May 14, 2026, 12:51 pm
----------- Advertisement -----------
HomeNewsLatest NewsUP-ਬਿਹਾਰ ਸਮੇਤ 10 ਰਾਜਾਂ 'ਚ ਹੀਟਵੇਵ ਅਲਰਟ; ਸਿਹਤ ਮੰਤਰੀ ਨੇ ਬੁਲਾਈ ਉੱਚ...

UP-ਬਿਹਾਰ ਸਮੇਤ 10 ਰਾਜਾਂ ‘ਚ ਹੀਟਵੇਵ ਅਲਰਟ; ਸਿਹਤ ਮੰਤਰੀ ਨੇ ਬੁਲਾਈ ਉੱਚ ਪੱਧਰੀ ਮੀਟਿੰਗ

Published on

----------- Advertisement -----------

ਉੱਤਰ ਪ੍ਰਦੇਸ਼ ਦੇ ਬਲੀਆ ਜ਼ਿਲੇ ‘ਚ ਗਰਮੀ ਕਾਰਨ ਕਈ ਮੌਤਾਂ ਤੋਂ ਬਾਅਦ ਕੇਂਦਰ ਸਰਕਾਰ ਅਲਰਟ ਹੋ ਗਈ ਹੈ। ਦੱਸ ਦੇਈਏ ਕਿ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਦੇਸ਼ ਭਰ ਵਿੱਚ ਹੀਟ ਵੇਵ ਤੋਂ ਬਚਾਅ ਦੀਆਂ ਤਿਆਰੀਆਂ ਨੂੰ ਲੈ ਕੇ ਇੱਕ ਉੱਚ ਪੱਧਰੀ ਮੀਟਿੰਗ ਕਰ ਰਹੇ ਹਨ। ਇਸ ਮੀਟਿੰਗ ਵਿੱਚ ਲੋਕਾਂ ਨੂੰ ਜਾਗਰੂਕ ਕਰਨ ਅਤੇ ਹੀਟ ਸਟ੍ਰੋਕ ਤੋਂ ਬਚਣ ਲਈ ਸਿਹਤ ਸੇਵਾਵਾਂ ਦੀ ਤਿਆਰੀ ਸਬੰਧੀ ਵਿਚਾਰਾਂ ਕੀਤੀਆਂ ਜਾ ਰਹੀਆਂ ਹਨ। ਮੀਡੀਆ ਰਿਪੋਰਟਾਂ ਅਨੁਸਾਰ ਉੱਤਰ ਪ੍ਰਦੇਸ਼ ਦੇ ਬਲੀਆ ਦੇ ਜ਼ਿਲ੍ਹਾ ਹਸਪਤਾਲ ਵਿੱਚ 15 ਜੂਨ ਤੋਂ 18 ਜੂਨ ਤੱਕ ਹੀਟਵੇਵ ਕਾਰਨ ਘੱਟੋ-ਘੱਟ 68 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।
ਮੌਸਮ ਵਿਭਾਗ ਅਨੁਸਾਰ ਅਗਲੇ ਦੋ ਦਿਨਾਂ ਤੱਕ ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼ ਸਮੇਤ 10 ਰਾਜਾਂ ਵਿੱਚ ਹੀਟਵੇਵ ਦੀ ਸੰਭਾਵਨਾ ਹੈ। ਇਨ੍ਹਾਂ ਰਾਜਾਂ ਵਿੱਚ ਅਲਰਟ ਜਾਰੀ ਕੀਤਾ ਗਿਆ ਹੈ। ਦੱਸ ਦਈਏ ਕਿ ਉੱਤਰ ਪ੍ਰਦੇਸ਼, ਬਿਹਾਰ, ਤਾਮਿਲਨਾਡੂ, ਮੱਧ ਪ੍ਰਦੇਸ਼, ਝਾਰਖੰਡ, ਮਹਾਰਾਸ਼ਟਰ, ਉੜੀਸਾ, ਪੱਛਮੀ ਬੰਗਾਲ, ਆਂਧਰਾ ਪ੍ਰਦੇਸ਼ ਅਤੇ ਤੇਲੰਗਾਨਾ ਤੋਂ ਇਲਾਵਾ ਕੁਝ ਹੋਰ ਰਾਜਾਂ ਵਿੱਚ ਵੀ ਹੀਟਵੇਵ ਦੀ ਸੰਭਾਵਨਾ ਹੈ। ਇਸਤੋਂ ਇਲਾਵਾ ਅਗਲੇ 15 ਦਿਨਾਂ ਵਿੱਚ ਦਿੱਲੀ, ਮੱਧ ਪ੍ਰਦੇਸ਼, ਝਾਰਖੰਡ, ਛੱਤੀਸਗੜ੍ਹ, ਗੰਗਾ ਪੱਛਮੀ ਬੰਗਾਲ ਅਤੇ 8 ਉੱਤਰ-ਪੂਰਬੀ ਰਾਜਾਂ ਵਿੱਚ ਭਾਰੀ ਅਤੇ ਲਗਾਤਾਰ ਮੀਂਹ ਪੈਣ ਦੀ ਸੰਭਾਵਨਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਭਾਜਪਾ ਤੋਂ ਸਾਵਧਾਨ ਰਹੋ, ਜੇ ਭਾਜਪਾ ਸੱਤਾ ਵਿੱਚ ਆਈ ਤਾਂ ਉਹ ਤਿੰਨ ਕਾਲੇ ਖੇਤੀ...

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ

*ਚੰਡੀਗੜ੍ਹ, 12 ਮਈ, 2026:ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਉਦਯੋਗ ਭਵਨ,...

PSEB ਨੇ ਐਲਾਨਿਆ 12ਵੀਂ ਦਾ Result, ਟੌਪ-3 ‘ਚ ਕੁੜੀਆਂ, ਮਾਨਸਾ ਦੀ ਸੁਪਨੀਤ ਕੌਰ ਪਹਿਲੇ ਨੰਬਰ ‘ਤੇ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ 12ਵੀਂ ਜਮਾਤ ਦੇ ਨਤੀਜੇ ਐਲਾਨ ਦਿੱਤੇ ਗਏ ਹਨ।...

ਭਾਜਪਾ ਦੇ ਸੀਨੀਅਰ ਆਗੂ ਅਨਿਲ ਕੁਮਾਰ ਸੇਠੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ

*ਚੰਡੀਗੜ੍ਹ, 12 ਮਈ 2026*ਆਮ ਆਦਮੀ ਪਾਰਟੀ (ਆਪ) ਦੀਆਂ ਲੋਕ-ਪੱਖੀ ਨੀਤੀਆਂ ਅਤੇ ਪ੍ਰਸ਼ਾਸਨ ਤੋਂ ਪ੍ਰਭਾਵਿਤ...

ਅਪਰਾਧ ਸੁਲਝਾਉਣ ਤੋਂ ਲੈ ਕੇ ਅਪਰਾਧੀਆਂ ‘ਤੇ ਨਜ਼ਰ ਰੱਖਣ ਤੱਕ — ਪੰਜਾਬ ਪੁਲਿਸ ਲਈ ਆਧੁਨਿਕ ਹਥਿਆਰ ਬਣਿਆ ‘ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ’ (ICCC)

ਮੋਹਾਲੀ, 12 ਮਈ 2026:ਪੰਜਾਬ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ ਅਤਿ-ਆਧੁਨਿਕ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ...

ਪੰਜਾਬੀ ਆਪਣੀ ਮਾਂ ਬੋਲੀ ‘ਤੇ ਕਿਸੇ ਵੀ ਹਮਲੇ ਨੂੰ ਕਦੇ ਬਰਦਾਸ਼ਤ ਨਹੀਂ ਕਰਨਗੇ: ਬਲਤੇਜ ਪੰਨੂ

*ਚੰਡੀਗੜ੍ਹ, 12 ਮਈ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਪੰਜਾਬੀ ਨਾ ਲਿਖਣ ‘ਤੇ ਪੰਜਾਬ ਯੂਨੀਵਰਸਿਟੀ ‘ਚ ਨਵਾਂ ਵਿਵਾਦ, ਯੂਨੀਵਰਸਿਟੀ ਕੈਂਪਸ ‘ਚ ਨੇਮ ਪਲੇਟਾਂ ‘ਤੇ ਮਲੀ ਕਾਲਖ!

ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ਵਿੱਚ ਪੰਜਾਬੀ ਭਾਸ਼ਾ ਨੂੰ ਲੈ ਕੇ ਨਵਾਂ ਵਿਵਾਦ ਹੋ ਗਿਆ...

UP ‘ਚ ਪੁਲਿਸ ਵੱਲੋਂ ਰਿਟਾਇਰਡ ਫੌਜੀ ਦਾ ਐਨਕਾਊਂਟਰ, 26 ਘੰਟਿਆਂ ‘ਚ ਕੀਤੇ ਸਨ 3 ਕਤਲ

ਯੂਪੀ ਵਿੱਚ ਚੱਲਦੀ ਰੇਲਗੱਡੀ ਅਤੇ ਇੱਕ ਹਸਪਤਾਲ ਵਿੱਚ ਤਿੰਨ ਕਤਲ ਕਰਨ ਵਾਲਾ ਇੱਕ ਸਾਈਕੋ...