September 30, 2026, 6:25 pm
----------- Advertisement -----------
HomeNewsBreaking Newsਸਾਵਧਾਨ! ਗਰਮੀ ਜਿਆਦਾ ਹੋਣ ਦੀ ਸੰਭਾਵਨਾ, 20 ਦਿਨਾਂ ਤੱਕ ਰਹੇਗੀ ਹੀਟ ਵੇਵ

ਸਾਵਧਾਨ! ਗਰਮੀ ਜਿਆਦਾ ਹੋਣ ਦੀ ਸੰਭਾਵਨਾ, 20 ਦਿਨਾਂ ਤੱਕ ਰਹੇਗੀ ਹੀਟ ਵੇਵ

Published on

----------- Advertisement -----------

 ਭਾਰਤੀ ਮੌਸਮ ਵਿਭਾਗ (IMD) ਨੇ ਇਸ ਸਾਲ ਹੋਰ ਗਰਮੀ ਦੀ ਭਵਿੱਖਬਾਣੀ ਕੀਤੀ ਹੈ। ਅਪ੍ਰੈਲ ਤੋਂ ਜੂਨ ਦੇ ਵਿਚਕਾਰ ਤਿੰਨ ਮਹੀਨੇ ਤਾਪਮਾਨ ਜਿਆਦਾ ਰਹੇਗਾ। ਇਸ ਵਾਰ 20 ਦਿਨਾਂ ਤੱਕ ਹੀਟ ਵੇਵ ਰਹਿਣ ਦੀ ਸੰਭਾਵਨਾ ਹੈ, ਜੋ ਆਮ ਤੌਰ ‘ਤੇ 8 ਦਿਨਾਂ ਤੱਕ ਰਹਿੰਦੀ ਹੈ।

 ਦੱਸ ਦਈਏ ਕਿ ਆਈਐਮਡੀ ਮੁਤਾਬਕ ਅਗਲੇ ਤਿੰਨ ਮਹੀਨਿਆਂ ਵਿੱਚ ਦੇਸ਼ ਦੇ ਛੇ ਰਾਜਾਂ ਮੱਧ ਪ੍ਰਦੇਸ਼, ਮਹਾਰਾਸ਼ਟਰ, ਗੁਜਰਾਤ, ਕਰਨਾਟਕ, ਉੜੀਸਾ ਅਤੇ ਆਂਧਰਾ ਪ੍ਰਦੇਸ਼ ਵਿੱਚ ਗਰਮੀ ਦਾ ਹੋਰ ਪ੍ਰਭਾਵ ਪਵੇਗਾ। ਅਗਲੇ ਹਫਤੇ ਤਾਪਮਾਨ 2 ਤੋਂ 5 ਡਿਗਰੀ ਤੱਕ ਵਧ ਸਕਦਾ ਹੈ। ਅਪ੍ਰੈਲ-ਜੂਨ ਦੌਰਾਨ ਭਾਰਤ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਵੱਧ ਰਹਿਣ ਦੀ ਸੰਭਾਵਨਾ ਹੈ। ਮੈਦਾਨੀ ਇਲਾਕਿਆਂ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਹੀਟ ਵੇਵ ਆਮ ਨਾਲੋਂ ਵੱਧ ਰਹੇਗੀ। 

ਨਾਲ ਹੀ IMD ਨੇ ਸੋਮਵਾਰ ਨੂੰ ਕਿਹਾ ਕਿ ਤਾਪਮਾਨ ‘ਚ ਵਾਧੇ ਦਾ ਕਣਕ ਦੀ ਤਿਆਰ ਫਸਲ ‘ਤੇ ਕੋਈ ਅਸਰ ਨਹੀਂ ਪਵੇਗਾ। ਆਈਐਮਡੀ ਦੇ ਡਾਇਰੈਕਟਰ ਜਨਰਲ ਮ੍ਰਿਤੁੰਜੇ ਮਹਾਪਾਤਰਾ ਨੇ ਕਿਹਾ, ਇਸ ਸਮੇਂ ਮੱਧ ਪ੍ਰਦੇਸ਼ ਵਿੱਚ ਤਾਪਮਾਨ 37-40 ਡਿਗਰੀ ਸੈਲਸੀਅਸ ਦੇ ਆਸ-ਪਾਸ ਹੈ ਅਤੇ ਅਗਲੇ ਹਫ਼ਤੇ 42 ਡਿਗਰੀ ਤੱਕ ਜਾਣ ਦੀ ਸੰਭਾਵਨਾ ਹੈ। ਸੂਬੇ ਵਿੱਚ ਕਣਕ ਦੀ ਵਾਢੀ ਦਾ 90 ਫੀਸਦੀ ਕੰਮ ਮੁਕੰਮਲ ਹੋ ਚੁੱਕਾ ਹੈ, ਇਸ ਲਈ ਕੋਈ ਅਸਰ ਨਹੀਂ ਪਵੇਗਾ। ਉਨ੍ਹਾਂ ਕਿਹਾ ਕਿ ਜੇਕਰ ਤਾਪਮਾਨ 35 ਡਿਗਰੀ ਤੋਂ ਉਪਰ ਜਾਂਦਾ ਹੈ ਤਾਂ ਵੀ ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਵਿੱਚ ਕੋਈ ਅਸਰ ਨਹੀਂ ਪਵੇਗਾ। 

ਇਸਤੋਂ ਇਲਾਵਾ ਕਣਕ ਦੀ ਫ਼ਸਲ ਅਕਤੂਬਰ ਵਿੱਚ ਬੀਜੀ ਜਾਂਦੀ ਹੈ ਅਤੇ ਵਾਢੀ ਅਪ੍ਰੈਲ ਦੇ ਆਸ-ਪਾਸ ਸ਼ੁਰੂ ਹੁੰਦੀ ਹੈ। ਭਾਰਤ ਨੇ 2022-23 ਦੌਰਾਨ 1,105.5 ਮਿਲੀਅਨ ਟਨ ਕਣਕ ਦਾ ਉਤਪਾਦਨ ਕੀਤਾ। ਇਸ ਵਿੱਚ ਉੱਤਰ ਪ੍ਰਦੇਸ਼ ਦਾ ਹਿੱਸਾ 30.40 ਫੀਸਦੀ, ਮੱਧ ਪ੍ਰਦੇਸ਼ ਦਾ 20.56 ਫੀਸਦੀ, ਪੰਜਾਬ ਦਾ 15.18 ਫੀਸਦੀ, ਹਰਿਆਣਾ ਦਾ 9.89 ਫੀਸਦੀ ਅਤੇ ਰਾਜਸਥਾਨ ਦਾ 9.62 ਫੀਸਦੀ ਹੈ।ਭਾਰਤ ਵਿੱਚ, ਜਦੋਂ ਇੱਕ ਮੈਦਾਨੀ ਖੇਤਰ ਵਿੱਚ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਜਾਂ ਇਸ ਤੋਂ ਵੱਧ ਤੱਕ ਪਹੁੰਚ ਜਾਂਦਾ ਹੈ ਅਤੇ ਪਹਾੜੀ ਖੇਤਰਾਂ ਵਿੱਚ ਇਹ ਘੱਟੋ ਘੱਟ 30 ਡਿਗਰੀ ਸੈਲਸੀਅਸ ਜਾਂ ਇਸ ਤੋਂ ਵੱਧ ਤੱਕ ਪਹੁੰਚ ਜਾਂਦਾ ਹੈ, ਤਾਂ ਇਸਨੂੰ ਗਰਮੀ ਦੀ ਸਥਿਤੀ ਮੰਨਿਆ ਜਾਂਦਾ ਹੈ। ਇਸ ਤੋਂ ਇਲਾਵਾ ਸਾਧਾਰਨ ਤਾਪਮਾਨ ਤੋਂ 7 ਡਿਗਰੀ ਸੈਲਸੀਅਸ ਜਾਂ ਇਸ ਤੋਂ ਵੱਧ ਦਾ ਵਾਧਾ ਇੱਕ ਗੰਭੀਰ ਹੀਟਵੇਵ ਸਥਿਤੀ ਮੰਨਿਆ ਜਾਂਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਧਮਕੀ ਨਿਕਲੀ ਅਫਵਾਹ, DCP ਨੇ ਮਾਪਿਆਂ ਤੇ ਵਿਦਿਆਰਥੀਆਂ ਨੂੰ ਨਾ ਘਬਰਾਉਣ ਦੀ ਅਪੀਲ

ਅੰਮ੍ਰਿਤਸਰ ਦੇ ਸਕੂਲਾਂ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ...

ਪਹਿਲੀ ਪੇਸ਼ੀ ‘ਚ ‘ਆਲ ਇਜ਼ ਵੈੱਲ’ ਕਹਿਣ ਵਾਲੀ ਮਹਿਲਾ ਇੰਸਪੈਕਟਰ ਦੇ ਦੂਜੀ ਪੇਸ਼ੀ ’ਚ ਬਦਲੇ ਸੁਰ

ਰਿਸ਼ਵਤ ਦੇ ਦੋਸ਼ਾਂ ਵਿੱਚ ਘਿਰੀ ਮਹਿਲਾ ਪੁਲੀਸ ਇੰਸਪੈਕਟਰ ਦਾ ਮਿਜ਼ਾਜ ਦੋ ਦਿਨਾਂ ਵਿੱਚ ਹੀ...

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਐਕਸ਼ਨ, SGPC ਮੈਂਬਰ ਮਿੱਠੂ ਸਿੰਘ ਕਾਨੇਕੇ ਤੇ ਜਸਵੰਤ ਸਿੰਘ ਪੁੜੈਣ ਨੂੰ ਕੀਤਾ ਤਲਬ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੋ ਮੈਂਬਰਾਂ ਖ਼ਿਲਾਫ਼ ਵੱਡਾ...

18 ਸਾਲਾ ਪ੍ਰੇਮਿਕਾ ਨੇ ਆਪਣੇ 19 ਸਾਲਾ ਪ੍ਰੇਮੀ ਦਾ ਕਰਵਾਇਆ ਕਤਲ, ਵਾਰਦਾਤ ਨੂੰ ਦਿੱਤਾ ਸੜਕ ਹਾਦਸੇ ਦਾ ਰੂਪ

ਗੁਰਦਾਸਪੁਰ ‘ਚ ਇੱਕ ਪ੍ਰੇਮਿਕਾ ਵੱਲੋਂ ਆਪਣੇ ਪ੍ਰੇਮੀ ਨੂੰ ਰਸਤੇ ਤੋਂ ਹਟਾਉਣ ਲਈ ਉਸ ਦਾ...

₹6,000 ਕਰੋੜ ਦੇ ਡਰੱਗ ਮਾਮਲੇ ’ਚ SIT ਦਾ ਐਕਸ਼ਨ, ਮਜੀਠੀਆ ਨੂੰ ਸੰਮਨ

6,000 ਕਰੋੜ ਰੁਪਏ ਦੇ ਡਰੱਗ ਮਾਮਲੇ ਵਿੱਚ ਬੁੱਧਵਾਰ ਨੂੰ ਵਿਸ਼ੇਸ਼ ਜਾਂਚ ਟੀਮ (SIT) ਨੇ...

 ਬ੍ਰਿਟਿਸ਼ ਸਿੱਖ ਨੌਜਵਾਨ Vikram Digwa ਨੂੰ ਉਮਰ ਕੈਦ ਦੀ ਸਜ਼ਾ ਖ਼ਿਲਾਫ਼ ਅਪੀਲ ਦੀ ਇਜਾਜ਼ਤ

ਦੱਖਣ-ਪੂਰਬੀ ਇੰਗਲੈਂਡ ਵਿੱਚ 18 ਸਾਲਾ ਵਿਦਿਆਰਥੀ ਨੂੰ ਚਾਕੂ ਮਾਰ ਕੇ ਕਤਲ ਕਰਨ ਦੇ ਮਾਮਲੇ...

ਪਹਿਲੀ ਪੇਸ਼ੀ ‘ਚ ‘ਆਲ ਇਜ਼ ਵੈੱਲ’ ਕਹਿਣ ਵਾਲੀ ਮਹਿਲਾ ਇੰਸਪੈਕਟਰ ਦੇ ਦੂਜੀ ਪੇਸ਼ੀ ’ਚ ਬਦਲੇ ਸੁਰ

ਰਿਸ਼ਵਤ ਦੇ ਦੋਸ਼ਾਂ ਵਿੱਚ ਘਿਰੀ ਮਹਿਲਾ ਪੁਲੀਸ ਇੰਸਪੈਕਟਰ ਦਾ ਮਿਜ਼ਾਜ ਦੋ ਦਿਨਾਂ ਵਿੱਚ ਹੀ...

 ਸਰਕਾਰੀ ਸਕੂਲਾਂ ਦੇ ਸਮੇਂ ’ਚ ਬਦਲਾਅ, ਜਾਣੋ ਨਵਾਂ ਟਾਈਮ

ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਦੇ ਸਮੇਂ ਵਿੱਚ ਕੱਲ੍ਹ ਯਾਨੀ 1 ਅਕਤੂਬਰ ਤੋਂ ਬਦਲਾਅ...

‘ਵਾਰਿਸ ਪੰਜਾਬ ਦੇ’ ਦੀ ਪਾਰਟੀ ਰਜਿਸਟ੍ਰੇਸ਼ਨ ’ਤੇ ECI ਨੇ ਉਠਾਏ ਸਵਾਲ

ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਾਲੇ ਸਿਆਸੀ ਸੰਗਠਨ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਸਿਆਸੀ...