April 21, 2026, 2:27 am
----------- Advertisement -----------
HomeNewsNational-Internationalਦੇਸ਼ ਦੇ 5 ਸੂਬਿਆਂ 'ਚ ਭਾਰੀ ਮੀਂਹ ਦਾ ਅਲਰਟ ਜਾਰੀ, ਰਾਜਸਥਾਨ 'ਚ...

ਦੇਸ਼ ਦੇ 5 ਸੂਬਿਆਂ ‘ਚ ਭਾਰੀ ਮੀਂਹ ਦਾ ਅਲਰਟ ਜਾਰੀ, ਰਾਜਸਥਾਨ ‘ਚ ਸੈਂਕੜੇ ਡੈਮ ਓਵਰਫਲੋ

Published on

----------- Advertisement -----------

ਦੇਸ਼ ਦੇ ਕਈ ਰਾਜਾਂ ਵਿੱਚ ਭਾਰੀ ਮੀਂਹ ਕਾਰਨ ਹੜ੍ਹ ਦੀ ਸਥਿਤੀ ਪੈਦਾ ਹੋ ਗਈ ਹੈ। ਸਭ ਤੋਂ ਮਾੜੀ ਹਾਲਤ ਮੱਧ ਪ੍ਰਦੇਸ਼, ਰਾਜਸਥਾਨ, ਹਿਮਾਚਲ, ਉੱਤਰਾਖੰਡ ਅਤੇ ਯੂਪੀ ਦੇ ਕੁਝ ਇਲਾਕਿਆਂ ਦੀ ਹੈ। ਮੱਧ ਪ੍ਰਦੇਸ਼ ਅਤੇ ਰਾਜਸਥਾਨ ਦੇ ਕਈ ਸ਼ਹਿਰਾਂ ਦੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਤੇਜ਼ ਹਵਾਵਾਂ ਦੇ ਨਾਲ-ਨਾਲ ਭਾਰੀ ਬਾਰਿਸ਼ ਕਾਰਨ ਵੱਡੇ ਪੱਧਰ ‘ਤੇ ਨੁਕਸਾਨ ਹੋਣ ਦੀ ਸੂਚਨਾ ਹੈ। ਦਰੱਖਤਾਂ ਦੇ ਡਿੱਗਣ ਅਤੇ ਬਿਜਲੀ ਦੀ ਸਪਲਾਈ ਬੰਦ ਹੋਣ ਅਤੇ ਇਲਾਕਿਆਂ ‘ਚ ਮੀਂਹ ਦਾ ਪਾਣੀ ਭਰਨ ਨਾਲ ਜਨ ਜੀਵਨ ਪ੍ਰਭਾਵਿਤ ਹੋਇਆ ਹੈ ਦੱਸ ਦਈਏ ਕਿ ਇਨ੍ਹਾਂ ਸਾਰੇ ਸੂਬਿਆਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।
ਮੱਧ ਪ੍ਰਦੇਸ਼, ਰਾਜਸਥਾਨ, ਉੱਤਰ ਪ੍ਰਦੇਸ਼, ਹਿਮਾਚਲ ਅਤੇ ਬਿਹਾਰ ਵਿੱਚ ਪਿਛਲੇ 48 ਘੰਟਿਆਂ ਤੋਂ ਭਾਰੀ ਮੀਂਹ ਪੈ ਰਿਹਾ ਹੈ। ਉੱਤਰ ਪ੍ਰਦੇਸ਼ ਵਿੱਚ ਗੰਗਾ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਵਹਿ ਰਹੀ ਹੈ। ਰਾਜਸਥਾਨ ਵਿੱਚ 200 ਅਤੇ ਮੱਧ ਪ੍ਰਦੇਸ਼ ਵਿੱਚ 50 ਦੇ ਕਰੀਬ ਛੋਟੇ-ਵੱਡੇ ਡੈਮ ਓਵਰਫਲੋ ਹੋ ਗਏ ਹਨ। ਪਿਛਲੇ 48 ਘੰਟਿਆਂ ਦੌਰਾਨ ਹੋਈ ਬਾਰਿਸ਼ ਕਾਰਨ ਰਾਜਸਥਾਨ ਵਿੱਚ ਸੀਜ਼ਨ ਦਾ 20.35 ਇੰਚ ਮੀਂਹ ਪੈ ਚੁੱਕਾ ਹੈ। ਅੰਕੜਿਆਂ ਦੀ ਗੱਲ ਕਰੀਏ ਤਾਂ ਇਹ 25.80% ਜ਼ਿਆਦਾ ਹੈ। ਸਾਰੇ ਜ਼ਿਲ੍ਹਿਆਂ ਵਿੱਚ ਔਸਤ ਤੋਂ ਵੱਧ ਮੀਂਹ ਪਿਆ ਹੈ।
ਝਾਲਾਵਾੜ, ਪ੍ਰਤਾਪਗੜ੍ਹ ਅਤੇ ਬਾਰਾਨ ‘ਚ ਸੋਮਵਾਰ ਨੂੰ ਬਾਰਿਸ਼ ਦਾ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਕੋਟਾ, ਬੂੰਦੀ, ਟੋਂਕ, ਸਵਾਈ ਮਾਧੋਪੁਰ, ਚਿਤੌੜਗੜ੍ਹ, ਬਾਂਸਵਾੜਾ, ਡੂੰਗਰਪੁਰ, ਉਦੈਪੁਰ, ਪਾਲੀ ਵਿੱਚ ਆਰੇਂਜ ਅਲਰਟ ਹੈ। ਇੱਥੇ 8 ਇੰਚ ਤੋਂ ਜ਼ਿਆਦਾ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਗਿਆਨ ਕੇਂਦਰ ਜੈਪੁਰ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸੂਬੇ ਵਿੱਚ 23 ਅਗਸਤ ਤੱਕ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਕੋਟਾ ਜ਼ਿਲ੍ਹੇ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਅਗਲੇ 24 ਘੰਟਿਆਂ ਦੇ ਅੰਦਰ ਇਸ ਦਾ ਸਭ ਤੋਂ ਵੱਧ ਅਸਰ ਕੋਟਾ ਡਿਵੀਜ਼ਨ ਵਿੱਚ ਦੇਖਣ ਨੂੰ ਮਿਲੇਗਾ।
ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਅੱਜ ਹੜ੍ਹਾਂ ਅਤੇ ਜ਼ਮੀਨ ਖਿਸਕਣ ਤੋਂ ਪ੍ਰਭਾਵਿਤ ਇਲਾਕਿਆਂ ਦੇ ਦੌਰੇ ‘ਤੇ ਜਾਣਗੇ। ਇੱਥੇ ਹੜ੍ਹਾਂ ਅਤੇ ਜ਼ਮੀਨ ਖਿਸਕਣ ਦੀਆਂ 36 ਘਟਨਾਵਾਂ ਵਿੱਚ 22 ਲੋਕਾਂ ਦੀ ਜਾਨ ਚਲੀ ਗਈ ਹੈ। 6 ਲੋਕ ਅਜੇ ਵੀ ਲਾਪਤਾ ਦੱਸੇ ਜਾ ਰਹੇ ਹਨ। ਮੰਡੀ ਵਿੱਚ 14, ਚੰਬਾ ਵਿੱਚ 3 ਅਤੇ ਕਾਂਗੜਾ ਅਤੇ ਸ਼ਿਮਲਾ ਜ਼ਿਲ੍ਹਿਆਂ ਵਿੱਚ 2-2 ਲੋਕਾਂ ਦੀ ਮੌਤ ਹੋ ਗਈ। ਇਨ੍ਹਾਂ ਵਿੱਚ ਇੱਕ 9 ਸਾਲ ਦੀ ਬੱਚੀ ਵੀ ਸ਼ਾਮਲ ਹੈ। ਹਿਮਾਚਲ ‘ਚ ਕਈ ਥਾਵਾਂ ‘ਤੇ ਸੜਕਾਂ ਤਬਾਹ ਹੋ ਗਈਆਂ ਹਨ। 400 ਤੋਂ ਵੱਧ ਪ੍ਰਾਜੈਕਟ ਠੱਪ ਹੋ ਗਏ ਹਨ। ਅਗਲੇ ਤਿੰਨ ਦਿਨਾਂ ਤੱਕ ਭਾਰੀ ਬਾਰਿਸ਼ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਐਡਵਾਈਜ਼ਰੀ ਜਾਰੀ ਕਰਕੇ ਸੈਲਾਨੀਆਂ ਨੂੰ ਮੌਸਮ ਦੇ ਹਿਸਾਬ ਨਾਲ ਆਪਣੇ ਘੁੰਮਣ ਫਿਰਨ ਲਈ ਯੋਜਨਾ ਬਣਾਉਣ ਲਈ ਕਿਹਾ ਗਿਆ ਹੈ। ਸੈਲਾਨੀਆਂ ਨੂੰ ਨਦੀ ਦੇ ਕਿਨਾਰਿਆਂ ਅਤੇ ਜ਼ਮੀਨ ਖਿਸਕਣ ਦੀ ਸੰਭਾਵਨਾ ਵਾਲੇ ਖੇਤਰਾਂ ਵੱਲ ਨਾ ਜਾਨ ਲਈ ਵੀ ਕਿਹਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਗਲੇ 3 ਤਿੰਨ ਲੂ ਦਾ ਅਲਰਟ, ਚੰਡੀਗੜ੍ਹ ਪ੍ਰਸ਼ਾਸਨ ਨੇ ਪਬਲਿਕ ਐਡਵਾਈਜਰੀ ਕੀਤੀ ਜਾਰੀ

ਪੰਜਾਬ ਤੇ ਚੰਡੀਗੜ੍ਹ ‘ਚ ਅਗਲੇ ਤਿੰਨ ਦਿਨ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ।...

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਟਾਂਡਾ, 19 ਅਪ੍ਰੈਲ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ...

ਮਾਂ ਦੇ ਸਾਂਹਾਂ ਲਈ ਜੰਗ: ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪੁੱਤਰ ਦੀ ਸਭ ਤੋਂ ਵੱਡੀ ਤਾਕਤ

ਪਟਿਆਲਾ, 19 ਅਪ੍ਰੈਲ 2026:ਪਟਿਆਲਾ ਦੇ ਰਹਿਣ ਵਾਲੇ ਗੁਰਪਿੰਦਰ ਜੀਤ ਸਿੰਘ ਦੀ ਜ਼ਿੰਦਗੀ ਪੰਜ ਮਹੀਨੇ...

MLA ਹਰਮੀਤ ਸਿੰਘ ਪਠਾਨਮਾਜਰਾ ਦੀਆਂ ਵਧੀਆਂ ਮੁਸ਼ਕਿਲਾਂ ! ਹੁਣ ਮਾਈਨਿੰਗ ਸਬੰਧੀ ਮਾਮਲੇ ‘ਚ ਪਈ Arrest

ਸਨੌਰ ਹਲਕੇ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀਆਂ ਕਾਨੂੰਨੀ ਮੁਸ਼ਕਿਲਾਂ ਲਗਾਤਾਰ ਵੱਧਦੀਆਂ ਜਾ ਰਹੀਆਂ...

ਊਧਮਪੁਰ ‘ਚ ਖੌਫਨਾਕ ਸੜਕ ਹਾਦਸਾ, ਬੱਸ ਖੱਡ ‘ਚ ਡਿੱਗੀ, 10 ਤੋਂ ਵੱਧ ਮੌਤਾਂ

ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ‘ਚ ਅੱਜ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿੱਥੇ ਸਵਾਰੀਆਂ...

ਬੇਅਦਬੀਆਂ ਦੇ ਦੋਸ਼ੀਆਂ ਨੂੰ ਹੁਣ ਤੋਂ ਮਿਲੇਗੀ ਸਖਤ ਸਜ਼ਾ, ਪੰਜਾਬ ਦੇ ਰਾਜਪਾਲ ਨੇ ਬਿੱਲ ‘ਤੇ ਕੀਤੇ ਦਸਤਖਤ

ਪੰਜਾਬ ਵਿੱਚ ਹੁਣ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੇਅਦਬੀ...

ਨਿਊਜ਼ੀਲੈਂਡ ਦੌਰੇ ਦਰਮਿਆਨ PM ਲਕਸਨ ਜੀ ਜਥੇਦਾਰ ਗੜਗੱਜ ਨਾਲ ਕੀਤੀ ਵਿਸ਼ੇਸ਼ ਮੁਲਾਕਾਤ

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਔਕਲੈਂਡ ਦੇ ਓਟਾਹੂਹੂ ਵਿੱਚ ਸਥਿਤ ਗੁਰੂ ਨਾਨਕ...