September 30, 2026, 8:40 pm
----------- Advertisement -----------
HomeNewsNational-Internationalਹਰਿਆਣਾ ਨੇ ਅਪਰਾਧਿਕ ਮਾਮਲਿਆਂ 'ਚ ਪੰਜਾਬ ਨੂੰ ਪਛਾੜਿਆ

ਹਰਿਆਣਾ ਨੇ ਅਪਰਾਧਿਕ ਮਾਮਲਿਆਂ ‘ਚ ਪੰਜਾਬ ਨੂੰ ਪਛਾੜਿਆ

Published on

----------- Advertisement -----------

ਹਰਿਆਣਾ ਵਿੱਚ ਅਪਰਾਧਿਕ ਮਾਮਲੇ ਪੰਜਾਬ ਨਾਲੋਂ ਦੋ ਗੁਣਾ ਵੱਧ ਗਏ ਹਨ। ਸਰਕਾਰੀ ਅੰਕੜਿਆਂ ਮੁਤਾਬਿਕ ਹਰਿਆਣਾ ਵਿੱਚ ਸਾਲ 2020 ਦੇ ਮੁਕਾਬਲੇ 2021 ਵਿੱਚ 8000 ਤੋਂ ਵੱਧ ਕੇਸਾਂ ਦਾ ਵਾਧਾ ਹੋਇਆ ਹੈ। ਜਿਕਰਯੋਗ ਹੈ ਕਿ ਸਾਲ 2020 ਵਿੱਚ ਅਪਰਾਧਿਕ ਮਾਮਲੇ 1,03,276 ਸਨ ਜਦ ਕਿ ਸਾਲ 2021 ਵਿੱਚ 1,12,677 ਅਪਰਾਧਿਕ ਮਾਮਲੇ ਦਰਜ ਕੀਤੇ ਗਏ ਹਨ। ਇਸ ਦੇ ਨਾਲ ਹੀ ਸਾਲ 2020 ਵਿਚ ਸਥਾਨਕ ਤੇ ਵਿਸ਼ੇਸ਼ ਮਾਮਲੇ ਵੀ 89,119 ਸਨ, ਪਰ 2021 ਵਿਚ ਇਨ੍ਹਾਂ ਦੀ ਗਿਣਤੀ ਵਧ ਕੇ 93,744 ਹੋ ਗਈ।
ਇਸ ਦੇ ਨਾਲ ਹੀ ਜੇਕਰ ਪੰਜਾਬ ਦੀ ਗੱਲ ਕੀਤੀ ਜਾਵੇ ਤਾਂ ਪੰਜਾਬ ‘ਚ ਸਾਲ 2019 ‘ਚ 44697 ਤੇ ਸਾਲ 2020 ‘ਚ 49870 ਮਾਮਲੇ ਦਰਜ ਕੀਤੇ ਗਏ ਸਨ। ਸਾਲ 2020 ਵਿੱਚ ਹਰਿਆਣਾ ਆਈਪੀਸੀ ਮਾਮਲਿਆਂ ਵਿਚ ਦੇਸ਼ ਵਿੱਚ 16ਵੇਂ ਨੰਬਰ ‘ਤੇ ਸੀ। ਸਰਕਾਰ ਵੱਲੋਂ ਇਹ ਅੰਕੜੇ ਹਰਿਆਣਾ ਵਿਧਾਨ ਸਭਾ ਵਿੱਚ ਰੱਖੇ ਗਏ ਹਨ।
ਹਰਿਆਣਾ ਵਿੱਚ, ਗੁਰੂਗ੍ਰਾਮ ਵਿੱਚ ਸਭ ਤੋਂ ਵੱਧ 13,161 ਅਪਰਾਧ ਦੇ ਮਾਮਲੇ ਹਨ, ਜਦੋਂਕਿ ਫਰੀਦਾਬਾਦ ਵਿੱਚ 9,751 ਹਨ। ਇਸ ਤੋਂ ਬਾਅਦ ਕਰਨਾਲ ‘ਚ 7563, ਪਾਣੀਪਤ ‘ਚ 6971, ਹਿਸਾਰ ‘ਚ 6281 ਮਾਮਲੇ ਦਰਜ ਕੀਤੇ ਗਏ ਹਨ। ਦੱਸ ਦਈਏ ਕਿ ਸਭ ਤੋਂ ਘੱਟ ਮਾਮਲੇ 1064 ਦੇ ਚਰਖੀ ਦਾਦਰੀ ਵਿੱਚ ਸਾਹਮਣੇ ਆਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਧਮਕੀ ਨਿਕਲੀ ਅਫਵਾਹ, DCP ਨੇ ਮਾਪਿਆਂ ਤੇ ਵਿਦਿਆਰਥੀਆਂ ਨੂੰ ਨਾ ਘਬਰਾਉਣ ਦੀ ਅਪੀਲ

ਅੰਮ੍ਰਿਤਸਰ ਦੇ ਸਕੂਲਾਂ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ...

ਪਹਿਲੀ ਪੇਸ਼ੀ ‘ਚ ‘ਆਲ ਇਜ਼ ਵੈੱਲ’ ਕਹਿਣ ਵਾਲੀ ਮਹਿਲਾ ਇੰਸਪੈਕਟਰ ਦੇ ਦੂਜੀ ਪੇਸ਼ੀ ’ਚ ਬਦਲੇ ਸੁਰ

ਰਿਸ਼ਵਤ ਦੇ ਦੋਸ਼ਾਂ ਵਿੱਚ ਘਿਰੀ ਮਹਿਲਾ ਪੁਲੀਸ ਇੰਸਪੈਕਟਰ ਦਾ ਮਿਜ਼ਾਜ ਦੋ ਦਿਨਾਂ ਵਿੱਚ ਹੀ...

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਐਕਸ਼ਨ, SGPC ਮੈਂਬਰ ਮਿੱਠੂ ਸਿੰਘ ਕਾਨੇਕੇ ਤੇ ਜਸਵੰਤ ਸਿੰਘ ਪੁੜੈਣ ਨੂੰ ਕੀਤਾ ਤਲਬ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੋ ਮੈਂਬਰਾਂ ਖ਼ਿਲਾਫ਼ ਵੱਡਾ...

18 ਸਾਲਾ ਪ੍ਰੇਮਿਕਾ ਨੇ ਆਪਣੇ 19 ਸਾਲਾ ਪ੍ਰੇਮੀ ਦਾ ਕਰਵਾਇਆ ਕਤਲ, ਵਾਰਦਾਤ ਨੂੰ ਦਿੱਤਾ ਸੜਕ ਹਾਦਸੇ ਦਾ ਰੂਪ

ਗੁਰਦਾਸਪੁਰ ‘ਚ ਇੱਕ ਪ੍ਰੇਮਿਕਾ ਵੱਲੋਂ ਆਪਣੇ ਪ੍ਰੇਮੀ ਨੂੰ ਰਸਤੇ ਤੋਂ ਹਟਾਉਣ ਲਈ ਉਸ ਦਾ...

₹6,000 ਕਰੋੜ ਦੇ ਡਰੱਗ ਮਾਮਲੇ ’ਚ SIT ਦਾ ਐਕਸ਼ਨ, ਮਜੀਠੀਆ ਨੂੰ ਸੰਮਨ

6,000 ਕਰੋੜ ਰੁਪਏ ਦੇ ਡਰੱਗ ਮਾਮਲੇ ਵਿੱਚ ਬੁੱਧਵਾਰ ਨੂੰ ਵਿਸ਼ੇਸ਼ ਜਾਂਚ ਟੀਮ (SIT) ਨੇ...

 ਬ੍ਰਿਟਿਸ਼ ਸਿੱਖ ਨੌਜਵਾਨ Vikram Digwa ਨੂੰ ਉਮਰ ਕੈਦ ਦੀ ਸਜ਼ਾ ਖ਼ਿਲਾਫ਼ ਅਪੀਲ ਦੀ ਇਜਾਜ਼ਤ

ਦੱਖਣ-ਪੂਰਬੀ ਇੰਗਲੈਂਡ ਵਿੱਚ 18 ਸਾਲਾ ਵਿਦਿਆਰਥੀ ਨੂੰ ਚਾਕੂ ਮਾਰ ਕੇ ਕਤਲ ਕਰਨ ਦੇ ਮਾਮਲੇ...

ਪਹਿਲੀ ਪੇਸ਼ੀ ‘ਚ ‘ਆਲ ਇਜ਼ ਵੈੱਲ’ ਕਹਿਣ ਵਾਲੀ ਮਹਿਲਾ ਇੰਸਪੈਕਟਰ ਦੇ ਦੂਜੀ ਪੇਸ਼ੀ ’ਚ ਬਦਲੇ ਸੁਰ

ਰਿਸ਼ਵਤ ਦੇ ਦੋਸ਼ਾਂ ਵਿੱਚ ਘਿਰੀ ਮਹਿਲਾ ਪੁਲੀਸ ਇੰਸਪੈਕਟਰ ਦਾ ਮਿਜ਼ਾਜ ਦੋ ਦਿਨਾਂ ਵਿੱਚ ਹੀ...

 ਸਰਕਾਰੀ ਸਕੂਲਾਂ ਦੇ ਸਮੇਂ ’ਚ ਬਦਲਾਅ, ਜਾਣੋ ਨਵਾਂ ਟਾਈਮ

ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਦੇ ਸਮੇਂ ਵਿੱਚ ਕੱਲ੍ਹ ਯਾਨੀ 1 ਅਕਤੂਬਰ ਤੋਂ ਬਦਲਾਅ...

‘ਵਾਰਿਸ ਪੰਜਾਬ ਦੇ’ ਦੀ ਪਾਰਟੀ ਰਜਿਸਟ੍ਰੇਸ਼ਨ ’ਤੇ ECI ਨੇ ਉਠਾਏ ਸਵਾਲ

ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਾਲੇ ਸਿਆਸੀ ਸੰਗਠਨ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਸਿਆਸੀ...