June 19, 2026, 5:18 am
----------- Advertisement -----------
HomeNewsHaryanaPU 'ਤੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਦਾ ਵੱਡਾ ਬਿਆਨ, ਕਿਹਾ - ਪੰਜਾਬ...

PU ‘ਤੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਦਾ ਵੱਡਾ ਬਿਆਨ, ਕਿਹਾ – ਪੰਜਾਬ ਯੂਨੀਵਰਸਿਟੀ ‘ਚ ਹਰਿਆਣਾ ਦੀ ਵੀ ਹਿੱਸੇਦਾਰੀ

Published on

----------- Advertisement -----------

ਉਪ ਰਾਸ਼ਟਰਪਤੀ ਜਗਦੀਪ ਧਨਖੜ ਵੱਲੋਂ ਪੰਜਾਬ ਯੂਨੀਵਰਸਿਟੀ ‘ਚ ਦਿੱਤੇ ਗਏ ਉਸ ਬਿਆਨ ‘ਤੇ ਸਿਆਸਤ ਗਰਮਾ ਗਈ ਹੈ, ਜਿਸ ‘ਚ ਉਨ੍ਹਾਂ ਕਿਹਾ ਕਿ ਪੀਯੂ ‘ਚ ਹਰਿਆਣਾ ਦੀ ਵੀ ਹਿੱਸੇਦਾਰੀ ਹੈ। ਅਜਿਹੇ ‘ਚ ਉਹ ਇਸ ਮਾਮਲੇ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਗੱਲ ਕਰਨਗੇ ਤਾਂ ਜੋ ਹਰਿਆਣਾ ਦੇ ਕਾਲਜਾਂ ਨੂੰ ਵੀ ਮਾਨਤਾ ਦਿੱਤੀ ਜਾ ਸਕੇ। 

ਦੱਸ ਦਈਏ ਕਿ ਧਨਖੜ ਦੇ ਬਿਆਨ ਤੋਂ ਬਾਅਦ ‘ਆਪ’ ਦੇ ਬੁਲਾਰੇ ਮਾਲਵਿੰਦਰ ਕੰਗ ਨੇ ਕਿਹਾ ਕਿ ਅਸੀਂ ਧਨਖੜ ਵੱਲੋਂ ਦਿੱਤੇ ਬਿਆਨ ਦਾ ਵਿਰੋਧ ਕਰਦੇ ਹਾਂ। ਉਹ ਦੇਸ਼ ਦੇ ਉਪ ਰਾਸ਼ਟਰਪਤੀ ਹਨ। ਅਜਿਹੇ ‘ਚ ਭਾਜਪਾ ਨੇਤਾ ਦੀ ਤਰ੍ਹਾਂ ਨਾ ਬੋਲੋ। ਪੰਜਾਬ ਯੂਨੀਵਰਸਿਟੀ ਪੰਜਾਬ ਦੀ ਪ੍ਰਮੁੱਖ ਸੰਸਥਾ ਹੈ। 

ਇਸਤੋਂ ਇਲਾਵਾ ਕੰਗ ਨੇ ਇਸ ਮੁੱਦੇ ‘ਤੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੂੰ ਘੇਰਨ ਦੀ ਕੋਸ਼ਿਸ਼ ਵੀ ਕੀਤੀ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਉਪ ਪ੍ਰਧਾਨ ਨੇ ਬਿਆਨ ਦਿੱਤਾ ਹੈ, ਅਜਿਹਾ ਕਰਕੇ ਉਨ੍ਹਾਂ ਨੇ ਭਾਜਪਾ ਦੇ ਏਜੰਡੇ ਨੂੰ ਅੱਗੇ ਤੋਰਿਆ ਹੈ। ਇਸ ਮਾਮਲੇ ਨੂੰ ਲੈ ਕੇ ਹੁਣ ਪੰਜਾਬ ਭਾਜਪਾ ਵੱਲੋਂ ਜਗਦੀਪ ਧਨਖੜ ਦੇ ਘਰ ਦੇ ਬਾਹਰ ਧਰਨਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਵਾਲ ਹੀ ਪੈਦਾ ਨਹੀਂ ਹੁੰਦਾ ਕਿ ਪੰਜਾਬ ਯੂਨੀਵਰਸਿਟੀ ਕਿਸੇ ਹੋਰ ਸੂਬੇ ਨੂੰ ਦਿੱਤੀ ਜਾਵੇ।

 ਕੁਝ ਸਮਾਂ ਪਹਿਲਾਂ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਵੱਲੋਂ ਪੀਯੂ ਵਿੱਚ ਪੰਜਾਬ ਅਤੇ ਹਰਿਆਣਾ ਦੀ ਹਿੱਸੇਦਾਰੀ ਨੂੰ ਲੈ ਕੇ ਮੀਟਿੰਗ ਵੀ ਕੀਤੀ ਗਈ ਸੀ। ਉਦੋਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਸੀ ਕਿ ਪੰਜਾਬ ਪੁਨਰਗਠਨ ਐਕਟ-1966 ਦੇ ਤਹਿਤ ਹਰਿਆਣਾ ਨੂੰ ਪੀਯੂ ਵਿਚ ਹਿੱਸਾ ਦਿੱਤਾ ਗਿਆ ਸੀ। ਹਰਿਆਣਾ ਵਿੱਚ ਕਾਲਜ ਪੀਯੂ ਨਾਲ ਮਾਨਤਾ ਪ੍ਰਾਪਤ ਸਨ, ਪਰ 1973 ਵਿੱਚ ਇੱਕ ਨੋਟੀਫਿਕੇਸ਼ਨ ਜਾਰੀ ਕਰਕੇ ਇਸ ਨੂੰ ਖਤਮ ਕਰ ਦਿੱਤਾ ਗਿਆ ਸੀ।

 ਉਨ੍ਹਾਂ ਕਿਹਾ ਕਿ ਇਸ ਸਮੇਂ ਰਾਜਾਂ ਦੇ ਕਾਲਜ ਵੀ ਅੰਤਰਰਾਸ਼ਟਰੀ ਯੂਨੀਵਰਸਿਟੀਆਂ ਨਾਲ ਮਾਨਤਾ ਪ੍ਰਾਪਤ ਕਰ ਰਹੇ ਹਨ। ਰਾਸ਼ਟਰੀ ਸਿੱਖਿਆ ਨੀਤੀ ਦਾ ਉਦੇਸ਼ ਹੈ ਕਿ ਸਾਰੇ ਵਿਦਿਅਕ ਅਦਾਰੇ ਦੇਸ਼ ਦੀ ਤਰੱਕੀ ਵਿੱਚ ਸਹਿਯੋਗ ਕਰਨ, ਇਸ ਲਈ ਹਰਿਆਣਾ ਦੇ ਕਾਲਜਾਂ ਨੂੰ ਵੀ ਪੀਯੂ ਨਾਲ ਮਾਨਤਾ ਪ੍ਰਾਪਤ ਹੋਣੀ ਚਾਹੀਦੀ ਹੈ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ‘ਚ OLA ਕੈਬ ‘ਤੇ ਹੋਇਆ ਵੱਡਾ ਐਕਸ਼ਨ, ਪ੍ਰਸ਼ਾਸਨ ਨੇ ਕੰਪਨੀ ਦਾ ਲਾਇਸੈਂਸ 6 ਮਹੀਨੇ ਲਈ ਕੀਤਾ ਸਸਪੈਂਡ

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ OLA ਕੈਬ ‘ਤੇ ਵੱਡੀ ਕਾਰਵਾਈ ਕੀਤੀ ਗਈ ਹੈ। ਪ੍ਰਸ਼ਾਸਨ ਵੱਲੋਂ ਕੰਪਨੀ...

21 ਜੂਨ ਤੋਂ ਹਿਮਾਚਲ ਦੀਆਂ ਗੱਡੀਆਂ ‘ਤੇ ਮੁੜ ਲੱਗੇਗਾ ਖਾਲਸਾ ਟੈਕਸ! ਨਿਹੰਗ ਸਿੰਘਾਂ ਨੇ ਕੀਤਾ ਐਲਾਨ

ਨਿਹੰਗ ਸਿੰਘਾਂ ਨੇ ਹਿਮਾਚਲ ਦੀਆਂ ਗੱਡੀਆਂ ‘ਤੇ 21 ਜੂਨ ਤੋਂ ਮੁੜ ਖਾਲਸਾ ਟੈਕਸ ਵਸੂਲਣ...

ਚਾਚੇ ਨੂੰ ਗੋਲੀ ਮਾਰਨ ਤੋਂ ਬਾਅਦ ਮੁਲਜ਼ਮ ਭਤੀਜੇ ਨੇ ਪਾਣੀਪਤ ਲਿਜਾ ਕੇ ਦੋਸਤ ਦਾ ਵੀ ਕੀਤਾ ਕਤਲ, ਨਹਿਰ ਕਿਨਾਰੇ ਸੁੱਟੀਆਂ ਲਾਸ਼ਾਂ

ਮੋਹਾਲੀ ਦੇ ਡੇਰਾਬੱਸੀ 'ਚ ਪ੍ਰਾਪਰਟੀ ਕਾਰੋਬਾਰੀ ਚਾਚੇ ਨੂੰ ਗੋਲੀਆਂ ਮਾਰ ਕੇ ਅਗਵਾ ਕਰਨ ਦੇ...

ਜਲੰਧਰ: ਸ੍ਰੀ ਰਵਿਦਾਸ ਗੁਰੂ ਘਰ ‘ਚ ਗੁਟਕਾ ਸਾਹਿਬ ਦੀ ਬੇਅਦਬੀ, ਔਰਤ ਗ੍ਰਿਫ਼ਤਾਰ

ਜਲੰਧਰ ਦੇ ਪਿੰਡ ਸੰਘਵਾਲ ‘ਚ ਸ੍ਰੀ ਗੁਰੂ ਰਵਿਦਾਸ (ਰਵਿਦਾਸ) ਗੁਰਦੁਆਰੇ ਸਾਹਿਬ ਵਿਖੇ ਬੇਅਦਬੀ ਦੀ...

1191 ਐਂਗਲ ਤੋਂ ਜਾਂਚ ਕਰਵਾਈ…ਨਹੀਂ ਮਿਲਦੀ ਕਦ-ਕਾਠੀ… ਸੀਐਮ ਮਾਨ ਦੀ ਕਥਿਤ ਵਾਇਰਲ ਵੀਡੀਓ ‘ਤੇ AAP ਦਾ SAD ‘ਤੇ ਨਿਸ਼ਾਨਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਕਥਿਤ ਵਾਇਰਲ ਵੀਡੀਓ ਮਾਮਲੇ ‘ਚ ਸ੍ਰੀ...

‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਤਹਿਤ 437 ਸਰਕਾਰੀ ਸੇਵਾਵਾਂ ਨਾਗਰਿਕਾਂ ਦੀਆਂ ਬਰੂਹਾਂ ਉੱਤੇ ਪਹੁੰਚੀਆਂ, ਲੰਬਿਤ ਮਾਮਲਿਆਂ ਦੀ ਦਰ ਘਟ ਕੇ ਹੋਈ 0.33 ਫੀਸਦੀ

ਚੰਡੀਗੜ੍ਹ; 17 ਜੂਨ:‘ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਯੋਜਨਾ ਤਹਿਤ 1076 ਹੈਲਪਲਾਈਨ ਅਤੇ ਡੋਰਸਟੈਪ ਡਿਲੀਵਰੀ...

ਬੈਂਕ ਪੀ.ਓ. ਅਤੇ ਐਲ.ਆਈ.ਸੀ./ਜੀ.ਆਈ.ਸੀ. ਪ੍ਰੀਖਿਆਵਾਂ ਲਈ ਪੰਜਾਬ ਸਰਕਾਰ ਵੱਲੋਂ ਮੁਫ਼ਤ ਕੋਚਿੰਗ ਦਾ ਐਲਾਨ; ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਅੰਤਿਮ ਮਿਤੀ 30 ਜੂਨ

ਚੰਡੀਗੜ੍ਹ , 17 ਜੂਨ:ਅਨੁਸੂਚਿਤ ਜਾਤੀਆਂ (ਐਸ.ਸੀ.), ਹੋਰ ਪੱਛੜੀਆਂ ਸ਼੍ਰੇਣੀਆਂ (ਓ.ਬੀ.ਸੀ.) ਅਤੇ ਘੱਟ ਗਿਣਤੀ ਭਾਈਚਾਰਿਆਂ...

ਵਿਸ਼ਵ ਸਿਹਤ ਸੰਗਠਨ ਦਾ ਅਨੁਮਾਨ: 15 ਕਰੋੜ ਭਾਰਤੀਆਂ ਨੂੰ ਮਾਨਸਿਕ ਸਿਹਤ ਸਹਾਇਤਾ ਦੀ ਲੋੜ; ਪੰਜਾਬ ਵਿੱਚ ਮਾਨਸਿਕ ਰੋਗਾਂ ਦੇ ਮੁਫ਼ਤ ਇਲਾਜ ਦੀ ਮਿਲ ਰਹੀ...

ਚੰਡੀਗੜ੍ਹ, 17 ਜੂਨ:’ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਉਪਲੱਬਧ ਕੈਸ਼ਲੈੱਸ ਸਿਹਤ ਕਵਰੇਜ ਕਾਰਨ ਪੰਜਾਬ ਵਿੱਚ...

ਪੰਜਾਬ ਹਿਤੈਸ਼ੀ ਫੈਸਲੇ ਲੈਣ ਕਾਰਨ ਮੈਨੂੰ ਬਦਨਾਮ ਕਰਨ ਲਈ ਧਰਮ ਦੀ ਆੜ ਵਿੱਚ ਸਾਜ਼ਿਸ਼ ਰਚੀ ਜਾ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੱਬੇਵਾਲ (ਹੁਸ਼ਿਆਰਪੁਰ); 17 ਜੂਨ 2026:* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਵਾਇਤੀ ਸਿਆਸੀ...