗ ਪੂਨੀਆ ਦੇ ਨਾਂ ਵੀ 40 ਆਗੂਆਂ ਵਿੱਚ ਸ਼ਾਮਲ ਹਨ। ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਅਤੇ ਚਰਨਜੀਤ ਸਿੰਘ ਚੰਨੀ ਵੀ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਸ਼ਾਮਲ ਹਨ।
ਸੂਚੀ ਵਿੱਚ ਹੋਰ ਸੀਨੀਅਰ ਨੇਤਾਵਾਂ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਪ੍ਰਤਾਪ ਸਿੰਘ ਬਾਜਵਾ, ਪਵਨ ਖੇੜਾ, ਦੀਪੇਂਦਰ ਸਿੰਘ ਹੁੱਡਾ, ਰਾਜੀਵ ਸ਼ੁਕਲਾ, ਸੁਪ੍ਰੀਆ ਸ਼੍ਰੀਨੇਤ, ਸ਼੍ਰੀਨਿਵਾਸ ਬੀਵੀ ਅਤੇ ਸੁਭਾਸ਼ ਬੱਤਰਾ ਵੀ ਸ਼ਾਮਲ ਹਨ। ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ ਲਈ 5 ਅਕਤੂਬਰ ਨੂੰ ਵੋਟਾਂ ਪੈਣਗੀਆਂ ਅਤੇ 8 ਅਕਤੂਬਰ ਨੂੰ ਵੋਟਾਂ ਦੀ ਗਿਣਤੀ ਹੋਵੇਗੀ।