September 9, 2026, 10:07 pm
----------- Advertisement -----------
HomeNewsBreaking NewsLove marriage ਕਰਵਾਉਣ ਵਾਲੇ ਜੋੜੇ ਦਾ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ

Love marriage ਕਰਵਾਉਣ ਵਾਲੇ ਜੋੜੇ ਦਾ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ

Published on

----------- Advertisement -----------

ਹਰਿਆਣਾ ਦੇ ਹਿਸਾਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਇਥੇ ਇਕ ਪ੍ਰੇਮੀ ਜੋੜੇ ਨੂੰ ਗੋਲੀ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਜੋੜੇ ਦਾ ਕੁਝ ਸਮਾਂ ਪਹਿਲਾਂ ਹੀ ਵਿਆਹ ਹੋਇਆ ਸੀ। ਪੁਲਿਸ ਜਾਂਚ ਵਿੱਚ ਜੁਟੀ ਹੋਈ ਹੈ।
ਜਾਣਕਾਰੀ ਅਨੁਸਾਰ ਹਰਿਆਣਾ ਦੇ ਹਿਸਾਰ ‘ਚ ਪ੍ਰੇਮ ਵਿਆਹ ਕਰਵਾਉਣ ਵਾਲੇ ਜੋੜੇ ਦੀ ਸੋਮਵਾਰ ਸਵੇਰੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਦੋਵਾਂ ਦੀਆਂ ਲਾਸ਼ਾਂ ਹਾਂਸੀ ਦੇ ਲਾਲਾ ਹੁਕਮ ਚੰਦ ਜੈਨ ਪਾਰਕ ਵਿੱਚ ਪਈਆਂ ਮਿਲੀਆਂ। ਦੋਵੇਂ ਜੋੜੇ ਸਵੇਰੇ ਪਾਰਕ ਵਿੱਚ ਬੈਠੇ ਸਨ ਕਿ ਕਰੀਬ 9.30 ਵਜੇ ਬਾਈਕ ‘ਤੇ ਆਏ ਦੋ ਬਦਮਾਸ਼ਾਂ ਨੇ 7 ਰਾਊਂਡ ਫਾਇਰ ਕੀਤੇ। ਜਿਸ ‘ਚ ਦੋਵਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਮ੍ਰਿਤਕਾਂ ਦੀ ਪਛਾਣ ਨਾਰਨੌਂਦ ਦੇ ਪਿੰਡ ਬਡਾਲਾ ਦੇ ਰਹਿਣ ਵਾਲੇ ਤੇਜਵੀਰ ਅਤੇ ਹਾਂਸੀ ਦੇ ਪਿੰਡ ਸੁਲਤਾਨਪੁਰ ਦੀ ਰਹਿਣ ਵਾਲੀ ਮੀਨਾ ਵਜੋਂ ਹੋਈ ਹੈ। ਦੋਵਾਂ ਦਾ ਵਿਆਹ 2 ਮਹੀਨੇ ਪਹਿਲਾਂ ਹੀ ਹੋਇਆ ਸੀ। ਤੇਜਵੀਰ ਨੋਇਡਾ ਵਿੱਚ ਇੱਕ ਕੰਪਨੀ ਵਿੱਚ ਕੰਮ ਕਰਦਾ ਸੀ।
ਮੌਕੇ ‘ਤੇ ਮੌਜੂਦ ਲੋਕਾਂ ਦਾ ਕਹਿਣਾ ਹੈ ਕਿ ਜੋੜੇ ਨੂੰ ਕੁਝ ਨੌਜਵਾਨਾਂ ਨੇ ਗੋਲੀ ਮਾਰ ਕੇ ਮਾਰ ਦਿੱਤਾ ਹੈ। ਗੋਲੀ ਦੀ ਆਵਾਜ਼ ਸੁਣ ਕੇ ਪਾਰਕ ਵਿੱਚ ਦਹਿਸ਼ਤ ਫੈਲ ਗਈ। ਲੋਕਾਂ ਨੇ ਘਟਨਾ ਦੀ ਸੂਚਨਾ ਤੁਰੰਤ ਪੁਲਸ ਨੂੰ ਦਿੱਤੀ। ਸੂਚਨਾ ਮਿਲਣ ‘ਤੇ ਵੱਡੀ ਗਿਣਤੀ ‘ਚ ਪੁਲਸ ਫੋਰਸ ਮੌਕੇ ‘ਤੇ ਪਹੁੰਚ ਗਈ। ਪੁਲਿਸ ਟੀਮ ਇਸ ਮਾਮਲੇ ਦੀ ਜਾਂਚ ਵਿੱਚ ਜੁਟੀ ਹੋਈ ਹੈ। ਇਸ ਦੌਰਾਨ ਸੀਨ ਆਫ ਕਰਾਈਮ ਦੀ ਟੀਮ ਵੀ ਮੌਕੇ ‘ਤੇ ਮੌਜੂਦ ਸਬੂਤ ਇਕੱਠੇ ਕਰਨ ‘ਚ ਲੱਗੀ ਹੋਈ ਹੈ।
ਐੱਸਪੀ ਮਕਸੂਦ ਅਹਿਮਦ ਨੇ ਦੱਸਿਆ ਕਿ ਦੋਹਾਂ ਦਾ ਵਿਆਹ 22 ਅਪ੍ਰੈਲ ਨੂੰ ਉੱਤਰ ਪ੍ਰਦੇਸ਼ ਦੇ ਗਾਜ਼ੀਆਬਾਦ ‘ਚ ਹੋਇਆ ਸੀ। ਦੋਵੇਂ ਆਪਸ ਚ ਰਿਸ਼ਤੇਦਾਰ ਸਨ। ਇਸ ਗੱਲ ਨੂੰ ਲੈ ਕੇ ਪਰਿਵਾਰਕ ਮੈਂਬਰ ਨਾਰਾਜ਼ ਸਨ। ਮੌਕੇ ਤੋਂ 7 ਖੋਲ ਬਰਾਮਦ ਹੋਏ ਹਨ। ਸਰੀਰ ‘ਤੇ 4-5 ਗੋਲੀਆਂ ਦੇ ਨਿਸ਼ਾਨ ਦਿਖਾਈ ਦੇ ਰਹੇ ਹਨ। ਬਾਕੀ ਦਾ ਪਤਾ ਪੋਸਟਮਾਰਟਮ ਦੀ ਰਿਪੋਰਟ ‘ਚ ਲੱਗੇਗਾ। ਸੀਆਈਏ ਦੀਆਂ ਟੀਮਾਂ ਜਾਂਚ ਕਰ ਰਹੀਆਂ ਹਨ। ਅਜੇ ਤੱਕ ਕੋਈ ਸੀਸੀਟੀਵੀ ਫੁਟੇਜ ਸਾਹਮਣੇ ਨਹੀਂ ਆਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...