June 5, 2026, 6:13 am
----------- Advertisement -----------
HomeNewsLatest Newsਗਰਮੀ ਦਾ ਕਹਿਰ: ਬੰਗਲਾਦੇਸ਼-ਥਾਈਲੈਂਡ 'ਚ ਹੀਟਵੇਵ ਕਾਰਨ 30 ਮੌਤਾਂ

ਗਰਮੀ ਦਾ ਕਹਿਰ: ਬੰਗਲਾਦੇਸ਼-ਥਾਈਲੈਂਡ ‘ਚ ਹੀਟਵੇਵ ਕਾਰਨ 30 ਮੌਤਾਂ

Published on

----------- Advertisement -----------

ਦੁਨੀਆ ਦੇ ਕਈ ਦੇਸ਼ ਇਨ੍ਹੀਂ ਦਿਨੀਂ ਅੱਤ ਦੀ ਗਰਮੀ ਦੀ ਲਪੇਟ ‘ਚ ਹਨ। ਭਾਰਤ, ਬੰਗਲਾਦੇਸ਼, ਪਾਕਿਸਤਾਨ, ਥਾਈਲੈਂਡ, ਵੀਅਤਨਾਮ, ਮਾਲੀ ਅਤੇ ਲੀਬੀਆ ਵਿੱਚ ਤਾਪਮਾਨ 45 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ ਹੈ। ਅਮਰੀਕਾ ਦੇ ਨੈਸ਼ਨਲ ਓਸ਼ੀਅਨ ਐਂਡ ਐਟਮੌਸਫੇਰਿਕ ਐਡਮਨਿਸਟ੍ਰੇਸ਼ਨ ਦੀ ਰਿਪੋਰਟ ਮੁਤਾਬਕ ਕਈ ਦੇਸ਼ਾਂ ‘ਚ ਰਾਤ ਨੂੰ ਵੀ ਹੀਟਵੇਵ ਚੱਲ ਰਹੀ ਹੈ।
ਬੰਗਲਾਦੇਸ਼ ਵਿੱਚ ਲਗਾਤਾਰ 26 ਦਿਨਾਂ ਤੋਂ ਹੀਟਵੇਵ ਜਾਰੀ ਹੈ। ਬੁੱਧਵਾਰ (22 ਮਈ) ਨੂੰ ਤਾਪਮਾਨ 43.8 ਡਿਗਰੀ ਤੱਕ ਪਹੁੰਚ ਗਿਆ, ਜੋ ਔਸਤ ਨਾਲੋਂ 7 ਡਿਗਰੀ ਵੱਧ ਹੈ। ਇੱਥੇ ਹੁਣ ਤੱਕ 30 ਲੋਕਾਂ ਦੀ ਮੌਤ ਹੋ ਚੁੱਕੀ ਹੈ। ਥਾਈਲੈਂਡ ਵਿੱਚ ਵੀ ਗਰਮੀ ਕਾਰਨ 30 ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ। ਇੱਥੇ ਸਕੂਲ ਬੰਦ ਕਰ ਦਿੱਤੇ ਗਏ ਹਨ।
ਮਿਆਂਮਾਰ ‘ਚ ਅਪ੍ਰੈਲ ਤੋਂ ਹੀ ਹੀਟਵੇਵ ਸ਼ੁਰੂ ਹੋ ਗਈ ਸੀ। ਇਸ ਕਾਰਨ ਦੇਸ਼ ਵਿੱਚ ਅਪ੍ਰੈਲ ਤੋਂ 10 ਮਈ ਤੱਕ 40 ਮੌਤਾਂ ਹੋਈਆਂ। ਇੱਥੇ ਤਾਪਮਾਨ 48.2 ਡਿਗਰੀ ਤੱਕ ਪਹੁੰਚ ਗਿਆ ਹੈ। ਮੈਕਸੀਕੋ ਦੇ ਜੰਗਲਾਂ ‘ਚ ਗਰਮੀ ਕਾਰਨ ਬਾਂਦਰ ਦਰੱਖਤਾਂ ਤੋਂ ਡਿੱਗ ਕੇ ਮਰ ਰਹੇ ਹਨ। ਜਿਨ੍ਹਾਂ ਇਲਾਕਿਆਂ ਵਿਚ ਬਾਂਦਰਾਂ ਦੀ ਮੌਤ ਹੋ ਰਹੀ ਹੈ, ਉੱਥੇ ਤਾਪਮਾਨ 45 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ ਹੈ। ਹੁਣ ਤੱਕ 138 ਬਾਂਦਰਾਂ ਦੀ ਮੌਤ ਹੋ ਚੁੱਕੀ ਹੈ। ਗਰਮੀ ਕਾਰਨ 26 ਲੋਕਾਂ ਦੀ ਮੌਤ ਵੀ ਹੋ ਚੁੱਕੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਚੰਡੀਗੜ੍ਹ/ਲੁਧਿਆਣਾ 04 ਜੂਨ 2026:ਪੰਜਾਬ ਪੁਲਿਸ ਨਾਗਰਿਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਤੰਤਰ ਵਿਚਕਾਰ ਭਰੋਸੇ...

ਖਾਲਸਾ ਟੈਕਸ: ਸੀਐਮ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਕੀਤੀ ਗੱਲ, ਸਖ਼ਤ ਕਾਰਵਾਈ ਦੀ ਕੀਤੀ ਮੰਗ

ਖਾਲਸਾ ਐਂਟਰੀ ਟੈਕਸ ਨੂੰ ਲੈ ਕੇ ਵਿਵਾਦ ਵੱਧਦਾ ਜਾ ਰਿਹਾ ਹੈ। ਇਸ ਮੁੱਦੇ ‘ਤੇ...

ਟੀਮ ਇੰਡੀਆ ਨੂੰ ਵੱਡਾ ਝਟਕਾ ! ਵਿਰਾਟ ਕੋਹਲੀ ਅਫ਼ਗਾਨਿਸਤਾਨ ਖ਼ਿਲਾਫ਼ ਵਨਡੇ ਸੀਰੀਜ਼ ‘ਚੋਂ ਹੋਏ ਬਾਹਰ

ਭਾਰਤੀ ਕ੍ਰਿਕਟ ਫੈਨਜ਼ ਅਤੇ ਟੀਮ ਇੰਡੀਆ ਨੂੰ ਨਿਰਾਸ਼ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ...

ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਦਿੱਲੀ ਡਾਇਰੈਕਟਰ ਜਨਰਲ ਨੂੰ ਮੁੜ ਨੋਟਿਸ, ਹਾਈ ਕੋਰਟ ਨੇ ਮੰਗਿਆ ਜਵਾਬ; CBI ਨੇ ਪੈਰੋਲ ਦਾ ਕੀਤਾ ਤਿੱਖਾ ਵਿਰੋਧ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ...