September 5, 2026, 11:54 am
----------- Advertisement -----------
HomeNewsHaryanaਹਰਿਆਣਾ ਦੇ ਜੀਂਦ 'ਚ ਦਰਦਨਾਕ ਸੜਕ ਹਾਦਸਾ; ਗੋਗਾਮੈਂੜੀ ਧਾਮ ਜਾਂਦੇ 8 ਸ਼ਰਧਾਲੂਆਂ...

ਹਰਿਆਣਾ ਦੇ ਜੀਂਦ ‘ਚ ਦਰਦਨਾਕ ਸੜਕ ਹਾਦਸਾ; ਗੋਗਾਮੈਂੜੀ ਧਾਮ ਜਾਂਦੇ 8 ਸ਼ਰਧਾਲੂਆਂ ਦੀ ਮੌਤ

Published on

----------- Advertisement -----------

ਹਰਿਆਣਾ ਦੇ ਜੀਂਦ ‘ਚ ਹਿਸਾਰ-ਚੰਡੀਗੜ੍ਹ ਹਾਈਵੇ ‘ਤੇ ਸਥਿਤ ਪਿੰਡ ਬਿਧਰਾਣਾ ਨੇੜੇ ਸੋਮਵਾਰ-ਮੰਗਲਵਾਰ ਦੀ ਦਰਮਿਆਨੀ ਰਾਤ ਕਰੀਬ 1 ਵਜੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ। ਹਾਦਸੇ ‘ਚ 8 ਲੋਕਾਂ ਦੀ ਮੌਤ ਹੋਣ ਦੀ ਖਬਰ ਹੈ। ਜਦਕਿ 10 ਦੇ ਕਰੀਬ ਜ਼ਖਮੀ ਦੱਸੇ ਜਾ ਰਹੇ ਹਨ। ਜ਼ਖਮੀਆਂ ਦਾ ਇਲਾਜ ਜਾਰੀ ਹੈ। ਦੱਸਿਆ ਜਾ ਰਿਹਾ ਹੈ ਕਿ ਟਰੱਕ ਨੇ ਅੱਗੇ ਜਾ ਰਹੇ ਟਾਟਾ ਮੈਜਿਕ ਨੂੰ ਟੱਕਰ ਮਾਰ ਦਿੱਤੀ। ਜਿਸ ਤੋਂ ਬਾਅਦ ਮੈਜਿਕ ਸੜਕ ਕਿਨਾਰੇ ਪਲਟ ਗਿਆ। ਇਸ ਹਾਦਸੇ ‘ਚ ਟਾਟਾ ਮੈਜਿਕ ‘ਚ ਸਵਾਰ 8 ਸ਼ਰਧਾਲੂਆਂ ਦੀ ਮੌਤ ਹੋ ਗਈ ਹੈ।
ਪੁਲਿਸ ਦੀ ਸ਼ੁਰੂਆਤੀ ਜਾਂਚ ਦੇ ਅਨੁਸਾਰ, ਕੁਰੂਕਸ਼ੇਤਰ ਦੇ ਪਿੰਡ ਮਰਖੇੜੀ ਦੇ ਕੁਝ ਲੋਕ ਸੋਮਵਾਰ ਸ਼ਾਮ ਨੂੰ ਟਾਟਾ ਮੈਜਿਕ ਵਿੱਚ ਰਾਜਸਥਾਨ ਦੇ ਗੋਗਾਮੈਂੜੀ ਧਾਮ ਦੇ ਦਰਸ਼ਨ ਕਰਨ ਜਾ ਰਹੇ ਸਨ। ਜਦੋਂ ਉਹ ਪਿੰਡ ਬਿਧਰਾਣਾ ਨੇੜੇ ਪਹੁੰਚੇ ਤਾਂ ਪਿੱਛੇ ਤੋਂ ਇੱਕ ਤੇਜ਼ ਰਫ਼ਤਾਰ ਟਰੱਕ ਆ ਗਿਆ। ਜਿਸਨੇ ਨੇ ਟਾਟਾ ਮੈਜਿਕ ਗੱਡੀ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਮੈਜਿਕ ਅਸੰਤੁਲਿਤ ਹੋ ਕੇ ਸੜਕ ਕਿਨਾਰੇ ਪਏ ਟੋਇਆਂ ਵਿੱਚ ਪਲਟ ਗਿਆ।
ਹਾਦਸੇ ਦੀ ਸੂਚਨਾ ਮਿਲਦੇ ਹੀ ਜਦ ਪੁਲੀਸ ਟੀਮ ਮੌਕੇ ’ਤੇ ਪੁੱਜੀ ਤਾਂ ਉਥੇ ਸ਼ਰਧਾਲੂਆਂ ਦੇ ਭਾਂਡੇ ਅਤੇ ਖਾਣ-ਪੀਣ ਦਾ ਸਾਮਾਨ ਖਿੱਲਰਿਆ ਪਿਆ ਸੀ। ਉੱਥੇ ਲੋਕ ਖੂਨ ਨਾਲ ਲੱਥਪੱਥ ਦਰਦ ਨਾਲ ਚੀਕ ਰਹੇ ਸਨ। ਇਕ-ਇਕ ਕਰਕੇ 7 ਐਂਬੂਲੈਂਸਾਂ ਮੌਕੇ ‘ਤੇ ਪਹੁੰਚੀਆਂ। ਲੋਕਾਂ ਨੇ ਤੁਰੰਤ ਸਿਵਲ ਹਸਪਤਾਲ ਨਰਵਾਣਾ ਪਹੁੰਚਾਇਆ। ਉੱਥੇ ਡਾਕਟਰਾਂ ਨੇ 7 ਲੋਕਾਂ ਨੂੰ ਮ੍ਰਿਤਕ ਐਲਾਨ ਦਿੱਤਾ। ਬਾਕੀ ਜ਼ਖਮੀਆਂ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਅਗਰੋਹਾ ਮੈਡੀਕਲ ਕਾਲਜ ਰੈਫਰ ਕਰ ਦਿੱਤਾ ਗਿਆ। ਉਥੇ ਇਲਾਜ ਦੌਰਾਨ ਇਕ ਹੋਰ ਵਿਅਕਤੀ ਦੀ ਮੌਤ ਹੋ ਗਈ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗਵੰਤ ਮਾਨ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਜਨਮ ਅਸ਼ਟਮੀ ਦਾ ਤੋਹਫ਼ਾ, ਮਹਿੰਗਾਈ ਭੱਤਾ ਵਧਾ ਕੇ 60 ਫ਼ੀਸਦ ਕੀਤਾ ਜਾਵੇਗਾ 

ਚੰਡੀਗੜ੍ਹ, 4 ਸਤੰਬਰ:ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਜਨਮ ਅਸ਼ਟਮੀ ਦਾ ਤੋਹਫ਼ਾ ਦਿੰਦਿਆਂ ਮੁੱਖ ਮੰਤਰੀ...

ਈ-ਕੇਵਾਈਸੀ ਤੋਂ ਬਾਅਦ ਮੁੱਖ ਮੰਤਰੀ ਸਿਹਤ ਯੋਜਨਾ ਦੇ ਲਾਭਪਾਤਰੀ ਹੁਣ ਆਨਲਾਈਨ ਡਾਊਨਲੋਡ ਕਰ ਸਕਣਗੇ ਹੈਲਥ ਕਾਰਡ

ਚੰਡੀਗੜ੍ਹ; 04 ਸਤੰਬਰ 2026:ਪੰਜਾਬ ਦੀ ਮੁੱਖ ਮੰਤਰੀ ਸਿਹਤ ਯੋਜਨਾ (ਐਮਐਮਐਸਵਾਈ) ਨਾਗਰਿਕ-ਕੇਂਦਰਿਤ ਸਿਹਤ ਸੇਵਾਵਾਂ ਦੀ...

ਭਾਰਤੀ ਮੂਲ ਦਾ ਅਮਰੀਕੀ FBI ਦੀ ਮੋਸਟ ਵਾਂਟੇਡ ਸੂਚੀ ’ਚ!,ਮੰਜੀਤ ਸਿੰਘ ਬੇਦੀ ’ਤੇ 6...

ਗਾਇਕ ਬਲਜੀਤ ਸਿੰਘ ਦੀ ਘਰ ਵਿੱਚੋਂ ਲਾਸ਼ ਮਿਲੀ

ਥਾਣਾ ਸੁਧਾਰ ਅਧੀਨ ਪੱਤੀ ਧਾਲੀਵਾਲ ਵਿੱਚ ਅੱਜ ਸਵੇਰੇ ਗਾਇਕ ਤੇ ਗੀਤਕਾਰ ਬਲਜੀਤ ਸਿੰਘ ਦੀ...

ਪੰਜਾਬੀ ਮੂਲ ਦਾ ਪੁਲੀਸ ਅਧਿਕਾਰੀ ਅਤੇ ਚੈਰਿਟੀ ਮੁਖੀ Kal Dosanjh ਧੋਖਾਧੜੀ ਦੇ ਦੋਸ਼ ਹੇਠ ਗ੍ਰਿਫ਼ਤਾਰ

 ਵੈਨਕੂਵਰ ਪੁਲੀਸ ਨੇ ਪੰਜਾਬੀ ਮੂਲ ਦੇ ਆਪਣੇ ਹੀ ਇੱਕ ਪੁਲੀਸ ਅਧਿਕਾਰੀ ਅਤੇ ਨੌਜਵਾਨਾਂ ਦੀ...

ਪੁਣੇ ‘ਚ ਡਿਊਟੀ ਦੌਰਾਨ ਪੰਜਾਬ ਦਾ ਫ਼ੌਜੀ ਹੋਇਆ ਸ਼ਹੀਦ, ਜੱਦੀ ਪਿੰਡ ਦਿਆਲਪੁਰਾ ‘ਚ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਸਸਕਾਰ

ਭਾਰਤੀ ਫੌਜ ਦੇ ਜਵਾਨ ਜਗਤਾਰ ਸਿੰਘ (41) ਦੀ ਮਹਾਰਾਸ਼ਟਰ (ਪੁਣੇ) ਵਿੱਚ ਡਿਊਟੀ ਦੌਰਾਨ ਇੱਕ...

CM ਮਾਨ ਦੀ ਪਤਨੀ ਦਾ ਵੱਡਾ ਐਕਸ਼ਨ, ਖਹਿਰਾ ਤੇ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ; ਕਿਹਾ- 24 ਘੰਟਿਆਂ ‘ਚ ਮੰਗਣ ਮੁਆਫ਼ੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ...

ਪੰਜਾਬ 2007-17 ਦਾ ਜੰਗਲ ਰਾਜ ਨਹੀਂ ਭੁੱਲਿਆ, ਅਕਾਲੀਆਂ ਕੋਲ ਲੋਕਾਂ ਨੂੰ ਭਾਸ਼ਣ ਦੇਣ ਦਾ ਕੋਈ ਨੈਤਿਕ ਅਧਿਕਾਰ ਨਹੀਂ: ਬਲਤੇਜ ਪੰਨੂ

ਚੰਡੀਗੜ੍ਹ 3 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵੀਰਵਾਰ...

ਸੇਖੋਂ ਦੇ ‘ਆਪ’ ’ਚ ਸ਼ਾਮਲ ਹੋਣ ਦੀਆਂ ਚਰਚਾਵਾਂ; ਜ਼ੀਰਾ ਦੀਸਿਆਸਤ ਵਿੱਚ ਹੋ ਸਕਦਾ ਵੱਡਾ ਮੋੜ

ਸਰਹੱਦੀ ਜ਼ਿਲ੍ਹੇ ਦੇ ਜ਼ੀਰਾ ਉਪ-ਮੰਡਲ ਵਿੱਚ ਸਿਆਸੀ ਸਮੀਕਰਨਾਂ ਨੂੰ ਵੱਡੇ ਪੱਧਰ ’ਤੇ ਬਦਲ ਸਕਣ ਵਾਲੇ...