June 9, 2026, 2:41 am
----------- Advertisement -----------
HomeNewsBreaking Newsਹਰਿਆਣਾ ਨੇ ਵੱਖਰੀ ਵਿਧਾਨ ਸਭਾ ਬਣਾਉਣ ਲਈ ਜ਼ਮੀਨ ਦੀ ਕੀਤੀ ਮੰਗ, UT...

ਹਰਿਆਣਾ ਨੇ ਵੱਖਰੀ ਵਿਧਾਨ ਸਭਾ ਬਣਾਉਣ ਲਈ ਜ਼ਮੀਨ ਦੀ ਕੀਤੀ ਮੰਗ, UT Adviser ਨੂੰ ਲਿਖੀ ਚਿੱਠੀ

Published on

----------- Advertisement -----------

ਚੰਡੀਗੜ੍ਹ, 19 ਨਵੰਬਰ, 2022: ਹਰਿਆਣਾ ਸਰਕਾਰ ਨੇ ਯੂਟੀ ਪ੍ਰਸ਼ਾਸਨ ਤੋਂ ਆਪਣੀ ਵੱਖਰੀ ਵਿਧਾਨ ਸਭਾ ਦੀ ਉਸਾਰੀ ਲਈ ਚੰਡੀਗੜ੍ਹ ਵਿੱਚ ਜ਼ਮੀਨ ਦੀ ਮੰਗ ਕੀਤੀ ਹੈ। ਇਸ ਦੇ ਲਈ ਹਰਿਆਣਾ ਨੇ UT Adviser ਨੂੰ ਚਿੱਠੀ ਲਿਖ 10 ਏਕੜ ਜ਼ਮੀਨ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਹਰਿਆਣਾ ਨੇ UT Adviser ਨੂੰ ਜਗ੍ਹਾ ਵੀ ਦੱਸੀ ਹੈ ਜਿਥੇ ਵਿਧਾਨ ਸਭਾ ਬਣਾਈ ਜਾ ਸਕਦੀ ਹੈ।

ਚੰਡੀਗੜ੍ਹ ਵਿੱਚ ਜ਼ਮੀਨ ਦੀ ਮੰਗ ਲਈ ਮੁੱਖ ਸਕੱਤਰ ਵੱਲੋਂ ਯੂਟੀ ਐਡਵਾਈਜ਼ਰ ਧਰਮਪਾਲ ਨੂੰ ਪੱਤਰ ਲਿਖਿਆ ਗਿਆ ਹੈ। ਜਿਸ ‘ਚ ਮੱਧ ਮਾਰਗ-ਰੇਲਵੇ ਸਟੇਸ਼ਨ ਰੋਡ ਜੰਕਸ਼ਨ ਦੀ ਟ੍ਰੈਫਿਕ ਲਾਈਟਾਂ ਦੇ ਨਾਲ ਲੱਗਦੀ 10 ਏਕੜ ਜ਼ਮੀਨ ਸਰਕਾਰ ਨੇ ਮੰਗੀ ਹੈ।

ਜੂਨ ਵਿੱਚ, ਹਰਿਆਣਾ ਸਰਕਾਰ ਨੇ ਇੱਕ ਮੀਟਿੰਗ ਵਿੱਚ ਯੂਟੀ ਪ੍ਰਸ਼ਾਸਨ ਨੂੰ ਬੇਨਤੀ ਕੀਤੀ ਸੀ ਕਿ ਉਹ ਆਪਣੀ ਵਿਧਾਨ ਸਭਾ ਭਵਨ ਦੀ ਉਸਾਰੀ ਲਈ ਜ਼ਮੀਨ ਦੇ ਬਦਲੇ ਜ਼ਮੀਨ ਦੇ ਆਧਾਰ ‘ਤੇ 10 ਏਕੜ ਜਗ੍ਹਾ ਉਨ੍ਹਾਂ ਨੂੰ ਉਪਲਬਧ ਕਰਵਾਏ। ਇਹ ਵੀ ਚਰਚਾ ਹੋਈ ਕਿ ਹਰਿਆਣਾ ਸਰਕਾਰ ਯੂ.ਟੀ. ਨੂੰ ਬਰਾਬਰ ਮੁੱਲ ਦੀ ਜ਼ਮੀਨ ਦੀ ਪੇਸ਼ਕਸ਼ ਕਰਕੇ ਜ਼ਮੀਨ ਦੀ ਅਦਾਇਗੀ ਕਰੇਗੀ।

ਹਾਲ ਹੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਉੱਤਰੀ ਜ਼ੋਨਲ ਕੌਂਸਲ ਦੀ 30ਵੀਂ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਐਲਾਨ ਕੀਤਾ ਸੀ ਕਿ ਹਰਿਆਣਾ ਨੂੰ ਵੱਖਰੀ ਵਿਧਾਨ ਸਭਾ ਇਮਾਰਤ ਲਈ ਚੰਡੀਗੜ੍ਹ ਵਿੱਚ ਜ਼ਮੀਨ ਦਿੱਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ*

* *ਚੰਡੀਗੜ੍ਹ/ਅਮਰਗੜ੍ਹ/ਮਾਲੇਰਕੋਟਲਾ, 8 ਜੂਨ:*ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ...

 ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਚੰਡੀਗੜ੍ਹ, 8 ਜੂਨ:ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਇੱਕ...

’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ; 8 ਜੂਨ 2026:ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਵਿੱਚ ਇੱਕ ਹੋਰ ਮੀਲ ਪੱਥਰ ਕਾਇਮ...

ਮਾਨ ਸਰਕਾਰ ਨੇ ਸ਼ੁਰੂ ਕੀਤਾ ‘ਮਿਸ਼ਨ ਕਲੀਨ ਪੰਜਾਬ’

ਮਾਨ ਸਰਕਾਰ ਨੇ ਮਿਸ਼ਨ ਕਲੀਨ ਪੰਜਾਬ ਸ਼ੁਰੂ ਕੀਤਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ...

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...