June 8, 2026, 5:53 pm
----------- Advertisement -----------
HomeNewsLatest Newsਬੱਚੇ ਪੈਦਾ ਕਰੋ, ਕਮਾਓ 25 ਲੱਖ ਰੁਪਏ, ਕੰਪਨੀ ਦੀ ਅਜੀਬ ਪੇਸ਼ਕਸ਼ 'ਤੇ...

ਬੱਚੇ ਪੈਦਾ ਕਰੋ, ਕਮਾਓ 25 ਲੱਖ ਰੁਪਏ, ਕੰਪਨੀ ਦੀ ਅਜੀਬ ਪੇਸ਼ਕਸ਼ ‘ਤੇ ਮਚਿਆ ਹੰਗਾਮਾ

Published on

----------- Advertisement -----------

‘ਬੱਚੇ ਪੈਦਾ ਕਰੋ ਅਤੇ ਵੱਡੀ ਕਮਾਈ ਕਰੋ’… ਗੁਆਂਢੀ ਦੇਸ਼ ਚੀਨ ‘ਚ ਇਕ ਕੰਪਨੀ ਨੇ ਔਰਤਾਂ ਨੂੰ ਅਜਿਹਾ ਅਜੀਬ ਆਫਰ ਦਿੱਤਾ ਹੈ, ਜਿਸ ਨੇ ਇੰਟਰਨੈੱਟ ‘ਤੇ ਖਲਬਲੀ ਮਚਾ ਦਿੱਤੀ ਹੈ। ਕੰਪਨੀ ਨੇ ਇੱਕ ਆਨਲਾਈਨ ਇਸ਼ਤਿਹਾਰ ਦਿੱਤਾ ਹੈ ਜਿਸ ਵਿੱਚ 28 ਤੋਂ 42 ਸਾਲ ਦੀ ਉਮਰ ਦੀਆਂ ਔਰਤਾਂ ਨੂੰ ਸਰੋਗੇਟ ਮਾਂ ਬਣ ਕੇ ਲੱਖਾਂ ਰੁਪਏ ਕਮਾਉਣ ਦਾ ਮੌਕਾ ਦਿੱਤਾ ਗਿਆ ਹੈ। ਇਹ ਉਹ ਸਥਿਤੀ ਹੈ ਜਦੋਂ ਚੀਨ ਵਿੱਚ ਸਰੋਗੇਸੀ ਗੈਰ-ਕਾਨੂੰਨੀ ਹੈ। ਸਰਕਾਰ ਨੇ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ।

ਸਾਊਥ ਚਾਈਨਾ ਮਾਰਨਿੰਗ ਪੋਸਟ ਦੀ ਰਿਪੋਰਟ ਮੁਤਾਬਕ ਚੀਨ ਦੇ ਹੇਨਾਨ ਸੂਬੇ ‘ਚ ਸਥਿਤ ਹੁਚੇਨ ਹਾਊਸਕੀਪਿੰਗ ਨਾਂ ਦੀ ਕੰਪਨੀ ਨੇ ਇਹ ਅਜੀਬ ਇਸ਼ਤਿਹਾਰ ਦਿੱਤਾ ਹੈ। ਕੰਪਨੀ ਦੇ ਇਸ਼ਤਿਹਾਰ ਦੇ ਅਨੁਸਾਰ, ਜਿਨ੍ਹਾਂ ਦੀ ਉਮਰ 28 ਸਾਲ ਤੋਂ ਘੱਟ ਹੈ, ਉਨ੍ਹਾਂ ਕੋਲ ਸਰੋਗੇਟ ਮਾਂ ਬਣ ਕੇ 35,000 ਅਮਰੀਕੀ ਡਾਲਰ (ਯਾਨੀ 25 ਲੱਖ ਰੁਪਏ ਤੋਂ ਵੱਧ) ਕਮਾਉਣ ਦਾ ਮੌਕਾ ਹੈ।

ਇਸੇ ਤਰ੍ਹਾਂ, ਕੰਪਨੀ 29 ਤੋਂ 30 ਸਾਲ ਦੀ ਉਮਰ ਦੀਆਂ ਔਰਤਾਂ ਨੂੰ 2,10,000 ਯੂਆਨ (ਲਗਭਗ 25 ਲੱਖ ਰੁਪਏ) ਦਾ ਭੁਗਤਾਨ ਕਰੇਗੀ। ਇਸ ਦੇ ਨਾਲ ਹੀ ਜੇਕਰ 40 ਤੋਂ 42 ਸਾਲ ਦੀ ਉਮਰ ਦੀਆਂ ਔਰਤਾਂ ਇਹ ਕੰਮ ਕਰਨਾ ਚਾਹੁੰਦੀਆਂ ਹਨ ਤਾਂ ਕੰਪਨੀ ਨੇ ਉਨ੍ਹਾਂ ਨੂੰ 1,70,000 ਯੂਆਨ (20 ਲੱਖ ਰੁਪਏ) ਦੀ ਪੇਸ਼ਕਸ਼ ਕੀਤੀ ਹੈ।

ਰਿਪੋਰਟ ਮੁਤਾਬਕ ਦੇਸ਼ ‘ਚ ਸਰੋਗੇਸੀ ਗੈਰ-ਕਾਨੂੰਨੀ ਹੋਣ ਦੇ ਬਾਵਜੂਦ ਕੰਪਨੀ ਸ਼ਿਨਯਾਂਗ ਅਤੇ ਸ਼ੰਘਾਈ ‘ਚ ਅੰਨ੍ਹੇਵਾਹ ਇਸ ਕਾਰੋਬਾਰ ਨੂੰ ਕਰ ਰਹੀ ਹੈ। ਕੰਪਨੀ ਨੇ ਸਥਾਨਕ ਮੀਡੀਆ ਨੂੰ ਦੱਸਿਆ ਕਿ ਗਾਹਕ ਦੀ ਇੱਛਾ ਮੁਤਾਬਕ ਪੈਸੇ ਦਾ ਫੈਸਲਾ ਕੀਤਾ ਜਾਂਦਾ ਹੈ। ਹਾਲਾਂਕਿ, ਜਿਵੇਂ ਹੀ ਅਧਿਕਾਰੀਆਂ ਨੇ ਇਸ਼ਤਿਹਾਰ ਦੇਖਿਆ, ਉਨ੍ਹਾਂ ਦੇ ਕੰਨ ਖੜੇ ਹੋ ਗਏ। ਇਸ ਤੋਂ ਬਾਅਦ ਮਾਮਲੇ ਦੀ ਤੁਰੰਤ ਜਾਂਚ ਦੇ ਆਦੇਸ਼ ਦਿੱਤੇ ਗਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਨ ਸਰਕਾਰ ਨੇ ਸ਼ੁਰੂ ਕੀਤਾ ‘ਮਿਸ਼ਨ ਕਲੀਨ ਪੰਜਾਬ’

ਮਾਨ ਸਰਕਾਰ ਨੇ ਮਿਸ਼ਨ ਕਲੀਨ ਪੰਜਾਬ ਸ਼ੁਰੂ ਕੀਤਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ...

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...