ਹਰਿਆਣਾ ਦੇ ਰੇਵਾੜੀ ‘ਚ ਦਿੱਲੀ-ਜੈਪੁਰ ਹਾਈਵੇਅ ‘ਤੇ ਖੜ੍ਹੇ ਟਰੱਕ ਨਾਲ ਇਕ ਕੈਂਟਰ ਪਿੱਛੇ ਤੋਂ ਟਕਰਾ ਗਿਆ। ਹਾਦਸੇ ‘ਚ ਕੈਂਟਰ ਚਾਲਕ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਦੋ ਹੋਰ ਸਵਾਰੀਆਂ ਜ਼ਖਮੀ ਹੋ ਗਈਆਂ। ਥਾਣਾ ਬਾਵਲ ਦੀ ਪੁਲਸ ਪੂਰੇ ਮਾਮਲੇ ਦੀ ਜਾਂਚ ‘ਚ ਲੱਗੀ ਹੋਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਸਵੇਰੇ ਇੱਕ ਕੈਂਟਰ ਜੈਪੁਰ ਤੋਂ ਦਿੱਲੀ ਵੱਲ ਜਾ ਰਿਹਾ ਸੀ। ਰਸਤੇ ਵਿੱਚ ਸਾਬਨ ਪੁਲ ਨੇੜੇ ਸੜਕ ਕਿਨਾਰੇ ਖੜ੍ਹੇ ਟਰੱਕ ਵਿੱਚ ਕੈਂਟਰ ਦੀ ਪਿੱਛਿਓਂ ਟੱਕਰ ਹੋ ਗਈ। ਹਾਦਸੇ ਵਿੱਚ ਗੰਭੀਰ ਜ਼ਖ਼ਮੀ ਹੋਏ ਦੋਵੇਂ ਨੌਜਵਾਨਾਂ ਨੂੰ ਬਾਵਲ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਦੂਜੇ ਪਾਸੇ ਸੂਚਨਾ ਤੋਂ ਬਾਅਦ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਕੈਂਟਰ ਅਤੇ ਟਰੱਕ ਨੂੰ ਕਬਜ਼ੇ ‘ਚ ਲੈ ਲਿਆ ਹੈ। ਇਸ ਦੇ ਨਾਲ ਹੀ ਕੈਂਟਰ ਚਾਲਕ ਦੀ ਲਾਸ਼ ਨੂੰ ਬਾਵਲ ਸੀ.ਐੱਚ.ਸੀ ਚ ਰਖਵਾਇਆ ਗਿਆ ਹੈ। ਪੁਲਸ ਮ੍ਰਿਤਕ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
----------- Advertisement -----------
ਹਰਿਆਣਾ ਚ ਦਰਦਨਾਕ ਹਾਦਸਾ; ਖੜ੍ਹੇ ਟਰੱਕ ਨਾਲ ਟਕਰਾਇਆ ਕੈਂਟਰ, ਡਰਾਈਵਰ ਦੀ ਮੌਕੇ ‘ਤੇ ਹੀ ਮੌ.ਤ
Published on
----------- Advertisement -----------
----------- Advertisement -----------