July 12, 2024, 10:37 pm
----------- Advertisement -----------
HomeNewsNational-Internationalਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਭਾਰੀ ਗੋਲੀ.ਬਾਰੀ, ਜਵਾਨ ਹੋਏ ਸ਼ਹੀਦ

ਜੰਮੂ-ਕਸ਼ਮੀਰ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਭਾਰੀ ਗੋਲੀ.ਬਾਰੀ, ਜਵਾਨ ਹੋਏ ਸ਼ਹੀਦ

Published on

----------- Advertisement -----------

ਜੰਮੂ-ਕਸ਼ਮੀਰ ਦੇ ਰਾਜੌਰੀ ਅਤੇ ਅਨੰਤਨਾਗ ‘ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਦੋ ਮੁਕਾਬਲੇ ਚੱਲ ਰਹੇ ਹਨ। ਬੁੱਧਵਾਰ ਨੂੰ ਦੱਖਣੀ ਕਸ਼ਮੀਰ ਦੇ ਅਨੰਤਨਾਗ ਜ਼ਿਲੇ ‘ਚ ਅੱਤਵਾਦੀਆਂ ਨੇ ਸੁਰੱਖਿਆ ਬਲਾਂ ‘ਤੇ ਉਸ ਸਮੇਂ ਗੋਲੀਬਾਰੀ ਕੀਤੀ ਜਦੋਂ ਉਹ ਤਲਾਸ਼ੀ ਮੁਹਿੰਮ ਚਲਾ ਰਹੇ ਸਨ। ਇਸ ਵਿੱਚ ਕਰਨਲ ਮਨਪ੍ਰੀਤ ਸਿੰਘ ਸ਼ਹੀਦ ਹੋ ਗਏ ਸਨ।  

 ਦੂਜੇ ਪਾਸੇ ਰਾਜੌਰੀ ‘ਚ ਸੋਮਵਾਰ ਤੋਂ ਮੁਕਾਬਲਾ ਚੱਲ ਰਿਹਾ ਹੈ। ਇਸ ‘ਚ ਦੋ ਅੱਤਵਾਦੀ ਮਾਰੇ ਗਏ ਹਨ। ਇੱਕ ਸਿਪਾਹੀ ਅਤੇ ਇੱਕ ਐਸਪੀਓ ਸ਼ਹੀਦ ਹੋ ਗਏ ਹਨ। ਇਸ ਆਪਰੇਸ਼ਨ ਵਿੱਚ ਫੌਜ ਦਾ ਇੱਕ ਕੁੱਤਾ ਵੀ ਮਾਰਿਆ ਗਿਆ ਹੈ। ਉਸ ਨੇ ਆਪਣੀ ਜਾਨ ਖ਼ਤਰੇ ਵਿਚ ਪਾ ਕੇ ਆਪਣੇ ਹੈਂਡਲਰ ਦੀ ਜਾਨ ਬਚਾਈ। ਫ਼ੌਜੀ ਅਧਿਕਾਰੀ ਨੇ ਦੱਸਿਆ ਕਿ ਮੁਕਾਬਲੇ ‘ਚ ਸ਼ਹੀਦ ਹੋਏ ਫ਼ੌਜੀ ਕੁੱਤੇ ਦਾ ਨਾਂਅ ਕੈਂਟ ਸੀ। ਉਸ ਨੇ ਮੁਕਾਬਲੇ ਦੌਰਾਨ ਆਪਣੇ ਹੈਂਡਲਰ ਨੂੰ ਬਚਾਇਆ ਅਤੇ ਆਪ ਸ਼ਹੀਦ ਹੋ ਗਿਆ।

ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਉਹ ਭੱਜ ਰਹੇ ਅੱਤਵਾਦੀਆਂ ਦੀ ਭਾਲ ਲਈ ਜਵਾਨਾਂ ਦੀ ਇਕ ਯੂਨਿਟ ਦੀ ਅਗਵਾਈ ਕਰ ਰਿਹਾ ਸੀ। ਇਸ ਦੌਰਾਨ ਉਹ ਭਾਰੀ ਗੋਲਾਬਾਰੀ ਦੀ ਲਪੇਟ ‘ਚ ਆ ਗਿਆ।ਏਡੀਜੀ ਮੁਕੇਸ਼ ਸਿੰਘ ਨੇ ਦੱਸਿਆ ਕਿ ਖ਼ਰਾਬ ਮੌਸਮ ਦੇ ਬਾਵਜੂਦ ਸੁਰੱਖਿਆ ਬਲਾਂ ਨੇ ਰਾਜੌਰੀ ਸ਼ਹਿਰ ਤੋਂ 75 ਕਿਲੋਮੀਟਰ ਦੂਰ ਇਲਾਕੇ ਦੀ ਪੂਰੀ ਰਾਤ ਘੇਰਾਬੰਦੀ ਕੀਤੀ ਅਤੇ ਸਵੇਰੇ ਆਸਪਾਸ ਦੇ ਇਲਾਕਿਆਂ ਵਿੱਚ ਤਲਾਸ਼ੀ ਤੇਜ਼ ਕੀਤੀ।

 ਨੌਰਥ ਟੈਕ ਸਿੰਪੋਜ਼ੀਅਮ 2023 ਪ੍ਰੋਗਰਾਮ ਦੌਰਾਨ ਉੱਤਰੀ ਸੈਨਾ ਦੇ ਕਮਾਂਡਰ ਲੈਫਟੀਨੈਂਟ ਉਪੇਂਦਰ ਨੇ ਮੁਕਾਬਲੇ ਦੇ ਸਬੰਧ ਵਿੱਚ ਕਿਹਾ ਕਿ ਪਾਕਿਸਤਾਨ ਇੱਕ ਵਾਰ ਫਿਰ ਖੇਤਰ ਵਿੱਚ ਦਹਿਸ਼ਤ ਫੈਲਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਘਾਟੀ ਵਿਚ ਸ਼ਾਂਤੀ ਭੰਗ ਕਰਨ ਲਈ ਸਰਹੱਦ ਪਾਰ ਤੋਂ ਕੱਟੜਪੰਥੀ ਬੰਦੂਕਧਾਰੀ ਭੇਜਣ ਦੀ ਕੋਸ਼ਿਸ਼ ਕਰ ਰਿਹਾ ਹੈ। ਹਾਲਾਂਕਿ ਅਸੀਂ ਪਾਕਿਸਤਾਨ ਨੂੰ ਉਸ ਦੇ ਨਾਪਾਕ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦੇਵਾਂਗੇ। ਸੁਰੱਖਿਆ ਬਲਾਂ ਨੂੰ ਇਲਾਕੇ ‘ਚ 3-4 ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਉਥੇ ਤਲਾਸ਼ੀ ਮੁਹਿੰਮ ਚਲਾਈ ਗਈ। ਛਾਪੇਮਾਰੀ ਦੌਰਾਨ ਅੱਤਵਾਦੀਆਂ ਨੇ ਸੁਰੱਖਿਆ ਬਲਾਂ ‘ਤੇ ਗੋਲੀਬਾਰੀ ਕਰ ਦਿੱਤੀ, ਜਿਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ। ਰਾਜੌਰੀ-ਪੁੰਛ ਜ਼ਿਲੇ ‘ਚ ਇਸ ਸਾਲ ਹੁਣ ਤੱਕ ਸੁਰੱਖਿਆ ਬਲਾਂ ਨੇ 26 ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। 10 ਸੁਰੱਖਿਆ ਕਰਮੀ ਵੀ ਸ਼ਹੀਦ ਹੋ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਐਮ.ਪੀ ਸੀਚੇਵਾਲ ਨੇ ‘ਬੁੱਢੇ ਦਰਿਆ’ ਦੇ ਆਲੇ-ਦੁਆਲੇ ਲਗਾਏ 550 ਬੂਟੇ

ਲੁਧਿਆਣਾ, 12 ਜੁਲਾਈ: 'ਬੁੱਢੇ ਦਰਿਆਂ' ਦੇ ਆਲੇ-ਦੁਆਲੇ ਪੌਦੇ ਲਗਾਉਣ ਦੀ ਮੁਹਿੰਮ ਨੂੰ ਅੱਗੇ ਵਧਾਉਂਦੇ...

ਕੈਂਸਰ ਨਾਲ ਜੂਝ ਰਹੀ ਹਿਨਾ ਨੇ ਸਾਂਝੀ ਕੀਤੀ ਭਾਵੁਕ ਪੋਸਟ, ਸਲਾਮਤੀ ਦੀ ਦੁਆ ਕਰ ਰਹੇ ਪ੍ਰਸ਼ੰਸਕਾਂ ਦਾ ਕੀਤਾ ਧੰਨਵਾਦ

ਕੈਂਸਰ ਨਾਲ ਜੂਝ ਰਹੀ ਹਿਨਾ ਖਾਨ ਨੇ ਆਪਣੇ ਪ੍ਰਸ਼ੰਸਕਾਂ ਅਤੇ ਸ਼ੁਭਚਿੰਤਕਾਂ ਲਈ ਸੋਸ਼ਲ ਮੀਡੀਆ...

‘ਸੰਵਿਧਾਨ ਹੱਤਿਆ ਦਿਵਸ ਵਜੋਂ ਮਨਾਇਆ ਜਾਵੇਗਾ 25 ਜੂਨ; ਕੇਂਦਰ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ

ਕੇਂਦਰ ਸਰਕਾਰ ਨੇ 25 ਜੂਨ ਨੂੰ ‘ਸੰਵਿਧਾਨ ਹੱਤਿਆ ਦਿਵਸ’ ਐਲਾਨਿਆ ਹੈ। ਗ੍ਰਹਿ ਮੰਤਰੀ ਅਮਿਤ...

ਏ.ਡੀ.ਸੀ. ਵੱਲੋਂ ਮੈਪਲ ਸਟਾਰ ਇੰਮੀਗ੍ਰੇਸ਼ਨ ਅਤੇ ਲੀਗਲ ਸਰਵਿਸਿਜ਼ ਫਰਮ ਦਾ ਲਾਇਸੰਸ ਰੱਦ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 12 ਜੁਲਾਈ 2024 (ਬਲਜੀਤ ਮਰਵਾਹਾ): ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012...

ਏ.ਡੀ.ਸੀ. ਵੱਲੋਂ ਸਪਾਰਕਜ਼ੋ ਕੰਸਲਟੈਂਸੀ ਫਰਮ ਦਾ ਲਾਇਸੰਸ ਰੱਦ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 12 ਜੁਲਾਈ 2024 (ਬਲਜੀਤ ਮਰਵਾਹਾ): ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012...

ਏ.ਡੀ.ਸੀ. ਵੱਲੋਂ ਕੁਈਨ ਅਤੇ ਕਿੰਗ ਓਵਰਸੀਜ਼ ਫਰਮ ਦਾ ਲਾਇਸੰਸ ਰੱਦ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 12 ਜੁਲਾਈ 2024 (ਬਲਜੀਤ ਮਰਵਾਹਾ): ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012...

ਬਰਾਤ ਲੈ ਕੇ Antilia ਤੋਂ ਜੀਓ ਵਰਲਡ ਸੈਂਟਰ ਪਹੁੰਚੇ ਅਨੰਤ ਅੰਬਾਨੀ; ਤਸਵੀਰਾਂ ਆਈਆਂ ਸਾਹਮਣੇ

ਏਸ਼ੀਆ ਦੇ ਸਭ ਤੋਂ ਅਮੀਰ ਕਾਰੋਬਾਰੀ ਮੁਕੇਸ਼ ਅੰਬਾਨੀ ਦੇ ਛੋਟੇ ਬੇਟੇ ਅਨੰਤ ਅੰਬਾਨੀ ਅੱਜ...

ਮਨੋਰੰਜਨ ਜਗਤ ‘ਚ ਸੋਗ ਦੀ ਲਹਿਰ! ਇਸ ਮਸ਼ਹੂਰ ਅਦਾਕਾਰਾ ਦਾ ਹੋਇਆ ਦਿਹਾਂਤ, ਫੇਫੜਿਆਂ ਦੇ ਕੈਂਸਰ ਤੋਂ ਸੀ ਪੀੜਤ

ਕੰਨੜ ਟੀਵੀ ਅਦਾਕਾਰਾ ਅਪਰਣਾ ਵਾਸਤਾਰੇ ਦਾ ਦਿਹਾਂਤ ਹੋ ਗਿਆ। ਅਦਾਕਾਰਾ ਦੇ ਦਿਹਾਂਤ ਦੀ ਖਬਰ...

ਪੰਜਾਬ ਦੇ IAS ਕਰਨੈਲ ਸਿੰਘ ਦਾ ਅਸਤੀਫਾ ਮਨਜ਼ੂਰ: 3 ਮਹੀਨੇ ਪਹਿਲਾਂ VRS ਲਈ ਕੀਤਾ ਸੀ ਅਪਲਾਈ

ਸਤੰਬਰ 'ਚ ਸੀ ਰਿਟਾਇਰਮੈਂਟ ਚੰਡੀਗੜ੍ਹ, 12 ਜੁਲਾਈ 2024 - ਪੰਜਾਬ ਦੇ ਸੀਨੀਅਰ ਆਈਏਐਸ ਅਧਿਕਾਰੀ ਅਤੇ...