June 1, 2026, 2:07 am
----------- Advertisement -----------
HomeNewsLatest Newsਹਰਿਆਣਾ 'ਚ ਚੱਲ ਰਹੇ ਮੇਲੇ 'ਚ ਝੂਲਾ ਟੁੱਟਣ ਕਾਰਨ ਮੱਚੀ ਹਫੜਾ-ਦਫੜੀ, ਕਈ...

ਹਰਿਆਣਾ ‘ਚ ਚੱਲ ਰਹੇ ਮੇਲੇ ‘ਚ ਝੂਲਾ ਟੁੱਟਣ ਕਾਰਨ ਮੱਚੀ ਹਫੜਾ-ਦਫੜੀ, ਕਈ ਜ਼ਖਮੀ

Published on

----------- Advertisement -----------

ਹਰਿਆਣਾ ਦੇ ਰੇਵਾੜੀ ਸ਼ਹਿਰ ਦੇ ਹੁਡਾ ਗਰਾਊਂਡ ‘ਚ ਲੱਗੇ ਮੇਲੇ ‘ਚ ਐਤਵਾਰ ਰਾਤ ਨੂੰ ਵੱਡਾ ਹਾਦਸਾ ਵਾਪਰ ਗਿਆ। 50 ਫੁੱਟ ਉਪਰ ਜਾਂਦੇ ਸਮੇਂ ਝੂਲੇ ਦੀ ਟਰਾਲੀ ਆ ਕੇ ਜ਼ਮੀਨ ‘ਤੇ ਡਿੱਗ ਗਈ, ਜਿਸ ਕਾਰਨ ਝੂਲੇ ‘ਚ ਬੈਠੇ ਕਾਫੀ ਲੋਕ ਗੰਭੀਰ ਜ਼ਖਮੀ ਹੋ ਗਏ। ਹਾਦਸੇ ਤੋਂ ਬਾਅਦ ਮੇਲੇ ਵਿੱਚ ਦਹਿਸ਼ਤ ਫੈਲ ਗਈ। ਮੇਲੇ ਦੇ ਸੰਚਾਲਕ ਖ਼ਿਲਾਫ਼ ਮਾਡਲ ਟਾਊਨ ਥਾਣੇ ਵਿੱਚ ਸ਼ਿਕਾਇਤ ਦਿੱਤੀ ਗਈ ਹੈ। ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹਾ ਸਕੱਤਰੇਤ ਦੇ ਪਿੱਛੇ ਹੁੱਡਾ ਗਰਾਊਂਡ ਵਿਖੇ ਮੇਲਾ ਲਗਾਇਆ ਗਿਆ ਸੀ। ਐਤਵਾਰ ਰਾਤ ਨੂੰ ਭਾਰੀ ਭੀੜ ਮੇਲੇ ਦਾ ਆਨੰਦ ਲੈਣ ਪਹੁੰਚੀ ਸੀ। ਮੇਲੇ ਵਿੱਚ ਕਈ ਵੱਡੇ ਝੂਲੇ ਵੀ ਲਗਾਏ ਗਏ। ਦੱਸਿਆ ਜਾਂਦਾ ਹੈ ਕਿ ਝੂਲੇ ‘ਤੇ ਵੱਡੀ ਗਿਣਤੀ ‘ਚ ਔਰਤਾਂ ਅਤੇ ਬੱਚੇ ਬੈਠੇ ਸਨ। ਅਚਾਨਕ ਉਚਾਈ ਵੱਲ ਜਾ ਰਹੇ ਝੂਲੇ ਦਾ ਇੱਕ ਸਟੈਪ ਟੁੱਟ ਗਿਆ।ਇਸ ਹਾਦਸੇ ‘ਚ ਸੰਘੀ ਦੀ ਰਹਿਣ ਵਾਲੀ ਸੀਮਾ ਦੇਵੀ, ਉਸ ਦੀ 12 ਸਾਲਾ ਬੇਟੀ ਮੁਸਕਾਨ ਅਤੇ 7 ਸਾਲਾ ਬੇਟੀ ਪਰਿਣੀਤੀ ਜਖਮੀ ਹੋ ਗਏ। ਇਸ ਦੇ ਨਾਲ ਹੀ ਇਕ ਹੋਰ ਵਿਅਕਤੀ ਧਾਲੀਵਾਸ ਵਾਸੀ ਰਾਕੇਸ਼ ਨੂੰ ਵੀ ਸੱਟ ਲੱਗ ਗਈ।
ਤਿੰਨਾਂ ਮਾਂ ਧੀਆਂ ਨੂੰ ਮਾਤ੍ਰਿਕਾ ਹਸਪਤਾਲ ਲਿਜਾਇਆ ਗਿਆ, ਜਿੱਥੇ ਸੀਮਾ ਅਤੇ ਮੁਸਕਾਨ ਦੀ ਹਾਲਤ ਗੰਭੀਰ ਬਣੀ ਹੋਈ ਹੈ। ਸੂਚਨਾ ਮਿਲਦੇ ਹੀ ਥਾਣਾ ਮਾਡਲ ਟਾਊਨ ਦੀ ਪੁਲਸ ਵੀ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮੌਕੇ ਤੇ ਮੌਜੂਦ ਲੋਕਾਂ ਅਨੁਸਾਰ ਝੂਲੇ ਦੀ ਮਜ਼ਬੂਤੀ ਨੂੰ ਲੈ ਕੇ ਮੇਲਾ ਪ੍ਰਬੰਧਕਾਂ ਵੱਲੋਂ ਠੋਸ ਪ੍ਰਬੰਧ ਨਹੀਂ ਕੀਤੇ ਗਏ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੈਸਲਮੇਰ-ਜੈਪੁਰ ‘ਚ ਰੇਤਲੇ ਤੂਫ਼ਾਨ ਦੀ ਚੇਤਾਵਨੀ, ਮੀਂਹ ਨੇ 7 ਰਾਜਾਂ ਵਿਚ ਘਟਾਈ ਗਰਮੀ

ਮੀਂਹ ਤੇ ਤੂਫ਼ਾਨ ਕਾਰਨ ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਦਿੱਲੀ, ਹਰਿਆਣਾ, ਚੰਡੀਗੜ੍ਹ, ਛੱਤੀਸਗੜ੍ਹ, ਬਿਹਾਰ ਅਤੇ...

‘ਆਪ’ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਜੇਲ੍ਹ ਤੋਂ ਆਏ ਬਾਹਰ

 ਵਿਧਾਨ ਸਭਾ ਹਲਕਾ ਸਨੌਰ (ਪਟਿਆਲਾ) ਤੋਂ 'ਆਪ' ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਹਾਈਕੋਰਟ ਤੋਂ ਜ਼ਮਾਨਤ...

PM ਨਰਿੰਦਰ ਮੋਦੀ ਨੇ ‘ਮਨ ਕੀ ਬਾਤ’ ਪ੍ਰੋਗਰਾਮ ‘ਚ ਦੌੜਾਕ ਗੁਰਿੰਦਰਵੀਰ ਸਿੰਘ ਨਾਲ ਕੀਤੀ ਗੱਲ ਤੇ ਦਿੱਤੀ ਵਧਾਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤੀ ਦੌੜਾਕ ਗੁਰਿੰਦਰਵੀਰ ਸਿੰਘ ਨੂੰ 100 ਮੀਟਰ ਦੌੜ ਵਿੱਚ...

ਬਰਾਬਰ ਨੰਬਰ ਲੈਣ ਵਾਲੇ ਵਿਦਿਆਰਥੀਆਂ ਨੂੰ ਮਿਲੇਗੀ ਬਰਾਬਰ ਪੁਜੀਸ਼ਨ, CM ਮਾਨ ਨੇ ਟੌਪਰ ਲਈ ਨਿਯਮਾਂ ‘ਚ ਕੀਤਾ ਬਦਲਾਅ

ਪੰਜਾਬ ਵਿਚ ਬੋਰਡ ਪ੍ਰੀਖਿਆਵਾਂ ਦੇ ਨਤੀਜਿਆਂ ਤੇ ਟੌਪਰ ਰੈਂਕਿੰਗ ਵਿਵਸਥਾ ਨੂੰ ਲੈ ਕੇ ਵੱਡਾ...

ਭਗਵੰਤ ਮਾਨ ਸਰਕਾਰ ਵੱਲੋਂ ਲੜਕੀਆਂ ਲਈ ਦੇਸ਼ ਦੀਆਂ ਸਭ ਤੋਂ ਵੱਡੀਆਂ ਪਹਿਲਕਦਮੀਆਂ ਵਿੱਚ ਸ਼ਾਮਲ ਸਕੂਲ-ਅਧਾਰਤ ਮਾਹਵਾਰੀ ਸਿਹਤ ਸਿੱਖਿਆ ਦੀ ਸ਼ੁਰੂਆਤ

ਚੰਡੀਗੜ੍ਹ; 30 ਮਈ 2026:ਸੂਬੇ ਵਿੱਚ ਕੁੜੀਆਂ ਦੀ ਸਿੱਖਿਆ, ਬਾਲਗ ਸਿਹਤ ਅਤੇ ਲਿੰਗ-ਸੰਵੇਦਨਸ਼ੀਲ ਪੜ੍ਹਾਈ ਨੂੰ...

ਮਾਨ ਸਰਕਾਰ ਨੇ 19 ਹਜ਼ਾਰ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਮੈਗਾ ਪੀ.ਟੀ.ਐਮ. ਕਰਵਾ ਕੇ ਸਿੱਖਿਆ ਵਿੱਚ ਪੰਜਾਬ ਦੀ ਅੱਵਲ ਦਰਜਾਬੰਦੀ ਦਾ ਜਸ਼ਨ ਮਨਾਇਆ

ਚੰਡੀਗੜ੍ਹ, 30 ਮਈ:ਕੌਮੀ ਸਿੱਖਿਆ ਦਰਜਾਬੰਦੀ 'ਚ ਪੰਜਾਬ ਵੱਲੋਂ ਸਿਖ਼ਰਲਾ ਸਥਾਨ ਮੱਲਣ ਦੇ ਜਸ਼ਨ ਮਨਾਉਣ...

ਪੰਜਾਬ ਸਰਕਾਰ ਵਿੱਚ ਠੇਕਾ ਸਿਸਟਮ ਹੋਇਆ ਖਤਮ

ਚੰਡੀਗੜ੍ਹ, 30 ਮਈ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ...