October 1, 2026, 11:14 pm
----------- Advertisement -----------
HomeNewsHaryanaਭਿਵਾਨੀ 'ਚ ਤੇਂਦੂਏ ਦੇ ਦਾਖਲ ਹੋਣ 'ਤੇ ਲੋਕਾਂ 'ਚ ਦਹਿਸ਼ਤ ਦਾ ਮਾਹੌਲ;...

ਭਿਵਾਨੀ ‘ਚ ਤੇਂਦੂਏ ਦੇ ਦਾਖਲ ਹੋਣ ‘ਤੇ ਲੋਕਾਂ ‘ਚ ਦਹਿਸ਼ਤ ਦਾ ਮਾਹੌਲ; ਪ੍ਰਸ਼ਾਸਨ ਨੇ ਵੀਡੀਓ ਜਾਰੀ ਕਰ ਕੀਤਾ Alert

Published on

----------- Advertisement -----------

ਹਰਿਆਣਾ ਦੇ ਭਿਵਾਨੀ ‘ਚ ਵੀਰਵਾਰ ਸਵੇਰੇ ਤੇਂਦੂਏ ਦੇ ਦਾਖਲ ਹੋਣ ਤੋਂ ਬਾਅਦ ਹੜਕੰਪ ਮਚ ਗਿਆ। ਪਿੰਡ ਨੇੜੇ ਤੇਂਦੁਏ ਨੂੰ ਦੇਖ ਕੇ ਪਿੰਡ ਵਾਸੀਆਂ ਨੇ ਇਸ ਦੀ ਵੀਡੀਓ ਬਣਾ ਲਈ। ਜਿਸ ਨੂੰ ਤੁਰੰਤ ਜ਼ਿਲ੍ਹਾ ਪ੍ਰਸ਼ਾਸਨ ਨੂੰ ਭੇਜ ਦਿੱਤਾ ਗਿਆ। ਇਸ ਤੋਂ ਬਾਅਦ ਪ੍ਰਸ਼ਾਸਨ ਨੇ ਵੀਡੀਓ ਜਨਤਕ ਕੀਤੀ ਅਤੇ ਲੋਕਾਂ ਨੂੰ ਚੌਕਸ ਰਹਿਣ ਲਈ ਕਿਹਾ। ਇਸ ਦੇ ਨਾਲ ਹੀ ਤੇਂਦੂਏ ਦੀ ਭਾਲ ਵਿੱਚ ਜੰਗਲਾਤ ਵਿਭਾਗ ਦੀ ਟੀਮ ਭੇਜ ਦਿੱਤੀ ਗਈ ਹੈ। ਜੰਗਲਾਤ ਵਿਭਾਗ ਦੀਆਂ ਟੀਮਾਂ ਪਿੰਡ ਵਿੱਚ ਪਹੁੰਚ ਗਈਆਂ ਹਨ ਅਤੇ ਤੇਂਦੂਏ ਦੇ ਪੈਰਾਂ ਦੇ ਨਿਸ਼ਾਨਾਂ ਰਾਹੀਂ ਉਸ ਦੀ ਭਾਲ ਕਰ ਰਹੀਆ ਹਨ।
ਪ੍ਰਸ਼ਾਸਨ ਮੁਤਾਬਕ ਇਹ ਤੇਂਦੂਆ ਭਿਵਾਨੀ ਜ਼ਿਲ੍ਹੇ ਦੇ ਬਹਿਲ ਕਸਬੇ ਦੇ ਮਤਾਨੀ ਪਿੰਡ ਦੇ ਖੇਤਾਂ ਵਿੱਚ ਦੇਖਿਆ ਗਿਆ। ਉਸ ਸਮੇਂ ਪਿੰਡ ਵਾਸੀ ਖੇਤਾਂ ਵਿੱਚ ਕੰਮ ਕਰਨ ਗਏ ਹੋਏ ਸਨ। ਜਿਵੇਂ ਹੀ ਉਨ੍ਹਾਂ ਨੇ ਤੇਂਦੂਏ ਨੂੰ ਦੇਖਿਆ, ਤੁਰੰਤ ਇਸ ਦੀ ਵੀਡੀਓ ਬਣਾ ਲਈ। ਇਸ ਦੇ ਨਾਲ ਹੀ ਤੇਂਦੂਏ ਬਾਰੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਜੰਗਲੀ ਜੀਵ ਵਿਭਾਗ ਨੂੰ ਸੂਚਨਾ ਦਿੱਤੀ ਗਈ।
ਤੇਂਦੂਏ ਦੀ ਪੁਸ਼ਟੀ ਹੋਣ ਤੋਂ ਬਾਅਦ ਪ੍ਰਸ਼ਾਸਨ ਨੇ ਪਿੰਡ ਵਾਸੀਆਂ ਨੂੰ ਚੌਕਸ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਤੇਂਦੁਆ ਦੁਬਾਰਾ ਨਜ਼ਰ ਆਵੇ ਤਾਂ ਉਹ ਤੁਰੰਤ ਪ੍ਰਸ਼ਾਸਨ ਨੂੰ ਸੂਚਿਤ ਕਰਨ ਤਾਂ ਜੋ ਇਸ ਨੂੰ ਫੜਿਆ ਜਾ ਸਕੇ। ਇਸ ਲਈ ਜੰਗਲੀ ਜੀਵ ਵਿਭਾਗ ਦੇ ਅਧਿਕਾਰੀਆਂ ਦੀ ਡਿਊਟੀ ਲਗਾਈ ਜਾ ਰਹੀ ਹੈ। ਜੰਗਲਾਤ ਵਿਭਾਗ ਦਾ ਅਨੁਮਾਨ ਹੈ ਕਿ ਇਹ ਚੀਤਾ ਰਾਜਸਥਾਨ ਦੇ ਸਰਿਸਕਾ ਤੋਂ ਆਇਆ ਹੋ ਸਕਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਬਾਈਲਾਂ ’ਤੇ ‘ਟੂੰ-ਟੂੰ’ ਦੇ ਸੁਨੇਹੇ ਆਉਂਦਿਆਂ ਹੀ ਔਰਤਾਂ ਦੇ ਚਿਹਰਿਆਂ ‘ਤੇ ਛਾਈ ਖੁਸ਼ੀ

ਖਡੂਰ ਸਾਹਿਬ, 1 ਅਕਤੂਬਰ:‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 3,000 ਤੋਂ 4,500 ਰੁਪਏ ਸਿੱਧੇ ਖਾਤਿਆਂ ਵਿੱਚ...

ਜਦੋਂ ਸਾਰੇ ਸਬੰਧਤ ਰਿਕਾਰਡ ਐਸਜੀਪੀਸੀ ਕੋਲ ਹੀ ਹਨ ਤਾਂ ਸੀਬੀਆਈ ਜਾਂਚ ਦੀ ਮੰਗ ਕਿਉਂ? – ਬਲਤੇਜ ਪੰਨੂ

ਚੰਡੀਗੜ੍ਹ 1 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਵੀਰਵਾਰ ਨੂੰ ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ...

ਭਾਰਤ ‘ਚ ਲਾਂਚ ਹੋਇਆ Apple Pay, ਬਿਨਾਂ PIN, OTP ਅਤੇ ਕਾਰਡ ਕੱਢੇ ਸਿਰਫ਼ iPhone ਤੋਂ ਹੋਵੇਗੀ ਪੇਮੈਂਟ

 ਐਪਲ ਨੇ ਭਾਰਤ ਵਿੱਚ ਆਪਣੀ ਭੁਗਤਾਨ ਸੇਵਾ, ਐਪਲ ਪੇ, ਲਾਂਚ ਕੀਤੀ ਹੈ। ਆਈਫੋਨ (iPhone...

ਰਾਜਾ ਵੜਿੰਗ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ‘ਤੇ ਲਿੱਖਿਆ – Former President

ਰਾਜਾ ਵੜਿੰਗ ਨੇ 4 ਸਾਲ 5 ਮਹੀਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਤੇ...

ਕਣਕ ਦੇ MSP ’ਚ 25 ਰੁਪਏ ਦਾ ਵਾਧਾ

ਕੇਂਦਰੀ ਕੈਬਨਿਟ ਨੇ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ ਐੱਸ ਪੀ) ਵਿੱਚ 25 ਰੁਪਏ...

ਪੰਜਾਬ ਸਰਕਾਰ ਵਲੋਂ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ਕਾਰਨ ਦੱਸੋ ਨੋਟਿਸ ਜਾਰੀ

ਪੰਜਾਬ ਸਰਕਾਰ ਵਲੋਂ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਜ਼ਫ਼ਰ ਨੂੰ ਕਾਰਨ ਦੱਸੋ ਨੋਟਿਸ ਜਾਰੀ...

ਤਿਉਹਾਰੀ ਸੀਜ਼ਨ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ, ਵਪਾਰਕ ਗੈਸ ਸਿਲੰਡਰ ਹੋਇਆ ਮਹਿੰਗਾ

ਤਿਉਹਾਰੀ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਮਹਿੰਗਾਈ ਦਾ ਝਟਕਾ ਲੱਗਾ ਹੈ। 1 ਅਕਤੂਬਰ...

ਕਾਂਗਰਸ ਹਾਈ ਕਮਾਂਡ ਵੱਲੋਂ ਰਾਜਾ ਵੜਿੰਗ ਅੱਜ ਦਿੱਲੀ ਤਲਬ 

ਕਾਂਗਰਸ ਹਾਈ ਕਮਾਨ ਨੇ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ...